ਮੋਬਾਈਲ ਫੋਨ ਨਾਲ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਤੋਂ ਤੰਗ ਆ ਕੇ ਬ੍ਰਿਟੇਨ ਨੇ ਸਕੂਲਾਂ ਵਿਚ ਮੋਬਾਈਲ ਫੋਨ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਬ੍ਰਿਟੇਨ ਦੇ ਇਸ ਫੈਸਲੇ ਤੋਂ ਬਾਅਦ ਕਈ ਦੇਸ਼ਾਂ ‘ਚ ਇਸ ਦੀ ਚਰਚਾ ਸ਼ੁਰੂ ਹੋ ਗਈ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਟਵਿੱਟਰ ‘ਤੇ ਇਕ ਵੀਡੀਓ ਸ਼ੇਅਰ ਕਰਕੇ ਇਸ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਰਿਸ਼ੀ ਸੁਨਕ ਨੇ ਇੱਕ ਬਹੁਤ ਹੀ ਦਿਲਚਸਪ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਉਸ ਦਾ ਫੋਨ ਵਾਰ-ਵਾਰ ਵੱਜ ਰਿਹਾ ਹੈ। ਰਿਸ਼ੀ ਸੁਨਕ ਨੇ ਵੀਡੀਓ ਰਾਹੀਂ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਕਿਸ ਤਰ੍ਹਾਂ ਮੋਬਾਈਲ ਫੋਨ ਕਲਾਸਰੂਮ ਵਿੱਚ ਸਮੱਸਿਆਵਾਂ ਪੈਦਾ ਕਰ ਰਹੇ ਹਨ।
ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਉਹ ਵਾਰ-ਵਾਰ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਇਸ ਦੌਰਾਨ ਹੀ ਵਾਰ ਵਾਰ ਉਨ੍ਹਾਂ ਦੇ ਫੋਨ ਦੀ ਘੰਟੀ ਵੱਜਦੀ ਹੈ। ਤਿੰਨ ਵਾਰ ਫੋਨ ਦੀ ਘੰਟੀ ਵੱਜਣ ਤੋਂ ਬਾਅਦ, ਰਿਸ਼ੀ ਸੁਨਕ ਆਪਣੀ ਜੇਬ ਵਿੱਚੋਂ ਫੋਨ ਕੱਢ ਕੇ ਇੱਕ ਪਾਸੇ ਰੱਖ ਦਿੰਦੇ ਹਨ ਅਤੇ ਕਹਿੰਦੇ ਹਨ ਕਿ ਦੇਖੋ ਇਹ ਕਿੰਨਾ ਨਿਰਾਸ਼ਾਜਨਕ ਹੈ। ਇੱਕ ਹੋਰ ਬਿਆਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੈਕੰਡਰੀ ਸਕੂਲ ਦੇ ਲਗਭਗ ਇੱਕ ਤਿਹਾਈ ਵਿਦਿਆਰਥੀਆਂ ਨੇ ਕਿਹਾ ਕਿ ਫੋਨਾਂ ਕਾਰਨ ਉਨ੍ਹਾਂ ਦੀ ਪੜ੍ਹਾਈ ਵਿੱਚ ਵਿਘਨ ਪਿਆ ਹੈ। ਅਸੀਂ ਜਾਣਦੇ ਹਾਂ ਕਿ ਇਹ (ਮੋਬਾਈਲ ਫੋਨ) ਕਲਾਸ ਵਿੱਚ ਕਿੰਝ ਧਿਆਨ ਭਟਕਾਉਂਦੇ ਹਨ ਅਤੇ ਕਈ ਵਾਰ ਸਕੂਲਾਂ ਵਿੱਚ ਧੱਕੇਸ਼ਾਹੀ ਦਾ ਕਾਰਨ ਬਣਦੇ ਹਨ।ਸਕੂਲਾਂ ਵਿੱਚ ਮੋਬਾਈਲ ਫੋਨ ਪਾਬੰਦੀ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਡੇ ਬੱਚਿਆਂ ਨੂੰ ਉਹ ਸਿੱਖਿਆ ਮਿਲੇ ਜਿਸ ਦੇ ਉਹ ਹੱਕਦਾਰ ਹਨ।
----------- Advertisement -----------
ਬ੍ਰਿਟੇਨ ਨੇ ਸਕੂਲਾਂ ‘ਚ ਮੋਬਾਇਲ ਫੋਨ ‘ਤੇ ਲਗਾਈ ਪਾਬੰਦੀ; PM ਰਿਸ਼ੀ ਸੁਨਕ ਨੇ ਦੱਸਿਆ ਕਾਰਨ
Published on
----------- Advertisement -----------
----------- Advertisement -----------











