ਫਤਹਿਗੜ੍ਹ ਸਾਹਿਬ, 28 ਜਨਵਰੀ 2022 – ਅੱਜ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਫਤਹਿਗੜ੍ਹ ਸਾਹਿਬ ਵਿਖੇ ਸ਼ੁਕਰਾਨੇ ਵੱਜੋਂ ਨਤਮਸਤਕ ਹੋਏ।
ਤੁਹਾਨੂੰ ਦਾਸ ਦਈਏ ਕੇ ਸੁਖਪਾਲ ਸਿੰਘ ਖਹਿਰਾ ਮਨੀ ਲਾਂਡਰਿੰਗ ਦੇ ਮਾਮਲੇ ‘ਚ ਪਟਿਆਲਾ ਜੇਲ੍ਹ ਵਿੱਚ ਬੰਦ ਸਨ। ਸੁਖਪਾਲ ਸਿੰਘ ਖਹਿਰਾ ਨੂੰ ਈ ਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਬੀਤੇ ਦਿਨ ਹੀ ਹਾਈ ਕੋਰਟ ਵੱਲੋਂ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ। ਜ਼ਮਾਨਤ ਮਿਲਣ ਤੋਂ ਬਾਅਦ ਅੱਜ ਖਹਿਰਾ ਨੂੰ ਰਿਹਾਅ ਹੋਏ ਸਨ।
ਸੁਖਪਾਲ ਸਿੰਘ ਖਹਿਰਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਉਮੀਦਵਾਰ ਹਨ। ਇਸ ਦੌਰਾਨ ਖਹਿਰਾ ਨੇ ਕਿਹਾ ਕਿ ਉਹ 31 ਜਨਵਰੀ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।











