September 10, 2026, 11:02 pm
----------- Advertisement -----------
HomeNewsLatest Newsਪਟਿਆਲਾ 'ਚ ਬੀਮਾਰੀ ਨਾਲ ਜੂਝ ਰਹੇ ਵਿਅਕਤੀ ਨੇ ਗੋਲੀ ਮਾਰ ਕੇ ਕੀਤੀ...

ਪਟਿਆਲਾ ‘ਚ ਬੀਮਾਰੀ ਨਾਲ ਜੂਝ ਰਹੇ ਵਿਅਕਤੀ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

Published on

----------- Advertisement -----------
ਪਟਿਆਲਾ : - ਡਕਾਲਾ ਪੁਲੀਸ ਚੌਕੀ ਅਧੀਨ ਪੈਂਦੇ ਜੇਪੀ ਕਲੋਨੀ ਦੇ ਰਹਿਣ ਵਾਲੇ ਬਜ਼ੁਰਗ ਸਰਾਫ਼ ਹੇਮਚੰਦ (57) ਨੇ ਬਿਮਾਰੀ ਤੋਂ ਤੰਗ ਆ ਕੇ ਸ਼ੁੱਕਰਵਾਰ ਸਵੇਰੇ ਆਪਣੇ ਸਿਰ ਵਿੱਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਮਾਮਲੇ 'ਚ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਸੀਆਰਪੀਸੀ ਦੀ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਮਾਮਲੇ ਦੀ ਜਾਂਚ ਕਰ ਰਹੇ ਪੁਲੀਸ ਚੌਕੀ ਡਕਾਲਾ ਦੇ ਹੈੱਡ ਕਾਂਸਟੇਬਲ ਜਤਿੰਦਰ ਸਿੰਘ ਨੇ ਦੱਸਿਆ ਕਿ ਬਜ਼ੁਰਗ ਸਰਾਫ਼ ਦੇ ਪੁੱਤਰ ਦੀਪੂ ਨੇ ਪੁਲੀਸ ਨੂੰ ਬਿਆਨ ਦਿੱਤਾ ਹੈ ਕਿ ਉਸ ਦਾ ਪਿਤਾ ਕਰੀਬ ਤਿੰਨ ਸਾਲਾਂ ਤੋਂ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸੀ। ਜਿਸ ਕਾਰਨ ਉਹ ਠੀਕ ਤਰ੍ਹਾਂ ਚੱਲ ਵੀ ਨਹੀਂ ਸਕਦਾ ਸੀ।
ਇਸ ਕਾਰਨ ਉਹ ਮਾਨਸਿਕ ਤੌਰ 'ਤੇ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਸ਼ੁੱਕਰਵਾਰ ਤੜਕੇ 4 ਵਜੇ ਦੇ ਕਰੀਬ ਹੇਮਚੰਦ ਨੇ ਆਪਣੀ ਪਤਨੀ ਨੂੰ ਚਾਹ ਬਣਾਉਣ ਲਈ ਰਸੋਈ 'ਚ ਭੇਜਿਆ ਤਾਂ ਲਾਇਸੈਂਸੀ ਰਿਵਾਲਵਰ ਨਾਲ ਸਿਰ 'ਚ ਗੋਲੀ ਮਾਰ ਲਈ। ਗੋਲੀਆਂ ਦੀ ਆਵਾਜ਼ ਸੁਣ ਕੇ ਜਦੋਂ ਪਰਿਵਾਰਕ ਮੈਂਬਰ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਬਿਸਤਰੇ 'ਤੇ ਬਜ਼ੁਰਗ ਹੇਮਚੰਦ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਸੀ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...