September 21, 2026, 11:21 pm
----------- Advertisement -----------
HomeNewsBreaking Newsਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਵੱਲੋਂ...

ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਵੱਲੋਂ ਗ੍ਰਿਫਤਾਰ

Published on

----------- Advertisement -----------

ਗੁਰਦਾਸਪੁਰ 17 ਫਰਵਰੀ 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਸੰਗਤਪੁਰਾ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਮਨਜਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਹ ਪਿੰਡ ਸੰਗਤਪੁਰਾ ਵਿੱਚ ਵਾਹੀਯੋਗ ਜ਼ਮੀਨ ਦਾ ਮਾਲਕ ਹੈ, ਜਿੱਥੇ ਉਸ ਨੇ ਆਪਣੇ ਟਿਊਬਵੈੱਲ ਦੇ ਨਵੇਂ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਲਗਾਉਣਾ ਸੀ। ਇਸ ਸਬੰਧੀ ਉਪਰੋਕਤ ਰਾਜੇਸ਼ ਕੁਮਾਰ ਲਾਈਨਮੈਨ ਨੇ 40,000 ਰੁਪਏ ਦੀ ਰਿਸ਼ਵਤ ਲੈ ਲਈ ਪਰ ਉਸ ਨੇ ਟਰਾਂਸਫਾਰਮਰ ਨਹੀਂ ਲਗਾਇਆ। ਜਦੋਂ ਬਿਜਲੀ ਅਧਿਕਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਤਾਂ ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਜਿਸ ਦੌਰਾਨ ਦੋਸ਼ ਸਹੀ ਅਤੇ ਸੱਚ ਪਾਏ ਗਏ। ਇਸ ਸਬੰਧੀ ਕਥਿਤ ਦੋਸ਼ੀ ਰਾਜੇਸ਼ ਕੁਮਾਰ ਲਾਈਨਮੈਨ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...