September 25, 2026, 6:38 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਨੇ ਏ.ਆਈ.ਜੀ ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਲੋੜੀਂਦੇ ਮੁਲਜ਼ਮ ਕੁਲਦੀਪ...

ਵਿਜੀਲੈਂਸ ਬਿਊਰੋ ਨੇ ਏ.ਆਈ.ਜੀ ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਲੋੜੀਂਦੇ ਮੁਲਜ਼ਮ ਕੁਲਦੀਪ ਸਿੰਘ ਨੂੰ ਕੀਤਾ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 20 ਫਰਵਰੀ (ਬਲਜੀਤ ਮਰਵਾਹਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਖੁਰਾਕ, ਜਨਤਕ ਵੰਡ ਅਤੇ ਖੱਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਡਰਾਈਵਰ ਕੁਲਦੀਪ ਸਿੰਘ ਨੂੰ ਸੁਪਰੀਮ ਕੋਰਟ ਤੋਂ ਉਸਦੀ ਜ਼ਮਾਨਤ ਪਟੀਸ਼ਨ ਖਾਰਿਜ ਕੀਤੇ ਜਾਣ ਪਿੱਛੋਂ ਗ੍ਰਿਫਤਾਰ ਕਰ ਲਿਆ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕੁਲਦੀਪ ਸਿੰਘ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਉੱਡਣ ਦਸਤਾਂ-1, ਪੰਜਾਬ, ਮੋਹਾਲੀ ਵਿਖੇ ਐਫ.ਆਈ.ਆਰ. ਨੰਬਰ 28, ਮਿਤੀ 30.10.2023 ਤਹਿਤ ਦਰਜ ਕੀਤੇ ਗਏ ਇੱਕ ਮੁਕੱਦਮੇ ਵਿੱਚ ਮਾਲਵਿੰਦਰ ਸਿੰਘ ਸਿੱਧੂ, ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਨਾਲ ਸਬੰਧਤ ਕੇਸ ਵਿੱਚ ਲੋੜੀਂਦਾ ਸੀ ਜਿਸ ਨੇ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰਦੇ ਹੋਏ, ਧੋਖਾਧੜੀ, ਬਲੈਕਮੇਲਿੰਗ, ਵਸੂਲੀ ਅਤੇ ਸਰਕਾਰੀ ਕਰਮਚਾਰੀਆਂ ਤੋਂ ਰਿਸ਼ਵਤ ਲੈਣ ਸਬੰਧੀ ਕੇਸ ਵਿਚ ਸਹਿ ਦੋਸ਼ੀ ਹੈ। ਇਸ ਕੇਸ ਵਿੱਚ ਦੋ ਮੁਲਜ਼ਮ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਅਤੇ ਬਲਬੀਰ ਸਿੰਘ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਉਹਨਾਂ ਅੱਗੇ ਦੱਸਿਆ ਕਿ ਏ.ਆਈ.ਜੀ.ਸਿੱਧੂ ਸਰਕਾਰੀ ਕਰਮਚਾਰੀਆਂ ਖਿਲਾਫ ਜਾਣ-ਬੁੱਝਕੇ ਝੂਠੀਆਂ ਸ਼ਿਕਾਇਤਾਂ ਦਰਜ ਕਰਾਉਂਦਾ ਸੀ ਤਾਂ ਜੋ ਉਹਨਾਂ ਨੂੰ ਬਲੈਕਮੇਲ ਕੀਤਾ ਸਕੇ ਅਤੇ ਸ਼ਿਕਾਇਤ ਖਾਰਜ ਕਰਨ ਬਦਲੇ ਨਜਾਇਜ਼ ਲਾਭ ਲਏ ਜਾਂਦੇ ਸਨ। ਹਾਲਾਂਕਿ, 2017 ਤੋਂ ਬਾਅਦ, ਉਹ ਕਦੇ ਵੀ ਵਿਜੀਲੈਂਸ ਬਿਊਰੋ, ਪੰਜਾਬ ਵਿੱਚ ਏ.ਆਈ.ਜੀ ਜਾਂ ਆਈ.ਜੀ. ਦੇ ਅਹੁਦੇ ‘ਤੇ ਨਹੀਂ ਰਿਹਾ। ਉਹਨਾਂ ਦੱਸਿਆ ਕਿ ਏਆਈਜੀ ਸਿੱਧੂ ਨੇ ਇੱਕ ਸਰਕਾਰੀ ਅਧਿਆਪਕ ਦੀ ਸਰਵਿਸ ਬੁੱਕ ਦੀ ਫੋਟੋ ਕਾਪੀ ਲੈਣ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਰਾਜਪੁਰਾ ਦੇ ਦਫ਼ਤਰ ਵਿੱਚ ਕੰਮ ਕਰਦੇ ਇੱਕ ਡਾਟਾ ਆਪਰੇਟਰ ਨੂੰ ਖੁਦ ਨੂੰ ਆਈਜੀ, ਵਿਜੀਲੈਂਸ ਬਿਊਰੋ, ਪੰਜਾਬ ਵਜੋਂ ਪੇਸ਼ ਕੀਤਾ ਸੀ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਆਈ.ਜੀ.ਸਿੱਧੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਦੇ ਪ੍ਰਿੰਸੀਪਲ ਨੂੰ ਲਿਖਤੀ ਦਰਖਾਸਤ ਤੋਂ ਇਲਾਵਾ ਸਕੂਲ ਦੀ ਈਮੇਲ ਆਈਡੀ ਅਤੇ ਉਪਰੋਕਤ ਮੁਲਜ਼ਮ ਕੁਲਦੀਪ ਸਿੰਘ ਰਾਹੀਂ ਇਕ ਹੋਰ ਅਰਜ਼ੀ ਭੇਜ ਕੇ ਸਕੂਲ ਤੋਂ ਰਿਕਾਰਡ ਹਾਸਲ ਕੀਤਾ। ਸਕੂਲ ਵਿੱਚੋਂ ਅਧਿਆਪਕਾਂ ਦੇ ਲਏ ਗਏ ਰਿਕਾਰਡ ਦੀ ਪੜਤਾਲ ਕਰਨ ਲਈ ਉਹ ਜ਼ਿਲ੍ਹਾ ਸਮਾਜ ਭਲਾਈ ਅਫ਼ਸਰ, ਪਟਿਆਲਾ ਨੂੰ ਆਪਣੇ ਨਾਲ ਸਕੂਲ ਲੈ ਕੇ ਗਿਆ ਅਤੇ ਪ੍ਰਿੰਸੀਪਲ ਤੋਂ ਦੋ ਪੰਨਿਆਂ ਦੇ ਪ੍ਰੋਫਾਰਮੇ ’ਤੇ ਦਸਤਖ਼ਤ ਕਰਵਾਉਣ ਦੀ ਕੋਸ਼ਿਸ਼ ਵੀ ਕੀਤੀ, ਪਰ ਪ੍ਰਿੰਸੀਪਲ ਨੇ ਫਾਰਮ ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਏ.ਆਈ.ਜੀ.ਸਿੱਧੂ ਨੇ ਉਕਤ ਬਲਬੀਰ ਸਿੰਘ ਰਾਹੀਂ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਖੇਤੀਬਾੜੀ ਵਿਭਾਗ ਦੇ ਇੱਕ ਬਲਾਕ ਖੇਤੀਬਾੜੀ ਅਫ਼ਸਰ ਦਾ ਨਿੱਜੀ ਰਿਕਾਰਡ ਹਾਸਲ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਖਣ ਲਈ ਸਬੰਧਤ ਅਧਿਕਾਰੀ ਖ਼ਿਲਾਫ਼ ਉਸ ਦੇ ਵਿਭਾਗ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ। ਇਸ ਸ਼ਿਕਾਇਤ ਨੂੰ ਵਾਪਸ ਲੈਣ ਦੇ ਇਵਜ਼ ਵਿੱਚ ਉਨ੍ਹਾਂ ਉਸ ਅਧਿਕਾਰੀ ਤੋਂ ਤਿੰਨ ਲੱਖ ਰੁਪਏ ਦੀ ਮੰਗ ਕੀਤੀ ਸੀ, ਜਿਸ ਵਿੱਚੋਂ ਡੇਢ ਲੱਖ ਰੁਪਏ ਬਲਬੀਰ ਸਿੰਘ ਅਤੇ ਮਲਵਿੰਦਰ ਸਿੰਘ ਸਿੱਧੂ ਨੇ ਗੈਰਕਾਨੂੰਨੀ ਤਰੀਕੇ ਨਾਲ ਵਸੂਲ ਵੀ ਲਏ ਸਨ। ਉਨ੍ਹਾਂ ਕਿਹਾ ਕਿ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...