August 29, 2026, 8:36 am
----------- Advertisement -----------
HomeNewsBreaking Newsਗੈਂਗਸ.ਟਰ ਦੀਪਕ ਟੀਨੂੰ ਦੀ ਬਠਿੰਡਾ ਅ.ਦਾਲਤ 'ਚ ਪੇ.ਸ਼ੀ

ਗੈਂਗਸ.ਟਰ ਦੀਪਕ ਟੀਨੂੰ ਦੀ ਬਠਿੰਡਾ ਅ.ਦਾਲਤ ‘ਚ ਪੇ.ਸ਼ੀ

Published on

----------- Advertisement -----------

ਬਠਿੰਡਾ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਨੂੰ 2 ਦਿਨ ਦੇ ਰਿਮਾਂਡ ਮਗਰੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੋਂ ਦੀਪਕ ਟੀਨੂੰ ਤੇ ਉਸ ਦੇ ਸਾਥੀਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।  

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਦੀਪਕ ਟੀਨੂੰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਸਹਾਇਕ ਸੁਪਰਡੈਂਟ ਜਸਪਾਲ ਸਿੰਘ ਦੀ ਕੁੱਟਮਾਰ ਕੀਤੀ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਇਸਤੋਂ ਬਾਅਦ ਜੇਲ ਅਧਿਕਾਰੀ ਦੀ ਸ਼ਿਕਾਇਤ ‘ਤੇ ਪੁਲਿਸ ਨੇ ਗੈਂਗਸਟਰ ਦੀਪਕ ਟੀਨੂੰ ਅਤੇ ਉਸ ਦੇ ਤਿੰਨ ਸਾਥੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬਠਿੰਡਾ ਪੁਲੀਸ ਦੋ ਦਿਨ ਪਹਿਲਾਂ ਚਾਰਾਂ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਜੇਲ੍ਹ ਤੋਂ ਲੈ ਕੇ ਆਈ ਸੀ।

2 ਦਿਨ ਦੀ ਪੁੱਛਗਿੱਛ ਤੋਂ ਬਾਅਦ ਸ਼ਨੀਵਾਰ ਨੂੰ ਸਾਰੇ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ ਸਾਰਿਆਂ ਨੂੰ ਜੇਲ ਭੇਜ ਦਿੱਤਾ ਗਿਆ ਹੈ। ਦੀਪਕ ਟੀਨੂੰ ਦੇ ਵਕੀਲ ਰਘੁਵੀਰ ਸਿੰਘ ਬੈਨੀਵਾਲ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ’ਤੇ ਦੀਪਕ ਟੀਨੂੰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਜਿਸ ਮਗਰੋਂ 2 ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ

ਹਲਕਾ ਮਜੀਠਾ ਦੇ ਸਾਬਕਾ ਐਮ. ਐਲ. ਏ. ਸਰਦਾਰ ਰਣਜੀਤ ਸਿੰਘ ਵਰਿਆਮ ਨੰਗਲ ਇਸ ਫਾਨੀਂ...

ਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ...

ਜਸਵੀਰ ਸਿੰਘ ਗੜ੍ਹੀ ਵੱਲੋਂ SC ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਮਿਸ਼ਨ ਦੀ ਚੇਅਰਮੈਨੀ...

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਚੰਡੀਗੜ੍ਹ; 28 ਅਗਸਤ 2026:ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ...

 ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਨੂੰ ਕੇਂਦਰ ਵੱਲੋਂ ਪ੍ਰਵਾਨਗੀ

ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ...

ਰੱਖੜ ਪੁੰਨਿਆ ਮੇਲੇ ’ਤੇ ਸਭ ਦੀਆਂ ਨਜ਼ਰਾਂ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਲਈ ਵੱਡੀ ਪ੍ਰੀਖਿਆ

ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਸ ਵਾਰ ਦਾ ਇਤਿਹਾਸਕ ‘ਰੱਖੜ ਪੁੰਨਿਆ ਜੋੜ...

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

*ਜਲੰਧਰ; 27 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ...

ਅੰਮ੍ਰਿਤਪਾਲ ਸਿੰਘ ਦੇ ਪਿਤਾ ਦੀ ਤਾਰੀਫ਼ ਵਾਲੀ ਪੋਸਟ ਬਣੀ ਚੰਨੀ ਲਈ ਮੁਸੀਬਤ? ਹਾਈਕਮਾਨ ਦੀ ਨਾਰਾਜ਼ਗੀ ਦੀ ਚਰਚਾ

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿਚੋਤਾਣ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...