November 7, 2026, 3:42 pm
----------- Advertisement -----------
HomeNewsBreaking Newsਪਾਣੀਪਤ 'ਚ 4 ਇਲੈਕਟ੍ਰੀਸ਼ੀਅਨ ਨੌਕਰੀ ਤੋਂ ਬਰਖਾਸਤ, ਜਾਅਲੀ ਡਿਗਰੀ ਦੇ ਕੇ ਮਿਲੀ...

ਪਾਣੀਪਤ ‘ਚ 4 ਇਲੈਕਟ੍ਰੀਸ਼ੀਅਨ ਨੌਕਰੀ ਤੋਂ ਬਰਖਾਸਤ, ਜਾਅਲੀ ਡਿਗਰੀ ਦੇ ਕੇ ਮਿਲੀ ਸੀ ਨੌਕਰੀ

Published on

----------- Advertisement -----------

ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਵਿੱਚ ਬਿਜਲੀ ਨਿਗਮ ਦੀ ਸਮਾਲਖਾ ਸਬ ਡਿਵੀਜ਼ਨ ਵਿੱਚ ਕੰਮ ਕਰਦੇ 4 ਕਰਮਚਾਰੀਆਂ ਨੂੰ ਵੱਡਾ ਝਟਕਾ ਲੱਗਿਆ ਹੈ। ਜਾਅਲੀ ਡਿਗਰੀਆਂ ਨਾਲ ਹਰਿਆਣਾ ਹੁਨਰ ਰੁਜ਼ਗਾਰ ਨਿਗਮ ਅਧੀਨ ਕੰਮ ਕਰਦੇ ਦੋ ਸ਼ਿਫਟ ਅਟੈਂਡੈਂਟ (SA) ਅਤੇ ਦੋ ਸਹਾਇਕ ਲਾਈਨਮੈਨ (ALM) ਨੂੰ ਬਿਜਲੀ ਨਿਗਮ ਦੇ XEN  ਨੇ ਬਰਖਾਸਤ ਕਰ ਦਿੱਤਾ ਹੈ। 

ਜਾਣਕਾਰੀ ਦਿੰਦਿਆਂ  XEN  ਡੀਐਸ ਧੀਮਾਨ ਨੇ ਦੱਸਿਆ ਕਿ ਜਾਅਲੀ ਡਿਗਰੀਆਂ ਦੀ ਸ਼ਿਕਾਇਤ ਦੇ ਆਧਾਰ ’ਤੇ ਵਿਜੀਲੈਂਸ ਨੇ ਜਾਂਚ ਕੀਤੀ ਸੀ।ਜਾਂਚ ਦੌਰਾਨ ਚਾਰ ਮੁਲਾਜ਼ਮਾਂ ਦੇ ਦਸਤਾਵੇਜ਼ ਜਾਅਲੀ ਪਾਏ ਗਏ। ਜਿਸ ਦੇ ਆਧਾਰ ‘ਤੇ ਕਾਰਵਾਈ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸਮਾਲਖਾ ਸਬ ਡਵੀਜ਼ਨ ਵਿੱਚ ਹਰਿਆਣਾ ਹੁਨਰ ਰੁਜ਼ਗਾਰ ਨਿਗਮ ਦੇ ਤਹਿਤ ਕਰੀਬ 120 ਕਰਮਚਾਰੀ ਕੰਮ ਕਰਦੇ ਹਨ। ਬਾਕੀ ਮੁਲਾਜ਼ਮਾਂ ਦੇ ਦਸਤਾਵੇਜ਼ਾਂ ਦੀ ਵੀ ਪੜਤਾਲ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਇਹ ਚਾਰੇ ਆਊਟਸੋਰਸਿੰਗ ਅਧੀਨ ਠੇਕੇਦਾਰਾਂ ਦੇ ਅਧੀਨ ਕੰਮ ਕਰਦੇ ਸਨ। 

ਦੱਸ ਦਈਏ ਕਿ ਬਰਖਾਸਤ ਕੀਤੇ ਗਏ ਮੁਲਾਜ਼ਮਾਂ ਵਿੱਚ ਬੀਹੋਲੀ ਸਬ ਡਿਵੀਜ਼ਨ ਦੇ ਐਸਏ ਮੋਨੂੰ ਅਤੇ ਸੁਸ਼ੀਲ ਅਤੇ ਸਮਾਲਖਾ ਸਬ ਡਿਵੀਜ਼ਨ ਦੇ ਏਐਲਐਮ ਰਾਜਕੁਮਾਰ ਅਤੇ ਅਸ਼ੋਕ ਕੁਮਾਰ ਸ਼ਾਮਲ ਹਨ।ਤਿੰਨਾਂ ਨੇ ਨੈਸ਼ਨਲ ਆਈਟੀਆਈ ਝੱਜਰ ਦੇ ਜਾਅਲੀ ਦਸਤਾਵੇਜ਼ ਤਿਆਰ ਕੀਤੇ ਸਨ। ਐਸਏ ਮੋਨੂੰ ਮਈ 2018 ਤੋਂ ਠੇਕੇਦਾਰ ਦੇ ਅਧੀਨ ਕੰਮ ਕਰ ਰਿਹਾ ਹੈ।

ਜਿਸ ਨੇ 2021 ਵਿੱਚ ਨੈਸ਼ਨਲ ਆਈ.ਟੀ.ਆਈ ਝੱਜਰ ਦੇ ਜਾਅਲੀ ਦਸਤਾਵੇਜ਼ ਪੇਸ਼ ਕਰਕੇ ਨੌਕਰੀ ਲਈ ਸੀ। ਜਦੋਂ ਕਿ ਐਸ.ਏ.ਸੁਸ਼ੀਲ ਜੁਲਾਈ 2013 ਤੋਂ ਠੇਕੇਦਾਰ ਦੇ ਅਧੀਨ ਕੰਮ ਕਰ ਰਿਹਾ ਸੀ। ਜਿਸ ਨੇ ਵੀ 2021 ਵਿੱਚ ਨੈਸ਼ਨਲ ਆਈ.ਟੀ.ਆਈ. ਝੱਜਰ ਦੇ ਜਾਅਲੀ ਦਸਤਾਵੇਜ਼ ਪੇਸ਼ ਕਰਕੇ ਨੌਕਰੀ ਹਾਸਲ ਕੀਤੀ ਸੀ।

ਏ.ਐਲ.ਐਮ ਰਾਜਕੁਮਾਰ ਅਕਤੂਬਰ 2017 ਤੋਂ ਠੇਕੇਦਾਰ ਦੇ ਅਧੀਨ ਕੰਮ ਕਰ ਰਿਹਾ ਸੀ। ਉਸਨੇ 2021 ਵਿੱਚ ਗਲੋਬਲ ਇੰਸਟੀਚਿਊਟ ਆਫ਼ ਇਨਫਰਮੇਸ਼ਨ ਐਂਡ ਟੈਕਨਾਲੋਜੀ, ਬ੍ਰਿਟਿਸ਼ ਅਕੈਡਮੀ ਸਫੀਦੋ ਦੇ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾ ਕੇ ਨੌਕਰੀ ਲਈ ਸੀ। ਜਦੋਂਕਿ ਏ.ਐਲ.ਐਮ ਅਸ਼ੋਕ ਕੁਮਾਰ ਨਵੰਬਰ 2011 ਤੋਂ ਠੇਕੇਦਾਰ ਦੇ ਅਧੀਨ ਕੰਮ ਕਰ ਰਿਹਾ ਸੀ। ਉਸ ਨੇ 2021 ਵਿੱਚ ਨੈਸ਼ਨਲ ਆਈਟੀਆਈ ਝੱਜਰ ਦੇ ਜਾਅਲੀ ਦਸਤਾਵੇਜ਼ ਪੇਸ਼ ਕਰਕੇ ਨੌਕਰੀ ਹਾਸਲ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...