August 25, 2026, 2:02 pm
----------- Advertisement -----------
HomeNewsBreaking Newsਅੰਮ੍ਰਿਤਪਾਲ ਸਿੰਘ ਕੇਸ ਰੱਦ ਪਟੀਸ਼ਨ 'ਤੇ ਸੁਣਵਾਈ ਹੋਈ ਮੁਅੱਤਲ, ਅਗਲੀ ਸੁਣਵਾਈ 26...

ਅੰਮ੍ਰਿਤਪਾਲ ਸਿੰਘ ਕੇਸ ਰੱਦ ਪਟੀਸ਼ਨ ‘ਤੇ ਸੁਣਵਾਈ ਹੋਈ ਮੁਅੱਤਲ, ਅਗਲੀ ਸੁਣਵਾਈ 26 ਫਰਵਰੀ ਨੂੰ

Published on

----------- Advertisement -----------

  ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ, ਉਸ ਦੇ ਸਾਥੀ ਦਲਜੀਤ ਸਿੰਘ ਕਲਸੀ ਅਤੇ ਹੋਰਾਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਦਰਜ ਕੀਤੇ ਗਏ ਕੇਸ ਦੀ ਸੁਣਵਾਈ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਵਕੀਲਾਂ ਦਾ ਕੰਮ ਮੁਅੱਤਲ ਹੋਣ ਕਾਰਨ ਨਹੀਂ ਹੋ ਸਕੀ।

ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ ਤੈਅ ਕੀਤੀ ਹੈ। ਪਿਛਲੀ ਸੁਣਵਾਈ ਸਮੇਂ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਉਸ ਵਿਰੁੱਧ ਦਰਜ ਕੇਸ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਸੀ। 

ਇਸਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਵਿੱਚ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਸਮੇਤ ਹੋਰ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। 

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਕੇਸ ਦੀ ਸੁਣਵਾਈ ਕਈ ਕਾਰਨਾਂ ਕਰਕੇ ਅਹਿਮ ਹੈ। ਕਿਉਂਕਿ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਬੈਰਕ ਵਿੱਚੋਂ ਜਾਸੂਸੀ ਕੈਮਰੇ ਅਤੇ ਸੀਸੀਟੀਵੀ ਕੈਮਰੇ ਬਰਾਮਦ ਹੋਏ ਸਨ।

ਇਸ ਦੇ ਨਾਲ ਹੀ ਪਰਿਵਾਰ ਨੇ ਦੋਸ਼ ਲਾਇਆ ਕਿ ਇਹ ਸਭ ਕੁਝ ਜੇਲ੍ਹ ਪ੍ਰਸ਼ਾਸਨ ਵੱਲੋਂ ਉੱਥੇ ਲਾਇਆ ਗਿਆ ਹੈ। ਇਸ ਦੇ ਨਾਲ ਹੀ ਹੁਣ ਜੇਲ੍ਹ ਅਧਿਕਾਰੀ ਦੀ ਰਿਪੋਰਟ ਤੋਂ ਹੀ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ। 

ਜ਼ਿਕਰਯੋਗ ਹੈ ਕਿ ਇਸਤੋਂ ਬਾਅਦ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

ਘੱਗਾ/ਪਟਿਆਲਾ; 24 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ...

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...