June 19, 2026, 10:08 am
----------- Advertisement -----------
HomeNewsBreaking Newsਗੁਰਦਾਸਪੁਰ 'ਚ ਪਟਵਾਰੀ ਕੀਤਾ ਗ੍ਰਿਫ.ਤਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤੀ ਕਾਰਵਾਈ

ਗੁਰਦਾਸਪੁਰ ‘ਚ ਪਟਵਾਰੀ ਕੀਤਾ ਗ੍ਰਿਫ.ਤਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤੀ ਕਾਰਵਾਈ

Published on

----------- Advertisement -----------

  ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਸਰਕਲ ਹਰਪੁਰਾ ਵਿੱਚ ਤਾਇਨਾਤ ਮਾਲ ਪਟਵਾਰੀ ਕੇਵਲ ਸਿੰਘ ਵਾਸੀ ਕੰਡਿਆਲਾ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਗਿਆ ਹੈ। ਇਹ ਮਾਮਲਾ ਪਿੰਡ ਹਰਪੁਰਾ ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਜੀਵਨਜੋਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਔਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਦਰਜ ਕੀਤਾ ਗਿਆ ਹੈ।  

ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਪਰੋਕਤ ਪਟਵਾਰੀ ਆਪਣੀ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਲਈ ਨਾਜਾਇਜ਼ ਰਿਸ਼ਵਤ ਦੀ ਮੰਗ ਕਰ ਰਿਹਾ ਹੈ।  

ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗਈ ਮੰਗ ਨੂੰ ਵੀ ਰਿਕਾਰਡ ਕਰ ਲਿਆ ਹੈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਹੈ।  ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਸ਼ਿਕਾਇਤ ਦੀ ਪੜਤਾਲ ਕਰਦਿਆਂ ਦੋਸ਼ ਸਹੀ ਪਾਏ।

ਇਸ ਰਿਪੋਰਟ ਦੇ ਆਧਾਰ ‘ਤੇ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਉਕਤ ਮੁਲਜ਼ਮਾਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...