ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਪਾਤਰ ਹਸਪਤਾਲ ਵਿਖੇ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਪੁੱਛਿਆ ਅਤੇ ਜ਼ਖ਼ਮੀਆਂ ਨੂੰ ਦਿੱਤੀਆਂ ਜਾ ਰਹੀਆਂ ਡਾਕਟਰੀ ਸੇਵਾਵਾਂ ਦਾ ਜਾਇਜ਼ਾ ਲਿਆ | ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਜ਼ਖ਼ਮੀ ਕਿਸਾਨਾਂ ਨੂੰ ਹਰ ਤਰ੍ਹਾਂ ਦੀਆਂ ਡਾਕਟਰੀ ਸਹੂਲਤਾਂ ਦੇਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।
ਉਨ੍ਹਾਂ ਦੱਸਿਆ ਕਿ ਪਟਿਆਲਾ ਵਿੱਚ ਸਿਹਤ ਮੰਤਰੀ ਡਾ: ਬਲਬੀਰ ਸਿੰਘ ਅਤੇ ਰਾਜਪੁਰਾ ਵਿੱਚ ਵਿਧਾਇਕ ਡਾ: ਚਰਨਜੀਤ ਸਿੰਘ ਜ਼ਖ਼ਮੀ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਨਿਗਰਾਨੀ ਕਰ ਰਹੇ ਹਨ।
ਇਸ ਮੌਕੇ ਜ਼ਖ਼ਮੀ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ: ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਖ਼ਮੀ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਇਲਾਜ ਦੇ ਮਾਮਲੇ ‘ਚ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
----------- Advertisement -----------
ਮੰਤਰੀ ਬਲਜੀਤ ਕੌਰ ਨੇ ਪਾਤੜਾਂ ਹਸਪਤਾਲ ਪਹੁੰਚ ਜ਼ਖਮੀ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਮੈਡੀਕਲ ਸੇਵਾਵਾਂ ਦਾ ਲਿਆ ਜਾਇਜ਼ਾ
Published on
----------- Advertisement -----------
----------- Advertisement -----------












