November 19, 2026, 2:57 am
----------- Advertisement -----------
HomeNewsBreaking Newsਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫੀ ਦੀ ਮੰਗ ਬਿਲਕੁਲ ਜਾਇਜ਼:...

ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫੀ ਦੀ ਮੰਗ ਬਿਲਕੁਲ ਜਾਇਜ਼: ਮੰਤਰੀ ਕੁਲਦੀਪ ਧਾਲੀਵਾਲ

Published on

----------- Advertisement -----------

ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਦੂਜਾ ਦਿਨ ਹੈ। ਪੰਜਾਬ ਦੇ ਕੈਬਿਨੇਟ ਮੰਤਰੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਚਟਾਨ ਵਾਂਗ ਖੜੀ ਹੈ। ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫੀ ਦੀ ਮੰਗ ਬਿਲਕੁਲ ਜਾਇਜ਼ ਹੈ।
ਕੁਲਦੀਪ ਸਿੰਘ ਧਾਲੀਵਾਲ ਨੇ ਟਵੀਟ ਕਰ ਕਿਹਾ ਕਿ ” ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਕਿਸਾਨਾਂ ਨਾਲ ਚਟਾਨ ਵਾਂਗ ਖੜੀ ਹੈ। ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫੀ ਦੀ ਮੰਗ ਬਿਲਕੁਲ ਜਾਇਜ਼ ਹੈ। ਪਹਿਲਾਂ ਤਾਂ ਮਾਨ ਸਾਹਿਬ ਨੇ ਦਿੱਲੀ ਵਿਖੇ ਮੀਟਿੰਗ ਕਰਕੇ ਕੇਂਦਰ ਸਰਕਾਰ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ,ਜਿਸਦੇ ਨਤੀਜੇ ਵਜੋਂ ਕੇਂਦਰੀ ਮੰਤਰੀਆ ਦੀ ਟੀਮ ਨੇ ਚੰਡੀਗ੍ਹੜ ਆ ਕੇ ਮੁੱਖ ਮੰਤਰੀ ਸਾਹਿਬ ਦੀ ਹਾਜ਼ਰੀ ਵਿੱਚ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ, ਫਿਰ ਮੇਰੀ ਡਿਊਟੀ ਲਗਾ ਕੇ ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀਆਂ ਨੂੰ ਕਿਸਾਨਾਂ ਪ੍ਰਤੀ ਸੰਵੇਦਸ਼ੀਲਤਾ ਦਿਖਾਉਣ ਦੀ ਗੱਲ ਕੀਤੀ, ਪਰ ਨਾ ਤਾਂ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਗਈਆਂ , ਨਾ ਹੀ ਉਨ੍ਹਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਮੌਕਾ ਦਿੱਤਾ ਗਿਆ। ਇਸ ਦੀ ਬਜਾਏ ਦੇਸ਼ ਦੇ ਅੰਨ ਦਾਤਾ ਨੂੰ ਭਾਜਪਾ ਵੱਲੋ ਸੜਕਾਂ ਬਲਾਕ ਕਰਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ। ਜੋ ਹਰਿਆਣਾ ਸਰਹੱਦ ‘ਤੇ ਭਾਜਪਾ ਸਰਕਾਰ ਵੱਲੋ ਪੰਜਾਬ ਦੇ ਕਿਸਾਨਾਂ ਨਾਲ ਅਣਮਨੁੱਖੀ ਸਲੂਕ ਕੀਤਾ ਜਾ ਰਿਹਾ ਹੈ ਅਸੀਂ ਨਿੰਦਾ ਕਰਦੇ ਹਾਂ।”
ਓਧਰ, ਕਿਸਾਨ ਆਗੂ ਗੁਰਨਾਮ ਚੜੂਨੀ ਨੇ ਕਿਹਾ ਕਿ ਇਹ ਪਾਕਿਸਤਾਨ ਦੀ ਸਰਹੱਦ ਨਹੀਂ ਹੈ, ਜਿਹੜਾ ਕਿ ਸਰਕਾਰ ਅੱਥਰੂ ਗੈਸ ਦੇ ਗੋਲੇ ਤੇ ਗੋਲੀਆਂ ਚਲਾ ਰਹੀ ਹੈ, ਉਹ ਪੂਰੀ ਤਰ੍ਹਾਂ ਪੰਜਾਬ ਦੇ ਕਿਸਾਨਾਂ ਦੇ ਨਾਲ ਹਨ। ਇਸ ਮਾਮਲੇ ‘ਤੇ ਮੀਟਿੰਗ ਬੁਲਾਈ ਗਈ ਹੈ।
ਦੱਸ ਦਈਏ ਕਿ ਐਸਕੇਐਮ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਾਨੂੰ ਮੀਡੀਆ ਰਾਹੀਂ ਪਤਾ ਲੱਗਾ ਹੈ ਕਿ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਉਹ ਗੱਲਬਾਤ ਲਈ ਤਿਆਰ ਹਨ ਅਤੇ ਸਾਡੇ ਮੁੱਦਿਆਂ ਦਾ ਹੱਲ ਕੱਢਣ ਲਈ ਤਿਆਰ ਹਨ। ਅਸੀਂ ਉਨ੍ਹਾਂ ਲਈ ਇਹ ਕਹਿਣ ਦੀ ਕੋਈ ਗੁੰਜਾਇਸ਼ ਨਹੀਂ ਛੱਡਣਾ ਚਾਹੁੰਦੇ ਕਿ ਅਸੀਂ ਉਨ੍ਹਾਂ ਦੀ ਕੋਈ ਪੇਸ਼ਕਸ਼ ਸਵੀਕਾਰ ਨਹੀਂ ਕੀਤੀ। ਅਸੀਂ ਆਪਣੇ ਸਾਥੀਆਂ ਤੋਂ ਇਜਾਜ਼ਤ ਲੈ ਲਈ ਹੈ ਅਤੇ ਹੁਣ ਅਸੀਂ ਸਰਕਾਰ ਨਾਲ ਗੱਲਬਾਤ ਕਰਾਂਗੇ। ਸਾਡੀ ਤਰਜੀਹ ਇਹ ਹੈ ਕਿ ਗੱਲਬਾਤ ਚੰਡੀਗੜ੍ਹ ਜਾਂ ਧਰਨੇ ਵਾਲੀ ਥਾਂ ਦੇ ਨੇੜੇ ਕਿਤੇ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...