November 19, 2026, 2:01 am
----------- Advertisement -----------
HomeNewsBreaking Newsਕੈਪਟਨ ਅਮਰਿੰਦਰ ਵੱਲੋਂ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਦਿੱਤੇ ਬਿਆਨ ਨੇ ਛੇੜੀ ਨਵੀਂ...

ਕੈਪਟਨ ਅਮਰਿੰਦਰ ਵੱਲੋਂ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਦਿੱਤੇ ਬਿਆਨ ਨੇ ਛੇੜੀ ਨਵੀਂ ਖੁੰਢ ਚਰਚਾ

Published on

----------- Advertisement -----------

ਚੰਡੀਗੜ੍ਹ, 20 ਫਰਵਰੀ 2024 – ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿਚ ਸਾਬਕਾ ਸੀ ਐਮ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਨੇ ਪੰਜਾਬ ਦੀ ਰਾਜਨੀਤੀ ‘ਚ ਨਵੀਂ ਖੁੰਢ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਨੇ ਬੇਬਾਕੀ ਦੇ ਨਾਲ ਅਕਾਲੀ ਭਾਜਪਾ ਗੱਠਜੋੜ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਇਥੋਂ ਤੱਕ ਕਿਹਾ ਕਿ ਉਨ੍ਹਾਂ ਨੇ ਖੁਦ ਜੇ.ਪੀ. ਨੱਡਾ ਦੇ ਨਾਲ ਇਸ ਬਾਰੇ ਗੱਲਬਾਤ ਕੀਤੀ ਕੀਤੀ ਹੈ। ਉਥੇ ਹੀ ਸੋਮਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਦਾਅਵਾ ਵੀ ਕੀਤਾ ਕਿ, ਅਕਾਲੀ-ਭਾਜਪਾ ਗੱਠਜੋੜ ਛੇਤੀ ਹੀ ਹੋ ਸਕਦਾ ਹੈ ਅਤੇ ਜਲਦ ਇਸ ਬਾਰੇ ਫ਼ੈਸਲਾ ਪਾਰਟੀ ਹਾਈਕਮਾਨ ਲੈ ਸਕਦਾ ਹੈ।

ਜ਼ਿਕਰਯੋਗ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਸਿਰ ‘ਤੇ ਹਨ ਅਤੇ ਅਕਾਲੀ ਦਲ ਅਤੇ ਬੀਜੇਪੀ ਪਾਰਟੀਆਂ ਦੋਵੇਂ ਹੀ ਪੰਜਾਬ ‘ਚ ਆਪਣਾ ਵਜੂਦ ਭਾਲ ਰਹੀਆਂ ਹਨ। 2021 ਦੇ ਕਿਸਾਨ ਅੰਦੋਲਨ ਤੋਂ ਬਾਅਦ ਅਕਾਲੀ ਦਲ ਨੇ ਆਪਣੇ ਆਪ ਨੂੰ ਬੀਜੇਪੀ ਨਾਲੋਂ ਵੱਖ ਕਰ ਲਿਆ ਸੀ ਅਤੇ ਉਸ ਤੋਂ ਬਾਅਦ ਦੋਵਾਂ ਪਾਰਟੀਆਂ ਨੇ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵੱਖ-ਵੱਖ ਹੋ ਕੇ ਲੜੀਆਂ ਸਨ ਜਿਸ ਦਾ ਕਿ ਦੋਵਾਂ ਹੀ ਪਾਰਟੀਆਂ ਨੂੰ ਵੱਡਾ ਨੁਕਸਾਨ ਹੋਇਆ ਸੀ ਅਕਾਲੀ ਦਲ 3 ਅਤੇ ਬੀਜੇਪੀ ਨੇ ਸਿਰਫ 2 ਸੀਟਾਂ ਜਿੱਤੀਆਂ ਸਨ।

ਜਿਸ ਤੋਂ ਬਾਅਦ ਹੁਣ ਦੋਵਾਂ ਪਾਰਟੀਆਂ ਅੱਗੇ ਫੇਰ ਓਹੀ ਹਾਲਤ ਹਨ। ਕਿਸਾਨ ਅੰਦੋਲਨ-2 ਫੇਰ ਸ਼ੁਰੂ ਹੋ ਗਿਆ ਹੈ। ਜਿਸ ਤੋਂ ਬਾਅਦ ਫੇਰ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਵੀ ਸਥਿਤੀ ਉਹੀ ਬਣੀ ਹੋਈ ਹੈ। ਹਾਲਾਂਕਿ ਪਿਛਲੇ ਕਈ ਮਹੀਨਿਆਂ ਤੋਂ ਦੋਵਾਂ ਦੇ ਗਠਜੋੜ ਨੂੰ ਲੈ ਕੇ ਵੱਖ-ਵੱਖ ਖਬਰਾਂ ਆਉਂਦੀਆਂ ਰਹੀਆਂ ਹਨ, ਪਰ ਦੋਵਾਂ ਪਾਰਟੀਆਂ ਵੱਲੋਂ ਕੋਈ ਵੀ ਵੱਡਾ ਆਗੂ ਇਸ ‘ਤੇ ਖੁੱਲ੍ਹ ਕੇ ਨਹੀਂ ਬੋਲਿਆ।

ਉੱਥੇ ਹੀ ਕਾਂਗਰਸ ਛੱਡ ਕੇ ਆਏ ਅਤੇ ਇਸ ਵੇਲੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਦੋਵਾਂ ਪਾਰਟੀਆਂ ‘ਤੇ ਬਿਆਨ ਦਿੱਤਾ ਸੀ ਕਿ ਪੰਜਾਬ ਲਈ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ​​ਰਹਿਣਾ ਜ਼ਰੂਰੀ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਇਕ ਸਿਆਸੀ ਹੀ ਨਹੀਂ ਧਾਰਮਿਕ ਪਾਰਟੀ ਵੀ ਹੈ। ਇਸ ਲਈ ਸਿੱਖਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਲਈ ਇੱਕ ਪਲੇਟਫਾਰਮ ਹੋਣਾ ਚਾਹੀਦਾ ਹੈ।

ਉੱਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਕੈਪਟਨ ਨੇ ਕਿਹਾ ਕਿ ਜੇਕਰ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਹੋ ਗਿਆ ਤਾਂ ਉਨ੍ਹਾਂ ਨੂੰ ਕੋਈ ਵੀ ਨਹੀਂ ਹਰਾ ਸਕੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਇਸ ਦੇ ਹੱਕ ਵਿੱਚ ਹਨ। ਸਾਬਕਾ ਮੁੱਖ ਮੰਤਰੀ ਨੇ ਸੋਮਵਾਰ ਨੂੰ ਇਹ ਗੱਲ ਕਹੀ ਜਦੋਂ ਉਹ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦਿੱਲੀ ਗਏ ਸਨ। ਮੰਨਿਆ ਜਾ ਰਿਹਾ ਹੈ ਕਿ ਕੈਪਟਨ ਦੀ ਇਸ ਮੀਟਿੰਗ ਦੌਰਾਨ ਮੁੱਖ ਮੁੱਦਾ ਕਿਸਾਨਾਂ ਦੀਆਂ ਮੰਗਾਂ ਅਤੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...