November 11, 2026, 10:57 pm
----------- Advertisement -----------
HomeNewsBreaking Newsਜਲੰਧਰ ਦੇ ਪਾਸਪੋਰਟ ਦਫਤਰ 'ਚ CBI ਦੀ ਛਾਪਾਮਾਰੀ, 3 ਗ੍ਰਿਫ਼ਤਾਰ

ਜਲੰਧਰ ਦੇ ਪਾਸਪੋਰਟ ਦਫਤਰ ‘ਚ CBI ਦੀ ਛਾਪਾਮਾਰੀ, 3 ਗ੍ਰਿਫ਼ਤਾਰ

Published on

----------- Advertisement -----------

 ਜਲੰਧਰ ਵਿੱਚ ਸੀਬੀਆਈ ਨੇ ਛਾਪਾ ਮਾਰ ਕੇ ਖੇਤਰੀ ਪਾਸਪੋਰਟ ਅਧਿਕਾਰੀ ਅਨੂਪ ਸਿੰਘ, ਏਆਰਪੀਓ ਹਰੀਓਮ ਅਤੇ ਸੰਜੇ ਸ੍ਰੀਵਾਸਤਵ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਅੰਮ੍ਰਿਤਸਰ ਦੇ ਆਰਪੀਓ ਅਭਿਸ਼ੇਕ ਸ਼ਰਮਾ ਨੂੰ ਜਲੰਧਰ ਖੇਤਰੀ ਦਫ਼ਤਰ ਦਾ ਚਾਰਜ ਦੇ ਦਿੱਤਾ ਹੈ।

 ਅਭਿਸ਼ੇਕ ਸ਼ਰਮਾ ਕੋਲ ਜਲੰਧਰ ਖੇਤਰੀ ਪਾਸਪੋਰਟ ਦਫ਼ਤਰ ਦਾ ਵਾਧੂ ਚਾਰਜ ਹੈ। ਨਵੀਂ ਨਿਯੁਕਤੀ ਤੱਕ ਅਭਿਸ਼ੇਕ ਸ਼ਰਮਾ ਜਲੰਧਰ ਦੇ ਸਾਰੇ ਕੰਮਾਂ ਦਾ ਚਾਰਜ ਸੰਭਾਲਣਗੇ। ਹਰ ਹਫ਼ਤੇ ਉਹ ਕੁਝ ਦਿਨ ਜਲੰਧਰ ਤੇ ਕੁਝ ਦਿਨ ਅੰਮ੍ਰਿਤਸਰ ਬੈਠਣਗੇ। 

ਮਿਲੀ ਜਾਣਕਾਰੀ ਅਨੁਸਾਰ ਸੀਬੀਆਈ ਨੇ ਖੇਤਰੀ ਪਾਸਪੋਰਟ ਦਫ਼ਤਰ ਦੇ ਨਾਲ-ਨਾਲ ਅਨੂਪ ਸਿੰਘ ਦੇ ਘਰ ਵੀ ਛਾਪੇਮਾਰੀ ਕੀਤੀ ਸੀ। ਸੀਬੀਆਈ ਨੇ ਅਨੂਪ ਸਿੰਘ ਦੇ ਘਰ ਛਾਪਾ ਮਾਰ ਕੇ ਦਸਤਾਵੇਜ਼ਾਂ ਨਾਲ ਭਰੇ ਤਿੰਨ ਬੈਗ ਬਰਾਮਦ ਕੀਤੇ। ਜੋ ਕਿ ਲੋਕਾਂ ਦੇ ਪਾਸਪੋਰਟ ਨਾਲ ਸਬੰਧਤ ਹਨ। ਸੀਬੀਆਈ ਸਾਰੇ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ। ਕਿਉਂਕਿ ਬਰਾਮਦ ਕੀਤੇ ਗਏ ਸਾਰੇ ਦਸਤਾਵੇਜ਼ ਅਜਿਹੇ ਹਨ ਜੋ ਸ਼ੱਕੀ ਹਨ। ਜਿਸ ਕਾਰਨ ਸੀਬੀਆਈ ਇਸ ਮਾਮਲੇ ਵਿੱਚ ਹਰ ਪਰਤ ਦੀ ਜਾਂਚ ਕਰ ਰਹੀ ਹੈ। 

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਟੀਮ ਨੇ ਬੀਤੇ ਸ਼ੁੱਕਰਵਾਰ ਸਵੇਰੇ 10 ਵਜੇ ਪੰਜਾਬ ਦੇ ਜਲੰਧਰ ਸਥਿਤ ਖੇਤਰੀ ਪਾਸਪੋਰਟ ਦਫਤਰ ‘ਤੇ ਛਾਪਾ ਮਾਰਿਆ। ਟੀਮ ਨੇ ਖੇਤਰੀ ਪਾਸਪੋਰਟ ਅਧਿਕਾਰੀ ਅਨੂਪ ਸਿੰਘ, ਸਹਾਇਕ ਪਾਸਪੋਰਟ ਅਧਿਕਾਰੀ ਹਰਿਓਮ ਅਤੇ ਸੰਜੇ ਸ਼੍ਰੀਵਾਸਤਵ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਲੱਖਾਂ ਰੁਪਏ ਦੀ ਨਕਦੀ ਅਤੇ ਦਸਤਾਵੇਜ਼ਾਂ ਨਾਲ ਭਰੇ ਤਿੰਨ ਬੈਗ ਬਰਾਮਦ ਕੀਤੇ ਹਨ। ਸੀਬੀਆਈ ਦੀ ਟੀਮ ਤਿੰਨਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...