November 19, 2026, 2:45 am
----------- Advertisement -----------
HomeNewsBreaking Newsਪੰਜਾਬ 'ਚ ਭਲਕੇ 4 ਘੰਟੇ ਲਈ ਬੰਦ ਰਹਿਣਗੇ ਪੈਟਰੋਲ ਪੰਪ : ਕਿਸਾਨਾਂ...

ਪੰਜਾਬ ‘ਚ ਭਲਕੇ 4 ਘੰਟੇ ਲਈ ਬੰਦ ਰਹਿਣਗੇ ਪੈਟਰੋਲ ਪੰਪ : ਕਿਸਾਨਾਂ ਦੇ ਸਮਰਥਨ ‘ਚ ਆਈ ਐਸੋਸੀਏਸ਼ਨ

Published on

----------- Advertisement -----------
  • ਅੱਜ ਪੈਟਰੋਲ ਕੰਪਨੀਆਂ ਤੋਂ ਨਹੀਂ ਹੋਵੇਗੀ ਕੋਈ ਖਰੀਦ

ਚੰਡੀਗੜ੍ਹ, 15 ਫਰਵਰੀ 2024 – ਪੰਜਾਬ ਦੇ ਪੈਟਰੋਲ ਪੰਪ ਮਾਲਕ ਵੀ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਆਏ ਹਨ। ਆਪਣੀਆਂ ਮੰਗਾਂ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਵੀ ਕਿਸਾਨਾਂ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ। ਪੈਟਰੋਲ ਪੰਪ ਮਾਲਕਾਂ ਨੇ ਅੱਜ ਪੂਰਾ ਦਿਨ ਕੰਪਨੀਆਂ ਤੋਂ ਪੈਟਰੋਲ ਨਾ ਖਰੀਦਣ ਦਾ ਫੈਸਲਾ ਕੀਤਾ ਹੈ, ਜਦਕਿ ਹੁਣ ਸ਼ੁੱਕਰਵਾਰ ਨੂੰ ਵੀ ਪੈਟਰੋਲ ਪੰਪ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ।

ਪੈਟਰੋਲ ਪੰਪ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੇ ਆਗੂ ਯੋਗਿੰਦਰ ਪਾਲ ਢੀਂਗਰਾ ਨੇ ਦੱਸਿਆ ਕਿ ਦੇਸ਼ ਦੀ ਰਾਜਧਾਨੀ ਦਿੱਲੀ ਜਾਣ ਦੇ ਵਾਲੇ ਕਿਸਾਨਾਂ ਨੂੰ ਰੋਕਣ ਲਈ ਪੰਜਾਬ ਨੂੰ ਪਾਕਿਸਤਾਨ ਬਾਰਡਰ ਬਣਾਇਆ ਗਿਆ ਹੈ। ਉਨ੍ਹਾਂ ‘ਤੇ ਗੋਲੀਬਾਰੀ ਹੋ ਰਹੀ ਹੈ, ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਪਿੱਛੇ ਬੈਠੇ ਕਿਸਾਨਾਂ ‘ਤੇ ਡਰੋਨਾਂ ਨਾਲ ਹਮਲੇ ਕੀਤੇ ਜਾ ਰਹੇ ਹਨ। ਇਹ ਨਿੰਦਣਯੋਗ ਹੈ। ਇਨ੍ਹਾਂ ਹਾਲਾਤਾਂ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਵੀ ਹੱਕ ਵਿੱਚ ਆ ਗਈ ਹੈ।

ਪੈਟਰੋਲ ਪੰਪ ਮਾਲਕ ਅੱਜ ਪੂਰਾ ਦਿਨ ਪੈਟਰੋਲੀਅਮ ਕੰਪਨੀਆਂ ਤੋਂ ਪੈਟਰੋਲ ਨਹੀਂ ਖਰੀਦਣਗੇ। ਪੈਟਰੋਲੀਅਮ ਕੰਪਨੀਆਂ ਨੂੰ ਕੋਈ ਆਰਡਰ ਨਹੀਂ ਦਿੱਤਾ ਜਾਵੇਗਾ। ਸ਼ੁੱਕਰਵਾਰ ਨੂੰ ਵੀ ਪੈਟਰੋਲ ਪੰਪ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ ਅਤੇ ਕਿਸੇ ਵੀ ਵਾਹਨ ‘ਚ ਪੈਟਰੋਲ ਨਹੀਂ ਪਾਇਆ ਜਾਵੇਗਾ। ਇਸ ਦੇ ਨਾਲ ਹੀ 22 ਫਰਵਰੀ ਨੂੰ ਪੈਟਰੋਲ ਪੰਪਾਂ ਦੀ ਪੂਰੇ ਦਿਨ ਦੀ ਹੜਤਾਲ ਰੱਖੀ ਜਾਵੇਗੀ। ਇਸ ਦਿਨ ਵੀ ਕਿਸੇ ਵਾਹਨ ਵਿੱਚ ਪੈਟਰੋਲ ਨਹੀਂ ਪਾਇਆ ਜਾਵੇਗਾ।

ਪੈਟਰੋਲ ਪੰਪ ਮਾਲਕਾਂ ਦਾ ਕਹਿਣਾ ਹੈ ਕਿ ਸਮੇਂ ਦੇ ਨਾਲ ਹਰ ਵਿਅਕਤੀ ਦੀ ਆਮਦਨ ਵਧੀ ਹੈ। ਪਰ, ਨਾ ਤਾਂ ਸਰਕਾਰ ਅਤੇ ਨਾ ਹੀ ਪੈਟਰੋਲੀਅਮ ਕੰਪਨੀਆਂ ਨੇ ਡੀਲਰਾਂ ਵੱਲ ਕਦੇ ਧਿਆਨ ਦਿੱਤਾ ਹੈ। ਅੱਜ ਵੀ ਉਨ੍ਹਾਂ ਦਾ ਕਮਿਸ਼ਨ ਪਹਿਲਾਂ ਵਾਂਗ ਹੀ ਚੱਲ ਰਿਹਾ ਹੈ। ਉਨ੍ਹਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਦਾ ਕਮਿਸ਼ਨ ਵਧਾਇਆ ਜਾਵੇ। 5 ਫੀਸਦੀ ਕਮਿਸ਼ਨ ਜਾਂ ਅਪੂਰਵ ਚੰਦਰ ਕਮੇਟੀ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...