ਪੰਜਾਬ ਦੀ ਸਿਆਸਤ ‘ਚ ਉਸ ਸਮੇ ਵੱਡਾ ਭੁਚਾਲ ਆ ਗਿਆ ਜਦ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਬਲਰਾਜ ਠਾਕੁਰ ਨੇ ਚੋਣ ਲੜਨ ਤੋਂ ਜਵਾਬ ਦੇ ਦਿੱਤਾ। ਬਲਰਾਜ ਠਾਕੁਰ ਨੂੰ ਸੰਯੁਕਤ ਸਮਾਜ ਮੋਰਚਾ ਨੇ ਹਲਕਾ ਕਾਦੀਆਂ ਤੋਂ ਆਪਣਾ ਉਮੀਦਵਾਰ ਐਲਾਨਿਆ ਸੀ ਪਰ ਬਲਰਾਜ ਨੇ ਸ਼ੁਕਰਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਬਲਰਾਜ ਠਾਕੁਰ ਨੇ ਸੰਯੁਕਤ ਸਮਾਜ ਮੋਰਚਾ ਦੀ ਉਮੀਦਵਾਰੀ ਛੱਡ ਚਰਨਜੀਤ ਚੰਨੀ ਦੀ ਪਾਰਟੀ ਕਾਂਗਰਸ ‘ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ।













