July 29, 2026, 10:21 am
----------- Advertisement -----------
HomeNewsBreaking Newsਚੰਡੀਗੜ੍ਹ - ਕਿਸਾਨਾਂ ਦੇ ਸਮਰਥਨ 'ਚ ਸਟੂਡੈਂਟਸ ਫਾਰ ਸੋਸਾਇਟੀ, ਕਿਸਾਨਾਂ 'ਤੇ ਲਾਠੀਚਾਰਜ...

ਚੰਡੀਗੜ੍ਹ – ਕਿਸਾਨਾਂ ਦੇ ਸਮਰਥਨ ‘ਚ ਸਟੂਡੈਂਟਸ ਫਾਰ ਸੋਸਾਇਟੀ, ਕਿਸਾਨਾਂ ‘ਤੇ ਲਾਠੀਚਾਰਜ ਦਾ ਕੀਤਾ ਵਿਰੋਧ

Published on

----------- Advertisement -----------

 ਚੰਡੀਗੜ੍ਹ ‘ਚ ਸਟੂਡੈਂਟਸ ਫਾਰ ਸੋਸਾਇਟੀ ਨੇ ਕਿਸਾਨਾਂ ਦੇ ਸਮਰਥਨ ‘ਚ ਪੰਜਾਬ ਯੂਨੀਵਰਸਿਟੀ ਦੇ ਅੰਦਰ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਨੂੰ ਲੈ ਕੇ ਕਈ ਵਿਦਿਆਰਥੀ ਸੰਗਠਨ ਸਟੂਡੈਂਟ ਸੈਂਟਰ ਦੇ ਬਾਹਰ ਇਕੱਠੇ ਹੋਏ ਹਨ। ਇਸ ਵਿੱਚ ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ ਦੀ ਏਕਤਾ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।

 ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਸ਼ੰਭੂ ਬਾਰਡਰ ‘ਤੇ ਰੋਕਣ ਲਈ ਛੱਡੇ ਗਏ ਅੱਥਰੂ ਗੈਸ ਦੇ ਗੋਲਿਆਂ ਦਾ ਵਿਦਿਆਰਥੀਆਂ ਨੇ ਵਿਰੋਧ ਕੀਤਾ ਹੈ। ਵਿਦਿਆਰਥੀਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਲੋੜ ਪਈ ਤਾਂ ਉਹ ਕਿਸਾਨਾਂ ਦੇ ਸਮਰਥਨ ਵਿੱਚ ਚੰਡੀਗੜ੍ਹ ਦੀਆਂ ਸੜਕਾਂ ’ਤੇ ਵੀ ਉਤਰਨਗੇ। 

ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਕਿਹਾ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲਗਾਤਾਰ ਲੋਕਤੰਤਰ ਦਾ ਕਤਲ ਕਰ ਰਹੀ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੀਆਂ ਗੋਲੀਆਂ ਚਲਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਜਦੋਂ ਦੇਸ਼ ਦੇ ਖਿਡਾਰੀਆਂ ਨੇ ਦਿੱਲੀ ਵਿੱਚ ਬ੍ਰਿਜ ਭੂਸ਼ਣ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ ਤਾਂ ਸਰਕਾਰ ਦੇ ਇਸ਼ਾਰੇ ’ਤੇ ਪੁਲਿਸ ਨੇ ਆਪਣੀ ਪਾਰਟੀ ਦੇ ਆਗੂ ਨੂੰ ਬਚਾਉਣ ਲਈ ਉਨ੍ਹਾਂ ਨਾਲ ਅਜਿਹਾ ਹੀ ਸਲੂਕ ਕੀਤਾ ਸੀ।

ਇਸ ਲਈ ਹੁਣ ਕਿਸਾਨ, ਵਿਦਿਆਰਥੀ, ਖਿਡਾਰੀ, ਅਫਸਰਸ਼ਾਹੀ, ਸਭ ਨੂੰ ਇਕੱਠੇ ਹੋ ਕੇ ਸਰਕਾਰ ਵਿਰੁੱਧ ਸੜਕਾਂ ‘ਤੇ ਉਤਰਨਾ ਪਵੇਗਾ। ਵਿਦਿਆਰਥੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਖਿਲਾਫ ਦੇਸ਼ ਦੇ ਲੋਕਾਂ ਦੇ ਸਬਰ ਦਾ ਬੰਨ੍ਹ ਟੁੱਟ ਗਿਆ ਹੈ। ਹੁਣ ਦਿੱਲੀ ਦੂਰ ਨਹੀਂ। ਦੇਸ਼ ਦਾ ਹਰ ਵਰਗ ਸਰਕਾਰ ਤੋਂ ਲੋਕਤੰਤਰ ਨੂੰ ਬਚਾਉਣ ਦੀ ਮੰਗ ਕਰ ਰਿਹਾ ਹੈ।

ਸਰਕਾਰ ਸੱਤਾ ਦੇ ਹੰਕਾਰ ਵਿੱਚ ਲੋਕਤੰਤਰ ਦਾ ਕਤਲ ਕਰਦੀ ਰਹੀ ਤਾਂ ਲੋਕਾਂ ਨੂੰ ਦਿੱਲੀ ਪਹੁੰਚਣਾ ਪਵੇਗਾ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਲਖੀਮਪੁਰ ਖੇੜੀ ਮਾਮਲੇ ਵਿੱਚ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਦੀ ਵੀ ਮੰਗ ਕੀਤੀ ਹੈ। ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੇਣ ਦੀ ਵੀ ਅਪੀਲ ਕੀਤੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...

ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ

**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...

ਆਪ ਕਾਰਗੁਜ਼ਾਰੀ ਅਤੇ ਵਿਕਾਸ ਦੇ ਆਧਾਰ ‘ਤੇ ਨਵਾਂ ਫਤਵਾ ਮੰਗੇਗੀ, ਪੰਜਾਬ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 28 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...