April 29, 2026, 3:30 pm
----------- Advertisement -----------
HomeNewsBreaking Newsਪ੍ਰਧਾਨ ਮੰਤਰੀ ਮੋਦੀ ਮਿਲੇ ਕਤਰ ਦੇ ਸ਼ਾਸਕ ਨੂੰ, ਪੁਲਾੜ ਤੇ ਤਕਨਾਲੋਜੀ 'ਚ...

ਪ੍ਰਧਾਨ ਮੰਤਰੀ ਮੋਦੀ ਮਿਲੇ ਕਤਰ ਦੇ ਸ਼ਾਸਕ ਨੂੰ, ਪੁਲਾੜ ਤੇ ਤਕਨਾਲੋਜੀ ‘ਚ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

Published on

----------- Advertisement -----------

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਨੂੰ ਮਿਲਣ ਪਹੁੰਚੇ। ਇੱਥੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ। ਦੋਹਾਂ ਨੇਤਾਵਾਂ ਨੇ ਦੁਵੱਲੇ ਅਤੇ ਗਲੋਬਲ ਮੁੱਦਿਆਂ ‘ਤੇ ਚਰਚਾ ਕੀਤੀ।

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਜਲ ਸੈਨਿਕਾਂ ਨੂੰ ਰਿਹਾਅ ਕਰਨ ਲਈ ਅਲ ਥਾਨੀ ਦਾ ਧੰਨਵਾਦ ਕੀਤਾ। ਪੀਐਮ ਮੋਦੀ ਨੇ ਉਨ੍ਹਾਂ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ ਹੈ। 

ਇਸਤੋਂ ਇਲਾਵਾ ਦੋਹਾਂ ਨੇਤਾਵਾਂ ਨੇ ਪੁਲਾੜ ਅਤੇ ਤਕਨਾਲੋਜੀ ‘ਚ ਸਹਿਯੋਗ ਵਧਾਉਣ ‘ਤੇ ਚਰਚਾ ਕੀਤੀ। ਇਸ ਤੋਂ ਬਾਅਦ ਅਲ ਥਾਨੀ ਨੇ ਪ੍ਰਧਾਨ ਮੰਤਰੀ ਮੋਦੀ ਲਈ ਦੁਪਹਿਰ ਦੇ ਖਾਣੇ ਦਾ ਆਯੋਜਨ ਵੀ ਕੀਤਾ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਅਤੇ ਕਤਰ ਵਿਚਾਲੇ ਵਪਾਰ 20 ਅਰਬ ਡਾਲਰ ਭਾਵ 1.66 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। 

ਇਸ ਤੋਂ ਪਹਿਲਾਂ ਯੂਏਈ ਦੇ ਦੋ ਦਿਨਾਂ ਦੌਰੇ ਤੋਂ ਬਾਅਦ ਪੀਐਮ ਮੋਦੀ ਬੀਤੇ ਬੁੱਧਵਾਰ (14 ਫਰਵਰੀ) ਰਾਤ ਨੂੰ ਕਤਰ ਦੀ ਰਾਜਧਾਨੀ ਦੋਹਾ ਪਹੁੰਚੇ। ਕਤਰ ਦੇ ਵਿਦੇਸ਼ ਮੰਤਰੀ ਸੁਲਤਾਨ ਬਿਨ ਸਾਦ ਅਲ-ਮੁਰੈਖੀ ਨੇ ਇੱਥੇ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਉਹ ਹੋਟਲ ਪਹੁੰਚਿਆ। ਇੱਥੇ ਉਨ੍ਹਾਂ ਨੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਲੋਕਾਂ ਨੇ ‘ਮੋਦੀ-ਮੋਦੀ’ ਅਤੇ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲਾਏ।

ਪ੍ਰਧਾਨ ਮੰਤਰੀ ਦੀ ਇਹ ਦੂਜੀ ਕਤਰ ਯਾਤਰਾ ਹੈ। ਇਸ ਤੋਂ ਪਹਿਲਾਂ ਉਹ 2016 ‘ਚ ਦੋਹਾ ਪਹੁੰਚੇ ਸਨ। ਇਸ ਸਮੇਂ ਦੋਵਾਂ ਦੇਸ਼ਾਂ ਵਿਚਾਲੇ ਕਰੀਬ 20 ਅਰਬ ਡਾਲਰ ਦਾ ਵਪਾਰ ਹੈ। ਕਤਰ ਵਿੱਚ ਕਰੀਬ 8 ਲੱਖ ਭਾਰਤੀ ਰਹਿੰਦੇ ਹਨ ਅਤੇ ਉਹ ਇੱਥੋਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...