November 19, 2026, 2:25 am
----------- Advertisement -----------
HomeNewsBreaking Newsਹਰਿਆਣਾ ਪੁਲਿਸ ਦੇ ਵਹਿਸ਼ੀਆਨਾ ਹਮਲੇ ਦਾ ਸ਼ਿਕਾਰ ਹੋਏ ਸਾਰੇ ਕਿਸਾਨਾਂ ਨੂੰ ਸਰਕਾਰੀ...

ਹਰਿਆਣਾ ਪੁਲਿਸ ਦੇ ਵਹਿਸ਼ੀਆਨਾ ਹਮਲੇ ਦਾ ਸ਼ਿਕਾਰ ਹੋਏ ਸਾਰੇ ਕਿਸਾਨਾਂ ਨੂੰ ਸਰਕਾਰੀ ਨੌਕਰੀ ਦਿਓ – ਸੁਖਬੀਰ ਬਾਦਲ

Published on

----------- Advertisement -----------
  • ਬਾਦਲ ਨੇ ਸਰਕਾਰੀ ਮੈਡੀਕਲ ਕਾਲਜ ਵਿੱਚ ਗੰਭੀਰ ਜ਼ਖ਼ਮੀ ਕਿਸਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 17 ਫਰਵਰੀ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੰਭੂ ਵਿਖੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਦੇ ਹਮਲੇ ਦੇ ਸਾਰੇ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਦੱਸੇ ਕਿ ਪੰਜਾਬ ਖਿੱਤੇ ਵਿੱਚ ਕਿਸਾਨਾਂ ਨੂੰ ਬੇਰਹਿਮੀ ਨਾਲ ਜ਼ਖਮੀ ਕਰਨ ਲਈ ਜ਼ਿੰਮੇਵਾਰ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ?

ਅਕਾਲੀ ਦਲ ਦੇ ਪ੍ਰਧਾਨ ਨੇ ਹਰਿਆਣਾ ਪੁਲਿਸ ਦੇ ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋਏ ਘਨੌਰ ਹਲਕੇ ਦੇ ਕਿਸਾਨ ਦਰਸ਼ਨ ਸਿੰਘ ਭੰਗੂ ਨਾਲ ਇੱਥੋਂ ਦੇ ਸਰਕਾਰੀ ਮੈਡੀਕਲ ਕਾਲਜ ਵਿੱਚ ਮੁਲਾਕਾਤ ਕੀਤੀ ਅਤੇ ਕਿਸਾਨ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਦਰਸ਼ਨ ਦੇ ਨਾਲ-ਨਾਲ ਸ਼ੰਭੂ ਵਿੱਚ ਜ਼ਖਮੀ ਹੋਏ ਹੋਰ ਸਾਰੇ ਕਿਸਾਨਾਂ ਲਈ ਸਰਕਾਰੀ ਨੌਕਰੀ ਦੀ ਮੰਗ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਪੁੱਛਦਿਆਂ ਕਿ ਉਨ੍ਹਾਂ ਨੇ ਹੁਣ ਤੱਕ ਹਰਿਆਣਾ ਪੁਲਿਸ ਵਿਰੁੱਧ ਕੋਈ ਕਾਰਵਾਈ ਕਿਉਂ ਨਹੀਂ ਕੀਤੀ। ਇਸ ਦੇ ਨਾਲ ਹੀ ਬਾਦਲ ਅਤੇ ਭੰਗੂ ਨੇ ਸ਼ੰਭੂ ਵਿਖੇ ਜ਼ਖ਼ਮੀ ਹੋਏ ਹੋਰ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ।

ਬਾਦਲ ਨੇ ਇਹ ਵੀ ਸਵਾਲ ਕੀਤਾ ਕਿ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਦਬਾਉਣ ਵਾਸਤੇ ਤਾਕਤ ਦੀ ਦੁਰਵਰਤੋਂ ਕਿਉਂ ਕੀਤੀ ? ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜਿਹੜਾ ਅੰਨਦਾਤਾ ਕੇਂਦਰ ਸਾਹਮਣੇ ਆਪਣਾ ਰੱਖ ਰੱਖਣਾ ਚਾਹੁੰਦਾ ਹੈ, ਉਸਦੀ ਆਵਾਜ਼ ਨੂੰ ਇਸ ਤਰੀਕੇ ਕੁਚਲਿਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅੰਨਦਾਤਾ ਦੀ ਮੰਗ ਨੂੰ ਤੁਰੰਤ ਮੰਨਿਆ ਜਾਣਾ ਚਾਹੀਦਾ ਹੈ ਤੇ ਜਿਹੜੀਆਂ ਮੰਗਾਂ ਦੋ ਸਾਲ ਪਹਿਲਾਂ ਪ੍ਰਵਾਨ ਹੋ ਗਈਆਂ ਸਨ, ਉਹਨਾਂ ਨੂੰ ਤੁਰੰਤ ਲਾਗੂ ਕਰਨ ਦੇ ਨਾਲ-ਨਾਲ ਹੋਰ ਮੰਗਾਂ ’ਤੇ ਸੰਜੀਦਗੀ ਨਾਲ ਵਿਚਾਰ ਕਰਨਾ ਚਾਹੀਦਾ ਹੈ।

ਬਾਦਲ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਦੀ ਆਪ ਸਰਕਾਰ ਹਰਿਆਣਾ ਸਰਕਾਰ ਨਾਲ ਰਲ ਕੇ ਕਿਸਾਨਾਂ ਨੂੰ ਦਬਾਉਣ ਲਈ ਕੰਮ ਕਰ ਰਹੀ ਹੈ ਤੇ ਇਸੇ ਲਈ ਹੁਣ ਤੱਕ ਉਸਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਤਾਕਤ ਦੀ ਵਰਤੋਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ।

ਬਾਦਲ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਮੰਨਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਆਪਣੀਆਂ ਸਾਰੀਆਂ ਮੰਗਾਂ ਮੰਨਣ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ, ਜਿਨ੍ਹਾਂ ਨੂੰ ਦੋ ਸਾਲ ਪਹਿਲਾਂ ਲਿਖਤੀ ਰੂਪ ਵਿੱਚ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਵੀ ਹਮਦਰਦੀ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ।

ਬਾਦਲ ਨੇ ਇਹ ਵੀ ਖੁਲ੍ਹਾਸਾ ਕੀਤਾ ਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਗੱਲ ਕੀਤੀ ਸੀ ਅਤੇ ਉਨ੍ਹਾਂ ਨੂੰ ਸ਼ੰਭੂ ਵਿੱਚ ਕਿਸਾਨਾਂ ਨੂੰ ਮੈਡੀਕਲ ਰਾਹਤ ਅਤੇ ਲੰਗਰ ਸੇਵਾਵਾਂ ਮੁਹੱਈਆ ਕਰਵਾਉਣ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਕਿਸਾਨਾਂ ਨੂੰ ਢੁੱਕਵੀਂ ਡਾਕਟਰੀ ਸੇਵਾਵਾਂ ਦੇਣ ਲਈ ਡਾਕਟਰਾਂ ਦੀ ਟੀਮ ਤਾਇਨਾਤ ਕੀਤੀ ਗਈ ਹੈ।

ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਡਾ: ਸੁਖਵਿੰਦਰ ਕੁਮਾਰ ਸੁੱਖੀ, ਹਰਿੰਦਰ ਸਿੰਘ ਚੰਦੂਮਾਜਰਾ, ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਸੁਖਦੀਪ ਸਿੰਘ ਸ਼ੁਕਰਪੁਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...