ਅੰਮ੍ਰਿਤਸਰ : – ਅਮਰੀਕਾ ਤੋਂ ਆਈ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਵਲੋਂ ਨਵਜੋਤ ਸਿੰਘ ਸਿੱਧੂ ’ਤੇ ਲਗਾਏ ਗਏ ਗੰਭੀਰ ਦੋਸ਼ਾਂ ਤੋਂ ਬਾਅਦ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ। ਨਵਜੋਤ ਕੌਰ ਸਿੱਧੂ ਨੇ ਆਖਿਆ ਕਿ ਪਤੀ ਨਵਜੋਤ ਸਿੱਧੂ ਦੇ ਪਿਤਾ ਭਗਵੰਤ ਸਿੰਘ ਸਿੱਧੂ ਦੇ ਦੋ ਵਿਆਹ ਹੋਏ ਸਨ ਅਤੇ ਉਨ੍ਹਾਂ ਦੀ ਪਹਿਲੀ ਪਤਨੀ ਤੋਂ ਦੋ ਧੀਆਂ ਸਨ ਪਰ ਉਹ ਸਿੱਧੂ ਦੀਆਂ ਭੈਣਾਂ ਨੂੰ ਨਹੀਂ ਜਾਣਦੀ ਹੈ।
ਇਸ ਤੋਂ ਪਹਿਲਾਂ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਸੁਮਨ ਤੂਰ ਨੇ ਦਾਅਵਾ ਕੀਤਾ ਸੀ ਕਿ ਉਹ ਨਵਜੋਤ ਸਿੱਧੂ ਦੀ ਵੱਡੀ ਭੈਣ ਹੈ ਅਤੇ ਸਿੱਧੂ ਤੋਂ 15 ਸਾਲ ਵੱਡੀ ਹੈ। ਤੂਰ ਨੇ ਕਿਹਾ ਸੀ ਕਿ ਪਿਤਾ ਭਗਵੰਤ ਸਿੰਘ ਸਿੱਧੂ ਦੀ ਮੌਤ ਤੋਂ ਬਾਅਦ ਨਵਜੋਤ ਨੇ ਮਾਂ ਨਿਰਮਲ ਭਗਵੰਤ ਅਤੇ ਵੱਡੀ ਭੈਣ ਨੂੰ ਘਰੋਂ ਕੱਢ ਦਿੱਤਾ ਸੀ।












