November 19, 2026, 2:58 am
----------- Advertisement -----------
HomeNewsBreaking Newsਕਿਸਾਨਾਂ ਵੱਲੋਂ ਦਿੱਲੀ ਕੂਚ: ਹਰਿਆਣਾ ਸਰਕਾਰ ਵੱਲੋਂ ਸਰਹੱਦ ਸੀਲ-ਇੰਟਰਨੈੱਟ ਪਾਬੰਦੀ ਨੂੰ ਲੈ...

ਕਿਸਾਨਾਂ ਵੱਲੋਂ ਦਿੱਲੀ ਕੂਚ: ਹਰਿਆਣਾ ਸਰਕਾਰ ਵੱਲੋਂ ਸਰਹੱਦ ਸੀਲ-ਇੰਟਰਨੈੱਟ ਪਾਬੰਦੀ ਨੂੰ ਲੈ ਕੇ ਅੱਜ ਹਾਈ ਕੋਰਟ ਫੇਰ ਹੋਵੇਗੀ ਸੁਣਵਾਈ

Published on

----------- Advertisement -----------

ਚੰਡੀਗੜ੍ਹ, 13 ਫਰਵਰੀ 2024 – ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਰੋਕਣ ਲਈ ਕੀਤੇ ਪ੍ਰਬੰਧਾਂ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਦੂਜੀ ਸੁਣਵਾਈ ਹੋਣ ਜਾ ਰਹੀ ਹੈ। ਦਿੱਲੀ ਦੇ ਵਕੀਲ ਨੇ ਸਰਹੱਦ ਬੰਦ ਕਰਨ ਅਤੇ ਇੰਟਰਨੈੱਟ ‘ਤੇ ਪਾਬੰਦੀ ਨੂੰ ਚੁਣੌਤੀ ਦਿੰਦੇ ਹੋਏ ਇਹ ਪਟੀਸ਼ਨ ਦਾਇਰ ਕੀਤੀ ਹੈ। ਇਸ ਸਬੰਧੀ ਅੱਜ ਹਾਈ ਕੋਰਟ ਵਿੱਚ ਫੇਰ ਸੁਣਵਾਈ ਹੋਵੇਗੀ।

ਇਸ ਤੋਂ ਪਹਿਲਾਂ ਹੋਈ ਸੁਣਵਾਈ ਵਿੱਚ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਝਾੜ ਵੀ ਲਾਈ ਅਤੇ ਅਪਡੇਟਿਡ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਟੀਸ਼ਨ ਦਾਇਰ ਕਰਨ ਵਾਲੇ ਦਿੱਲੀ ਦੇ ਵਕੀਲ ਉਦੈ ਪ੍ਰਤਾਪ ਨੇ ਕਿਹਾ ਸੀ ਕਿ ਕਿਸਾਨਾਂ ਨੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨਾ ਹੈ ਅਤੇ ਇਹ ਉਨ੍ਹਾਂ ਦਾ ਮੌਲਿਕ ਅਧਿਕਾਰ ਹੈ। ਇਸ ਦੇ ਬਾਵਜੂਦ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਇਸ ਤੋਂ ਇਲਾਵਾ 15 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ।

ਇਸ ਤੋਂ ਇਲਾਵਾ, ਕਈ ਜ਼ਿਲ੍ਹਿਆਂ ਵਿੱਚ ਸੀਆਰਪੀਸੀ ਦੀ ਧਾਰਾ 144 ਲਾਗੂ ਕਰਨ ਦੇ ਨਾਲ-ਨਾਲ ਵੱਖ-ਵੱਖ ਸੜਕਾਂ ‘ਤੇ ਸੀਮਿੰਟ ਬੈਰੀਕੇਡ, ਸਪਾਈਕ ਸਟ੍ਰਿਪਸ ਅਤੇ ਹੋਰ ਰੁਕਾਵਟਾਂ ਲਗਾਉਣਾ ਰਾਜ ਦੇ ਅਧਿਕਾਰੀਆਂ ਦੁਆਰਾ ਕਿਸੇ ਦੇ ਵਿਰੋਧ ਦੇ ਅਧਿਕਾਰ ਨੂੰ ਦਬਾਉਣ ਦੀ ਕੋਸ਼ਿਸ਼ ਨੂੰ ਦਰਸਾਉਂਦਾ ਹੈ। ਜੋ ਕਿ ਜਮਹੂਰੀ ਪ੍ਰਗਟਾਵੇ ਦੇ ਵਿਰੁੱਧ ਹੈ।

ਇਸ ਮਾਮਲੇ ਦੀ ਸੁਣਵਾਈ ਕਾਰਜਕਾਰੀ ਚੀਫ਼ ਜਸਟਿਸ ਜੀਐਸ ਸੰਧਾਵਾਲੀਆ ਅਤੇ ਜਸਟਿਸ ਲੁਪਿਤਾ ਬੈਨਰਜੀ ਦੀ ਬੈਂਚ ਵੱਲੋਂ ਕੀਤੀ ਜਾ ਰਹੀ ਹੈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਸਰਕਾਰਾਂ ਨੂੰ ਕਿਹਾ ਹੈ ਕਿ ਮੌਲਿਕ ਅਧਿਕਾਰਾਂ ਵਿੱਚ ਸੰਤੁਲਨ ਹੋਣਾ ਚਾਹੀਦਾ ਹੈ। ਕਿਸਾਨਾਂ ਅਤੇ ਆਮ ਲੋਕਾਂ ਦੇ ਆਪਣੇ ਹੱਕ ਹਨ। ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ਨੂੰ ਸੁਲਝਾਉਣ।

ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੇ ਕਿਹਾ ਕਿ ਕਿਸਾਨਾਂ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਲਈ। ਇਸ ‘ਤੇ ਹਾਈ ਕੋਰਟ ਨੇ ਸਰਕਾਰ ਨੂੰ ਕਿਹਾ ਕਿ ਕਿਸਾਨ ਤੁਹਾਡੇ ਸੂਬੇ ‘ਚੋਂ ਲੰਘ ਹੀ ਰਹੇ ਹਨ। ਉਨ੍ਹਾਂ ਨੂੰ ਆਉਣ ਅਤੇ ਜਾਣ ਦਾ ਅਧਿਕਾਰ ਹੈ। ਉਨ੍ਹਾਂ ਦਾ ਰਾਹ ਕਿਉਂ ਰੋਕਿਆ ? ਤੁਸੀਂ ਪਰੇਸ਼ਾਨ ਕਿਉਂ ਹੋ ? ਕੀ ਉਹ ਤੁਹਾਡੇ ਰਾਜ ਵਿੱਚ ਅੰਦੋਲਨ ਕਰ ਰਿਹਾ ਹੈ ? ਤੁਸੀਂ ਸੜਕਾਂ ਕਿਉਂ ਬੰਦ ਕਰ ਰਹੇ ਹੋ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...