ਨਵੀਂ ਦਿੱਲੀ : - ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ (TRAI) ਨੇ ਪ੍ਰੀਪੇਡ ਮੋਬਾਈਲ ਗਾਹਕਾਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਹੈ। ਟਰਾਈ ਨੇ ਸ਼ੁੱਕਰਵਾਰ ਨੂੰ ਸਾਰੀਆਂ ਟੈਲੀਕਾਮ ਕੰਪਨੀਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਮੋਬਾਈਲ ਰੀਚਾਰਜ ਦੀ ਵੈਧਤਾ 28 ਦਿਨਾਂ ਦੀ ਬਜਾਏ 30 ਦਿਨ ਦੇਣ। ਇਸ ਦੇ ਨਾਲ ਹੀ, ਟੈਲੀਕਾਮ ਕੰਪਨੀ ਨੂੰ ਹੁਣ ਆਪਣੇ ਪਲਾਨ ਵਿੱਚ ਪੂਰੇ ਮਹੀਨੇ ਦੀ ਵੈਧਤਾ ਵਾਲਾ ਇੱਕ ਵਿਸ਼ੇਸ਼ ਵਾਊਚਰ, ਇੱਕ ਕੰਬੋ ਵਾਊਚਰ ਰੱਖਣਾ ਹੋਵੇਗਾ। ਦੱਸ ਦੇਈਏ ਕਿ ਟੈਲੀਕਾਮ ਕੰਪਨੀਆਂ ਦੇ ਮੌਜੂਦਾ ਪਲਾਨ ਦੀ ਵੈਧਤਾ 28 ਦਿਨਾਂ ਦੀ ਹੁੰਦੀ ਹੈ, ਜਿਸ ਕਾਰਨ ਗਾਹਕਾਂ ਨੂੰ ਸਾਲ ਵਿੱਚ 13 ਵਾਰ ਮਹੀਨਾਵਾਰ ਰੀਚਾਰਜ ਕਰਨਾ ਪੈਂਦਾ ਹੈ। ਟਰਾਈ ਦੇ ਇਸ ਫੈਸਲੇ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਗਾਹਕਾਂ ਵੱਲੋਂ ਇਕ ਸਾਲ 'ਚ ਰੀਚਾਰਜ ਕਰਵਾਉਣ ਦੀ ਗਿਣਤੀ 'ਚ ਕਮੀ ਆਵੇਗੀ। ਅਜਿਹਾ ਕਰਨ ਨਾਲ ਗਾਹਕਾਂ ਨੂੰ ਇੱਕ ਮਹੀਨੇ ਦੇ ਵਾਧੂ ਰੀਚਾਰਜ ਲਈ ਪੈਸੇ ਦੀ ਬਚਤ ਹੋਵੇਗੀ। ਟਰਾਈ ਨੇ ਟੈਲੀਕਾਮ ਕੰਪਨੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਦੇ ਮੁਤਾਬਕ ਸਾਰੀਆਂ ਟੈਲੀਕਾਮ ਕੰਪਨੀਆਂ ਨੂੰ ਘੱਟੋ-ਘੱਟ ਇਕ ਪਲਾਨ ਵਾਊਚਰ, ਇਕ ਸਪੈਸ਼ਲ ਟੈਰਿਫ ਵਾਊਚਰ ਅਤੇ ਇਕ ਕੰਬੋ ਵਾਊਚਰ ਲਿਆਉਣਾ ਹੋਵੇਗਾ, ਜਿਸ ਦੀ ਵੈਧਤਾ 30 ਦਿਨਾਂ ਦੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਕੰਪਨੀਆਂ ਨੂੰ ਨੋਟੀਫਿਕੇਸ਼ਨ ਦੀ ਮਿਤੀ ਤੋਂ 60 ਦਿਨਾਂ ਦੇ ਅੰਦਰ ਨਿਯਮਾਂ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।
----------- Advertisement -----------
TRAI ਦਾ ਮੋਬਾਈਲ ਗਾਹਕਾਂ ਦੇ ਹੱਕ ਵਿੱਚ ਵੱਡਾ ਫੈਸਲਾ
Published on
----------- Advertisement -----------
----------- Advertisement -----------












