May 26, 2026, 1:46 am
----------- Advertisement -----------
HomeNewsBreaking Newsਪੰਜਾਬ-ਹਰਿਆਣਾ 'ਚ ਮੀਂਹ ਦਾ ਅਲਰਟ, ਗੜੇਮਾਰੀ ਦੀ ਵੀ ਸੰਭਾਵਨਾ, ਤੇਜ਼ ਰਫਤਾਰ ਨਾਲ...

ਪੰਜਾਬ-ਹਰਿਆਣਾ ‘ਚ ਮੀਂਹ ਦਾ ਅਲਰਟ, ਗੜੇਮਾਰੀ ਦੀ ਵੀ ਸੰਭਾਵਨਾ, ਤੇਜ਼ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ

Published on

----------- Advertisement -----------

ਚੰਡੀਗੜ੍ਹ, 20 ਫਰਵਰੀ 2024 – ਪੱਛਮੀ ਗੜਬੜੀ ਇੱਕ ਵਾਰ ਫਿਰ ਉੱਤਰੀ ਭਾਰਤ ਵਿੱਚ ਸਰਗਰਮ ਹੋ ਗਈ ਹੈ। ਇਸ ਕਾਰਨ ਮੌਸਮ ਵਿਭਾਗ ਨੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 5 ਜ਼ਿਲ੍ਹਿਆਂ ਵਿੱਚ ਗੜੇਮਾਰੀ ਦੀ ਚੇਤਾਵਨੀ ਵੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੂੱਬੇ ‘ਚ ਤੇਜ਼ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਸੂਬੇ ‘ਚ ਬੱਦਲਵਾਈ ਬਣੇ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਜਦਕਿ ਬਾਕੀ 5 ਜ਼ਿਲਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਇਹ ਪੱਛਮੀ ਗੜਬੜ ਅਗਲੇ ਦੋ ਦਿਨ ਹੋਰ ਸਰਗਰਮ ਰਹਿਣ ਵਾਲੀ ਹੈ। ਇਨ੍ਹਾਂ ਦਿਨਾਂ ਦੌਰਾਨ ਹਿਮਾਚਲ ਵਿੱਚ ਮੀਂਹ ਅਤੇ ਬਰਫ਼ਬਾਰੀ ਕਾਰਨ ਪੰਜਾਬ ਵਿੱਚ ਵੀ ਠੰਢ ਵਧੇਗੀ। ਇਸ ਕਾਰਨ ਫਰਵਰੀ ਦੇ ਅੰਤ ਤੱਕ ਠੰਢੀਆਂ ਰਾਤਾਂ ਰਹਿਣ ਦੀ ਸੰਭਾਵਨਾ ਹੈ। ਇਸ ਵੇਲੇ ਸੂਬੇ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਭਾਰੀ ਅੰਤਰ ਹੈ।

ਉਥੇ ਹੀ ਹਰਿਆਣਾ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਿਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ ਹੈ। ਮੌਸਮ ਵਿਭਾਗ ਵੱਲੋਂ ਮੰਗਲਵਾਰ ਅਤੇ ਬੁੱਧਵਾਰ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦਰਮਿਆਨੀ ਤੋਂ ਹਲਕੀ ਬਾਰਿਸ਼ ਦੇ ਨਾਲ-ਨਾਲ ਗੜੇ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...