September 8, 2026, 10:12 am
----------- Advertisement -----------
HomeNewsBreaking NewsAIG ਮਾਲਵਿੰਦਰ ਸਿੰਘ ਸਿੱਧੂ ਕੇਸ 'ਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ...

AIG ਮਾਲਵਿੰਦਰ ਸਿੰਘ ਸਿੱਧੂ ਕੇਸ ‘ਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ

Published on

----------- Advertisement -----------

ਚੰਡੀਗੜ੍ਹ 23 ਫਰਵਰੀ – (ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ –1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫ.ਆਈ.ਆਰ ਨੰਬਰ 28, ਮਿਤੀ 30. 10. 2023 ਅਧੀਨ ਕੇਸ ਦੀ ਤਫਤੀਸ਼ ਦੌਰਾਨ ਕੁਝ ਅਹਿਮ ਖੁਲਾਸੇ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਲਬੀਰ ਸਿੰਘ ਅਤੇ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦਾ ਡਰਾਈਵਰ ਕੁਲਦੀਪ ਸਿੰਘ ਅਤੇ ਖੁਦ ਨੂੰ ਆਈ.ਜੀ., ਵਿਜੀਲੈਂਸ ਬਿਊਰੋ ਦੱਸਣ ਵਾਲੇ ਮਾਲਵਿੰਦਰ ਸਿੰਘ ਸਿੱਧੂ, ਏ.ਆਈ.ਜੀ. ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ, ਸਹਿ-ਮੁਲਜ਼ਮ ਹਨ। ਜਿਕਰਯੋਗ ਹੈ ਕਿ ਉਕਤ ਮਾਲਵਿੰਦਰ ਸਿੰਘ ਉਕਤ ਮੁਲਜ਼ਮਾਂ ਨਾਲ ਮਿਲਕੇ ਗੈਰ-ਕਾਨੂੰਨੀ ਢੰਗ ਨਾਲ ਸਰਕਾਰੀ ਕਰਮਚਾਰੀਆਂ ਦੇ ਸਰਵਿਸ ਰਿਕਾਰਡ ਹਾਸਲ ਕਰਕੇ ਉਨ੍ਹਾਂ ਖਿਲਾਫ਼ ਝੂਠੀਆਂ ਤੇ ਫਰਜ਼ੀ ਸ਼ਿਕਾਇਤਤਾਂ ਦਰਜ ਕਰਵਾ ਕੇ ਉਹਨਾਂ ਤੋਂ  ਧੋਖਾਧੜੀ, ਬਲੈਕਮੇਲ ਕਰਕੇ ਪੈਸੇ ਦੀ ਵਸੂਲੀ ਕਰਦਾ ਸੀ।

ਬੁਲਾਰੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਕੁਲਦੀਪ ਸਿੰਘ ਵੱਲੋਂ ਐਵੀਡੈਂਸ ਐਕਟ ਤਹਿਤ ਦਿੱਤੇ ਬਿਆਨ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਜਨਰਲ ਆਫ਼ ਪੁਲਿਸ, ਵਿਜੀਲੈਂਸ ਵਿਭਾਗ, ਪੰਜਾਬ ਦੇ ਨਾਮ ’ਤੇ ਬਣੀ ਇੱਕ ਜਾਅਲੀ/ਫਰਜ਼ੀ ਮੋਹਰ ਬਰਾਮਦ ਕੀਤੀ ਹੈ, ਜੋ ਕਿ ਕੁਲਦੀਪ ਸਿੰਘ ਦੇ ਦੱਸਣ ਅਨੁਸਾਰ ਏ.ਆਈ.ਜੀ. ਮਾਲਵਿੰਦਰ ਸਿੰਘ ਦੁਆਰਾ ਬਲੈਕਮੇਲ/ਜਬਰਦਸਤੀ ਲਈ ਵਰਤੀ ਜਾਂਦੀ ਸੀ। ਇਸ ਤੋਂ ਇਲਾਵਾ ਮੁਲਜ਼ਮ ਕੁਲਦੀਪ ਸਿੰਘ ਤੋਂ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇੰਨਾਂ ਮੋਬਾਈਲ ਫੋਨਾਂ ਵਿੱਚ ਮੌਜੂਦ ਡੇਟਾ ਸਦਕਾ ਇਸ ਕੇਸ ਵਿੱਚ ਵੱਡੇ ਖੁਲਾਸੇ ਹੋ ਸਕਦੇ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...