ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਪਾਰਟੀ ਦੇ ਜਨਰਲ ਸਕੱਤਰ ਬੰਬਰ ਠਾਕੁਰ ‘ਤੇ ਦੁਪਹਿਰ ਨੂੰ ਜਾਨਲੇਵਾ ਹਮਲਾ ਹੋਇਆ। ਇਸ ਹਮਲੇ ‘ਚ ਉਸ ਦੇ ਚਿਹਰੇ ‘ਤੇ ਸੱਟਾਂ ਲੱਗੀਆਂ ਹਨ। ਹਮਲਾਵਰਾਂ ਨੇ ਉਸ ਦੇ ਮੱਥੇ ‘ਤੇ ਵਾਰ ਕਰ ਦਿੱਤਾ ਅਤੇ ਉਸ ਦਾ ਨੱਕ ਵੀ ਤੋੜ ਦਿੱਤਾ। ਪੁਲਿਸ ਨੇ ਬੰਬਰ ਠਾਕੁਰ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਕੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਦੱਸ ਦਈਏ ਕਿ ਪੁਲਿਸ ਅਨੁਸਾਰ ਬੰਬਰ ਠਾਕੁਰ ਬਿਲਾਸਪੁਰ ਜ਼ਿਲ੍ਹਾ ਹੈੱਡਕੁਆਰਟਰ ਤੋਂ ਕੁਝ ਦੂਰੀ ’ਤੇ ਸਥਿਤ ਭਰੜੀ ਨੇੜੇ ਰੇਲਵੇ ਪ੍ਰਾਜੈਕਟ ਦਫ਼ਤਰ ਗਿਆ ਸੀ। ਬੰਬਰ ਠਾਕੁਰ ਅਤੇ ਕੁਝ ਨੌਜਵਾਨਾਂ ਵਿਚਕਾਰ ਝਗੜਾ ਹੋ ਗਿਆ। ਕੁਝ ਹੀ ਸਮੇਂ ਵਿੱਚ ਇਹ ਬਹਿਸ ਲੜਾਈ ਵਿੱਚ ਬਦਲ ਗਈ। ਨੌਜਵਾਨਾਂ ਨੇ ਸਾਬਕਾ ਵਿਧਾਇਕ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਕਾਰਨ ਉਸ ਦੇ ਚਿਹਰੇ ‘ਤੇ ਸੱਟਾਂ ਲੱਗੀਆਂ।
ਨਾਲ ਹੀ ਉਹਨਾਂ ਨੂੰ ਇਲਾਜ ਲਈ ਇਲਾਕੇ ਦੇ ਹਸਪਤਾਲ ਲਿਜਾਇਆ ਗਿਆ। ਇਸ ਹਮਲੇ ਦੌਰਾਨ ਬੰਬਰ ਠਾਕੁਰ ਦਾ ਪੁੱਤਰ ਈਸ਼ਾਨ ਸਿੰਘ ਵੀ ਉਸ ਦੇ ਨਾਲ ਸੀ। ਹਮਲਾਵਰ ਨੌਜਵਾਨਾਂ ਨੇ ਪੁੱਤਰ ਦੀ ਵੀ ਕੁੱਟਮਾਰ ਕੀਤੀ, ਜਿਸ ਕਾਰਨ ਉਸ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ। ਇਸਤੋਂ ਇਲਾਵਾ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਸਾਬਕਾ ਵਿਧਾਇਕ ‘ਤੇ ਹਮਲੇ ਦੀ ਨਿੰਦਾ ਕੀਤੀ ਹੈ।
ਇਸ ਤੋਂ ਇਲਾਵਾ ਕਾਂਗਰਸੀ ਸਮਰਥਕਾਂ ਨੇ ਜੇਪੀ ਨੱਡਾ ਮੁਰਦਾਬਾਦ ਦੇ ਨਾਅਰੇ ਵੀ ਲਾਏ। ਬੰਬ ਸਮਰਥਕਾਂ ਨੇ ਭਾਜਪਾ ਆਗੂਆਂ ‘ਤੇ ਹਮਲੇ ਲਈ ਉਕਸਾਉਣ ਦਾ ਦੋਸ਼ ਲਾਇਆ। ਇਸ ਦੌਰਾਨ ਭਾਜਪਾ ਦੇ ਮੌਜੂਦਾ ਵਿਧਾਇਕ ਤ੍ਰਿਲੋਕ ਜਾਮਵਾਲ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਡੀਐਸਪੀ ਬਿਲਾਸਪੁਰ ਹੈੱਡ ਕੁਆਟਰ ਮਦਨ ਧੀਮਾਨ ਨੇ ਦੱਸਿਆ ਕਿ ਸਾਬਕਾ ਵਿਧਾਇਕ ਬੰਬਰ ਠਾਕੁਰ ’ਤੇ ਹਮਲੇ ਦੇ ਮਾਮਲੇ ਵਿੱਚ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ। ਹਮਲੇ ਵਿੱਚ ਬੰਬਰ ਠਾਕੁਰ ਅਤੇ ਉਸਦੇ ਦੋ ਪੁੱਤਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।












