ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 24 ਫਰਵਰੀ ਨੂੰ ਹੁਸ਼ਿਆਰਪੁਰ ਦੇ ਦੌਰੇ ‘ਤੇ ਹੋਣਗੇ। ਮੁਕੇਰੀਆਂ ਵਿੱਚ ਵਪਾਰੀਆਂ ਨਾਲ ਸੀਐਮ ਦੀ ਮੀਟਿੰਗ ਵੀ ਹੋਵੇਗੀ। ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਾਂਝੀ ਕੀਤੀ ਹੈ। ਸੀ ਐਮ ਦੇ ਦੌਰੇ ਨੂੰ ਲੈ ਕੇ ਜ਼ਿਲ੍ਹੇ ਵਿੱਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ 24 ਫਰਵਰੀ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਿਰਕਤ ਕਰਨਗੇ। ਇਸ ਦੌਰਾਨ ਉਨ੍ਹਾਂ ਐਸਐਸਪੀ ਸੁਰਿੰਦਰ ਲਾਂਬਾ ਨਾਲ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵੀ ਜਾਇਜ਼ਾ ਲਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ, ਪੁਲਿਸ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਰਾਜ ਪੱਧਰੀ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਣ।
----------- Advertisement -----------
24 ਫਰਵਰੀ ਨੂੰ ਹੁਸ਼ਿਆਰਪੁਰ ਦੌਰੇ ‘ਤੇ ਮੁੱਖ ਮੰਤਰੀ ਮਾਨ; ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ‘ਚ ਹੋਣਗੇ ਸ਼ਾਮਿਲ
Published on
----------- Advertisement -----------
----------- Advertisement -----------












