ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਯਾਨੀ ਮੰਗਲਵਾਰ ਨੂੰ ਸਰਹੱਦੀ ਖੇਤਰ ਦਾ ਆਪਣਾ ਦੌਰਾ ਅਚਾਨਕ ਰੱਦ ਕਰ ਦਿੱਤਾ ਹੈ।ਦੱਸ ਦਈਏ ਕਿ 20 ਤੋਂ 23 ਫਰਵਰੀ ਤੱਕ ਰਾਜਪਾਲ ਨੇ ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਾ ਸੀ। ਹੁਣ ਉਹ ਇਹ ਦੌਰਾ 12 ਤੋਂ 14 ਅਪ੍ਰੈਲ ਨੂੰ ਕਰਨਗੇ। ਦੇਸ਼ ਦੇ ਰਾਸ਼ਟਰਪਤੀ ਨੂੰ ਆਪਣਾ ਅਸਤੀਫਾ ਭੇਜਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਸੀ।
ਦੱਸ ਦਈਏ ਕਿ ਪਿਛਲੇ ਢਾਈ ਸਾਲਾਂ ਵਿੱਚ ਰਾਜਪਾਲ ਦਾ ਇਹ ਛੇਵਾਂ ਦੌਰਾ ਸੀ। ਉਨ੍ਹਾਂ ਨੇ 20 ਤੋਂ 23 ਫਰਵਰੀ ਤੱਕ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦਾ ਦੌਰਾ ਕਰਨਾ ਸੀ। ਉਹ ਮੰਗਲਵਾਰ ਨੂੰ ਫਾਜ਼ਿਲਕਾ ਪਹੁੰਚ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਫਾਜ਼ਿਲਕਾ ਦੇ ਪਿੰਡ ਮਿੱਡਾ ਵਿਖੇ ਗ੍ਰਾਮ ਸੁਰੱਖਿਆ ਕਮੇਟੀ ਦੇ ਮੈਂਬਰਾਂਨਾਲ ਮੁਲਾਕਾਤ ਵੀ ਕਰਨੀ ਸੀ ਪਰ ਅਚਾਨਕ ਉਨ੍ਹਾਂ ਦਾ ਦੌਰਾ ਰੱਦ ਹੋਣ ਦੀ ਸੂਚਨਾ ਮਿਲੀ ਹੈ।
----------- Advertisement -----------
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਸਰਹੱਦੀ ਇਲਾਕਿਆਂ ਦਾ ਦੌਰਾ ਰੱਦ
Published on
----------- Advertisement -----------
----------- Advertisement -----------











