ਫਾਜ਼ਿਲਕਾ ਦੇ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਪਿੰਡ ਕਾਠਗੜ੍ਹ ਦੀ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਗੰਦੇ ਪਾਣੀ ਵਿੱਚ ਛੁਪਾ ਕੇ ਰੱਖੀ 400 ਲੀਟਰ ਲਾਹਣ ਬਰਾਮਦ ਕੀਤੀ ਹੈ।
ਦੱਸ ਦਈਏ ਕਿ ਸ਼ਰਾਬ ਦੇ ਤਸਕਰ ਇੱਥੇ ਸੀਵਰੇਜ ਦੇ ਗੰਦੇ ਪਾਣੀ ਦੀ ਵਰਤੋਂ ਸ਼ਰਾਬ ਲੁਕਾਉਣ ਲਈ ਕਰਦੇ ਸਨ। ਇਸ ਗੰਦੇ ਪਾਣੀ ਤੋਂ ਹੀ ਸ਼ਰਾਬ ਤਿਆਰ ਕੀਤੀ ਜਾਂਦੀ ਸੀ।
ਇਸ ਤੋਂ ਪਹਿਲਾਂ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਸਾਂਝੀ ਛਾਪੇਮਾਰੀ ਵਿੱਚ ਲਾਹਣ ਬਰਾਮਦ ਕੀਤੀ ਗਈ ਸੀ। ਬਰਾਮਦਗੀ ਤੋਂ ਬਾਅਦ ਇਸ ਨੂੰ ਗੰਦੇ ਨਾਲੇ ਦੇ ਪਾਣੀ ਵਿੱਚ ਵਹਾ ਕੇ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਵੈਰੋਕਾ ਵਿਖੇ ਆਬਕਾਰੀ ਐਕਟ ਤਹਿਤ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।












