September 5, 2026, 4:16 pm
----------- Advertisement -----------
HomeNewsBreaking Newsਬਠਿੰਡਾ 'ਚ ਮਿਲੀਆਂ 2 ਲਾ.ਸ਼ਾਂ, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ

ਬਠਿੰਡਾ ‘ਚ ਮਿਲੀਆਂ 2 ਲਾ.ਸ਼ਾਂ, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ

Published on

----------- Advertisement -----------

ਬਠਿੰਡਾ ‘ਚ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਦੋ ਲਾਸ਼ਾਂ ਮਿਲੀਆਂ ਹਨ। ਜਿਨ੍ਹਾਂ ਵਿੱਚੋਂ ਇੱਕ ਦੀ ਪਛਾਣ ਹੋ ਗਈ ਜਦਕਿ ਦੂਜੇ ਦੀ ਪਛਾਣ ਨਹੀਂ ਹੋ ਸਕੀ ਹੈ। ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਥਾਣਾ ਕੋਤਵਾਲੀ ਦੀ ਪੁਲਿਸ ਨੇ ਬਠਿੰਡਾ ਦੇ ਸਰਕਾਰੀ ਹਸਪਤਾਲ ਦੇ ਪੋਸਟਮਾਰਟਮ ਹਾਊਸ ਵਿੱਚ ਰੱਖਵਾ ਦਿੱਤਾ ਹੈ।

ਸ਼ਕਤੀਨਗਰ ਦੇ ਪਾਰਕ ਵਿੱਚ ਝੂਲੇ ਨਾਲ ਲਟਕਦੀ ਇੱਕ ਵਿਅਕਤੀ ਦੀ ਲਾਸ਼ ਮਿਲੀ। ਜਦਕਿ ਬਠਿੰਡਾ ਦੇ ਪਟਿਆਲਾ ਫਾਟਕ ਨੇੜੇ ਇੱਕ ਗੰਦੇ ਨਾਲੇ ਵਿੱਚੋਂ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਪੁਲਿਸ ਨੇ ਮੁੱਢਲੀ ਕਾਰਵਾਈ ਤੋਂ ਬਾਅਦ ਸਹਾਰਾ ਜਨ ਸੇਵਾ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ।

ਸਹਾਰਾ ਜਨ ਸੇਵਾ ਦੇ ਵਰਕਰ ਵਿੱਕੀ ਨੇ ਦੱਸਿਆ ਕਿ ਸਵੇਰੇ ਕਰੀਬ 7 ਵਜੇ ਸੰਸਥਾ ਦੇ ਹੈਲਪਲਾਈਨ ਨੰਬਰ ‘ਤੇ ਸੂਚਨਾ ਮਿਲੀ ਕਿ ਨਿਊ ਸ਼ਕਤੀ ਨਗਰ ਗਲੀ ਨੰਬਰ 4 ‘ਚ ਸਥਿਤ ਪਾਰਕ ‘ਚ ਝੂਲੇ ‘ਤੇ ਇਕ ਵਿਅਕਤੀ ਦੀ ਲਾਸ਼ ਲਟਕ ਰਹੀ ਹੈ। ਜਦੋਂ ਜਥੇਬੰਦੀ ਦੇ ਵਰਕਰ ਪੁੱਜੇ ਤਾਂ ਵਿਅਕਤੀ ਮਰਿਆ ਪਿਆ ਸੀ। 

ਪੁਲਿਸ ਦੇ ਆਉਣ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਜਿਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਤੋਂ ਇਲਾਵਾ ਇੱਕ 60 ਸਾਲਾ ਵਿਅਕਤੀ ਜਿਸ ਦੀ ਪਹਿਚਾਣ ਮੁਨਸ਼ੀ ਵਜੋਂ ਹੋਈ ਹੈ, ਦੀ ਲਾਸ਼ ਪਟਿਆਲਾ ਗੇਟ ਨੇੜੇ ਇੱਕ ਗੰਦੇ ਨਾਲੇ ਵਿੱਚੋਂ ਮਿਲੀ ਹੈ।

ਉਸ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...