November 19, 2026, 2:44 am
----------- Advertisement -----------
HomeNewsBreaking Newsਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ...

ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ

Published on

----------- Advertisement -----------

ਚੰਡੀਗੜ੍ਹ, 15 ਫ਼ਰਵਰੀ (ਬਲਜੀਤ ਮਰਵਾਹਾ): ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਕੀਤੇ ਗਏ ਤਸ਼ੱਦਦ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਇਸ ਕਾਰੇ ਨਾਲ ਭਾਜਪਾ ਸਰਕਾਰਾਂ ਦੀ ਜਮਹੂਰੀਅਤ ਵਿਰੋਧੀ ਅਤੇ ਤਾਨਾਸ਼ਾਹੀ ਮਾਨਸਿਕਤਾ ਦਾ ਘਿਨੌਣਾ ਚਿਹਰਾ ਸਾਹਮਣੇ ਆ ਗਿਆ ਹੈ, ਜੋ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਇੰਨੀ ਹੱਦ ਤੱਕ ਡਿੱਗ ਗਈ ਹੈ।

ਕੈਬਨਿਟ ਮੰਤਰੀ ਨੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਲਈ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਸਰਕਾਰ ਕਿਸਾਨੀ ਭਾਈਚਾਰੇ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰਕੇ, ਉਲਟਾ ਵੱਡੇ ਉਦਯੋਗਪਤੀਆਂ ਨੂੰ ਕਰੋੜਾਂ ਰੁਪਏ ਦੀਆਂ ਵੱਡੀਆਂ ਰਾਹਤਾਂ ਅਤੇ ਛੋਟਾਂ ਦੇਣ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਕੇਂਦਰ ਸਰਕਾਰ ਤੋਂ ਸਨਮਾਨਜਨਕ ਰਵੱਈਏ ਦੇ ਹੱਕਦਾਰ ਹਨ। ਉਨ੍ਹਾਂ ਨੇ ਹਾਲਾਤ ਵਿਗੜਨ ‘ਤੇ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਇਹ ਮਾਰੂ ਕਾਰਵਾਈਆਂ ਮੋਦੀ ਸਰਕਾਰ ਦੇ ਕਿਸਾਨਾਂ ਦਾ ਸਾਹਮਣਾ ਕਰਨ ਤੋਂ ਡਰ ਨੂੰ ਜੱਗ-ਜ਼ਾਹਰ ਕਰਦੀਆਂ ਹਨ।

ਮੀਡੀਆ ਨੂੰ ਜ਼ਖ਼ਮੀ ਕਿਸਾਨਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਸਾਨਾਂ ਵਿਰੁੱਧ ਅੱਥਰੂ ਗੈਸ ਅਤੇ ਪੈਲੇਟ ਗੰਨਾਂ ਦੀ ਵਰਤੋਂ, ਸੜਕਾਂ ‘ਤੇ ਬੈਰੀਕੇਡ ਲਗਾਉਣ ਅਤੇ ਕੌਮੀ ਰਾਜਧਾਨੀ ਦੀ ਕਿਲ੍ਹਾਬੰਦੀ ਕਰਨ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਨਾ ਕਰਨਾ ਅਤੇ ਇਸ ਕਦਰ ਤਣਾਅਪੂਰਣ ਸਥਿਤੀ ਪੈਦਾ ਕਰਨਾ ਅਫ਼ਸੋਸਨਾਕ ਹੈ।

ਕਿਸਾਨਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਦਿੜ੍ਹ ਹਮਾਇਤ ਨੂੰ ਦੁਹਰਾਉਂਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਹੋਣ ‘ਤੇ ਕਿਸਾਨਾਂ ‘ਤੇ ਜ਼ੁਲਮ ਢਾਹ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਉਹ ਖ਼ੁਦ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਦਾ ਦੌਰਾ ਕਰ ਰਹੇ ਹਨ।

ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ‘ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਸ਼ਾਂਤਮਈ ਮਾਰਚ ਤੋਂ ਰੋਕਣ ਲਈ ਪੁਲਿਸ ਦੀ ਵਰਤੋਂ ਕਰਨ ਦੀ ਨਿੰਦਾ ਕੀਤੀ। ਉਨ੍ਹਾਂ ਇਸ ਨੂੰ ਨਿਰਾਦਰ ਭਰਿਆ ਅਤੇ ਗ਼ੈਰ-ਜਮਹੂਰੀ ਕਾਰਵਾਈ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦਿਆਂ ਦਾ ਤੁਰੰਤ ਹੱਲ ਕਰਨ ਅਤੇ ਕੀਤੇ ਵਾਅਦੇ ਮੁਤਾਬਕ ਸੁਧਾਰਾਂ ਨੂੰ ਲਾਗੂ ਕਰਨ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਤੇ ਪੇਂਡੂ ਖੇਤਰਾਂ ਦੀ ਖ਼ੁਸ਼ਹਾਲੀ ਲਈ ਕਿਸਾਨਾਂ ਦੀ ਭਲਾਈ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ।

ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਖੱਟਰ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੂੰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਬੰਦ ਕਰਨ ਅਤੇ ਦੇਸ਼ ਦੀ ਤਰੱਕੀ ਵਿੱਚ “ਅੰਨਦਾਤਾ” ਦੀ ਅਹਿਮ ਭੂਮਿਕਾ ਨੂੰ ਪਛਾਣਨ ਦੀ ਅਪੀਲ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਭਾਜਪਾ ਸਰਕਾਰਾਂ ਨੇ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਭੁੱਲਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਵੱਡੀਆਂ ਚੁਣੌਤੀਆਂ ਨਾਲ ਜੂਝਣ ਲਈ ਛੱਡ ਦਿੱਤਾ ਹੈ, ਜੋ ਸਵੀਕਾਰ ਨਹੀਂ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...