June 8, 2026, 3:40 am
----------- Advertisement -----------
HomeNewsBreaking NewsAGTF ਤੇ ਗੈਂਗ.ਸਟਰ ਵਿਚਕਾਰ ਮੁੱਠਭੇੜ, ਗੈਂਗ.ਸਟਰ ਕਾਲਾ ਧਨੌਲਾ ਦੀ ਹੋਈ ਮੌ.ਤ

AGTF ਤੇ ਗੈਂਗ.ਸਟਰ ਵਿਚਕਾਰ ਮੁੱਠਭੇੜ, ਗੈਂਗ.ਸਟਰ ਕਾਲਾ ਧਨੌਲਾ ਦੀ ਹੋਈ ਮੌ.ਤ

Published on

----------- Advertisement -----------

ਬਰਨਾਲਾ ‘ਚ ਗੈਂਗਸਟਰ ਕਾਲਾ ਧਨੌਲਾ ਦੀ ਪੁਲਿਸ ਐਨਕਾਊਂਟਰ ਦੌਰਾਨ ਮੌਤ ਹੋ ਗਈ ਹੈ। ਇਹ ਮੁਕਾਬਲਾ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਕੀਤਾ ਗਿਆ । ਗੁਰਮੀਤ ਸਿੰਘ ਮਾਨ ਉਰਫ਼ ਕਾਲਾ ਧਨੌਲਾ ਇੱਕ ਹਿਸਟਰੀਸ਼ੀਟਰ ਸੀ, ਜੋ ਇੱਕ ਕਾਂਗਰਸੀ ਆਗੂ ‘ਤੇ ਹਮਲੇ ਤੋਂ ਇਲਾਵਾ 50 ਤੋਂ ਵੱਧ ਗੰਭੀਰ ਮਾਮਲਿਆਂ ਵਿੱਚ ਲੋੜੀਂਦਾ ਸੀ।

ਦੱਸ ਦਈਏ ਕਿ ਪੰਜਾਬ ਪੁਲਿਸ ਦੀ ਗੈਂਗਸਟਰ ਟਾਸਕ ਫੋਰਸ ਨੇ ਉਸ ਵੇਲੇ ਉਸ ਦਾ ਸਾਹਮਣਾ ਕੀਤਾ ਜਦੋਂ ਉਹ ਬਰਨਾਲਾ ਤੋਂ ਸੰਗਰੂਰ ਵੱਲ ਜਾ ਰਿਹਾ ਸੀ। ਜਦੋਂ ਪੁਲਿਸ ਨੇ ਉਸ ਨੂੰ ਬਡਬਰ ਨੇੜੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਗੋਲੀਆਂ ਚਲਾ ਦਿੱਤੀਆਂ।  

ਇਸ ਮੁਕਾਬਲੇ ਵਿੱਚ ਇੰਸਪੈਕਟਰ ਪੁਸ਼ਪਿੰਦਰ ਸਿੰਘ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਇੱਕ ਸਬ-ਇੰਸਪੈਕਟਰ ਜਸਪ੍ਰੀਤ ਸਿੰਘ ਵੀ ਜ਼ਖ਼ਮੀ ਹੋ ਗਿਆ। ਦੋਵਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। 

ਮਿਲੀ ਜਾਣਕਾਰੀ ਅਨੁਸਾਰ ਏ.ਜੀ.ਟੀ.ਐਫ ਦੀ ਟੀਮ ਧਨੌਲਾ ਨੂੰ ਫੜਨ ਲਈ ਕਈ ਦਿਨਾਂ ਤੋਂ ਜਾਲ ਵਿਛਾ ਰਹੀ ਸੀ। ਪਰ ਹਰ ਵਾਰ ਉਹ ਚਕਮਾ ਦੇ ਕੇ ਭੱਜ ਜਾਂਦਾ ਸੀ। ਟੀਮ ਨੂੰ ਐਤਵਾਰ ਸਵੇਰੇ ਸੂਚਨਾ ਮਿਲੀ ਕਿ ਗੈਂਗਸਟਰ ਕਾਲਾ ਬਰਨਾਲਾ ਦੇ ਦਿਹਾਤੀ ਖੇਤਰ ‘ਚ ਆ ਗਿਆ ਹੈ। ਸੂਚਨਾ ਦੇ ਆਧਾਰ ‘ਤੇ ਸਿਵਲ ਵਰਦੀ ‘ਚ ਅਧਿਕਾਰੀ ਪਹਿਲਾਂ ਹੀ ਤਾਇਨਾਤ ਸਨ। 

ਜ਼ਿਕਰਯੋਗ ਹੈ ਕਿ ਟੀਮ ਨੇ ਜਦੋਂ ਗੈਂਗਸਟਰ ਨੂੰ ਦੇਖਿਆ ਤਾਂ ਉਸ ਨੂੰ ਰੁਕਣ ਲਈ ਕਿਹਾ। ਪਰ ਧਨੌਲਾ ਨੇ ਸਾਹਮਣੇ ਤੋਂ ਗੋਲੀ ਚਲਾਈ। ਇਸ ਤੋਂ ਬਾਅਦ ਟੀਮ ਨੇ ਜਵਾਬੀ ਕਾਰਵਾਈ ਕੀਤੀ। ਇਸ ‘ਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਮੁਲਜ਼ਮਾਂ ਦਾ ਹਥਿਆਰ ਬਰਾਮਦ ਕਰ ਲਿਆ ਹੈ। ਸਾਰੀ ਘਟਨਾ ਬਾਰੇ ਜ਼ਿਲ੍ਹਾ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। 

ਸੂਤਰਾਂ ਤੋਂ ਪਤਾ ਲੱਗਾ ਹੈ ਕਿ AGTF ਟੀਮ ਨੂੰ ਸੂਚਨਾ ਮਿਲੀ ਸੀ ਕਿ ਉਕਤ ਦੋਸ਼ੀ ਆਪਣੇ ਵਿਰੋਧੀ ਗੈਂਗ ਦੇ ਕੁਝ ਲੋਕਾਂ ਨੂੰ ਨਿਸ਼ਾਨਾ ਬਣਾਉਣ ਜਾ ਰਿਹਾ ਹੈ। ਉਪਰੋਕਤ ਸੂਚਨਾ ਦੇ ਆਧਾਰ ‘ਤੇ ਟੀਮਾਂ ਵੱਲੋਂ ਕਾਲਾ ਦੀ ਭਾਲ ਕੀਤੀ ਜਾ ਰਹੀ ਸੀ।  ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਾਲਾ ਨੂੰ ਪੁਲਿਸ ਨੇ ਦੋ ਵਾਰ ਐਨਕਾਊਂਟਰ ਵਿਚ ਫੜਿਆ ਸੀ। ਪਰ ਦੋਵੇਂ ਵਾਰ ਉਸ ਦੀ ਜਾਨ ਬਚ ਗਈ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...