June 8, 2026, 6:54 pm
----------- Advertisement -----------
HomeNewsBreaking Newsਪੰਜਾਬ ਦੇ CS ਨੇ ਹਰਿਆਣਾ ਨੂੰ ਲਿਖਿਆ ਪੱਤਰ: ਪ੍ਰਿਤਪਾਲ ਦਾ ਇਲਾਜ ਸੂਬੇ...

ਪੰਜਾਬ ਦੇ CS ਨੇ ਹਰਿਆਣਾ ਨੂੰ ਲਿਖਿਆ ਪੱਤਰ: ਪ੍ਰਿਤਪਾਲ ਦਾ ਇਲਾਜ ਸੂਬੇ ਵਿੱਚ ਕਰਵਾਉਣ ਤੇ ਹੋਰ ਅੰਦੋਲਨਕਾਰੀ ਕਿਸਾਨਾਂ ਨੂੰ ਵੀ ਸੌਂਪਣ ਦੀ ਕੀਤੀ ਮੰਗ

Published on

----------- Advertisement -----------

ਚੰਡੀਗੜ੍ਹ, 24 ਫਰਵਰੀ 2024 – ਪੰਜਾਬ ਸਰਕਾਰ ਨੇ ਖਨੌਰੀ ਬਾਰਡਰ ‘ਤੇ ਧਰਨੇ ਦੌਰਾਨ ਬੁਰੀ ਤਰ੍ਹਾਂ ਜ਼ਖਮੀ ਹੋਏ ਪੰਜਾਬ ਦੇ ਕਿਸਾਨ ਪ੍ਰਿਤਪਾਲ ਸਿੰਘ ਨੂੰ ਸੌਂਪਣ ਲਈ ਹਰਿਆਣਾ ਸਰਕਾਰ ਨੂੰ ਪੱਤਰ ਲਿਖਿਆ ਹੈ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੂੰ ਪੱਤਰ ਲਿਖ ਕੇ ਪੰਜਾਬ ਦੇ ਕਿਸਾਨ ਪ੍ਰਿਤਪਾਲ ਸਿੰਘ, ਜੋ ਕਿ ਰੋਹਤਕ ਪੀਜੀਆਈ, ਹਰਿਆਣਾ ਵਿਖੇ ਇਲਾਜ ਅਧੀਨ ਹੈ, ਨੂੰ ਪੰਜਾਬ ਹਵਾਲੇ ਕਰਨ ਲਈ ਕਿਹਾ ਹੈ। ਪੰਜਾਬ ਦੇ ਮੁੱਖ ਸਕੱਤਰ ਦਾ ਕਹਿਣਾ ਹੈ ਕਿ ਇਲਾਜ ਅਧੀਨ ਕਿਸਾਨ ਨੂੰ ਪੰਜਾਬ ਹਵਾਲੇ ਕੀਤਾ ਜਾਵੇ ਤਾਂ ਜੋ ਪੰਜਾਬ ਸਰਕਾਰ ਉਸ ਦਾ ਮੁਫ਼ਤ ਇਲਾਜ ਕਰਵਾ ਸਕੇ। ਜ਼ਿਕਰਯੋਗ ਹੈ ਕਿ 21 ਫਰਵਰੀ ਨੂੰ ਪੰਜਾਬ ਦੀ ਖਨੌਰੀ ਸਰਹੱਦ ਤੋਂ ਲਾਪਤਾ ਹੋਏ ਕਿਸਾਨ ਪ੍ਰਿਤਪਾਲ ਸਿੰਘ ਦੇ ਰੋਹਤਕ ਪੀ.ਜੀ.ਆਈ. ਵਿੱਚ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ।

ਨਾਲ ਹੀ ਪੰਜਾਬ ਦੇ ਮੁੱਖ ਸਕੱਤਰ ਦਾ ਕਹਿਣਾ ਹੈ ਕਿ ਜੇਕਰ ਕਿਸਾਨ ਅੰਦੋਲਨ ਦੌਰਾਨ ਜ਼ਖਮੀ ਹੋਏ ਹੋਰ ਵੀ ਕਿਸੇ ਕਿਸਾਨ ਦਾ ਹਰਿਆਣਾ ਵਿੱਚ ਇਲਾਜ ਚੱਲ ਰਿਹਾ ਹੈ ਤਾਂ ਉਸ ਨੂੰ ਪੰਜਾਬ ਹਵਾਲੇ ਕੀਤਾ ਜਾਵੇ।

ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ’ਤੇ ਚੱਲ ਰਹੇ ਕਿਸਾਨ ਧਰਨੇ ਦੌਰਾਨ ਜ਼ਖ਼ਮੀ ਹੋਏ ਪ੍ਰਿਤਪਾਲ ਦੇ ਪਿਤਾ ਦਵਿੰਦਰ ਸਿੰਘ ਨੇ ਦੱਸਿਆ ਸੀ ਕਿ ਉਸ ਦਾ ਪੁੱਤਰ ਇੱਕ ਕੋਚਿੰਗ ਅਕੈਡਮੀ ਵਿੱਚ ਅਧਿਆਪਕ ਵਜੋਂ ਕੰਮ ਕਰਦਾ ਹੈ, ਜੋ ਬੱਚਿਆਂ ਨੂੰ ਪੜ੍ਹਾਉਂਦਾ ਹੈ। ਬੁੱਧਵਾਰ ਨੂੰ ਪ੍ਰਿਤਪਾਲ ਆਪਣੇ ਸਾਲੇ (ਜੋ ਕਿ ਸਰਕਾਰੀ ਡਾਕਟਰ ਹੈ ਅਤੇ ਐਂਬੂਲੈਂਸ ‘ਤੇ ਡਿਊਟੀ ਕਰਦਾ ਹੈ) ਨੂੰ ਕੱਪੜੇ ਦੇਣ ਲਈ ਖਨੌਰੀ ਸਰਹੱਦ ‘ਤੇ ਗਿਆ ਸੀ।

ਇਸ ਦੌਰਾਨ ਉਸ ਦੇ ਨੇੜੇ ਅੱਥਰੂ ਗੈਸ ਦਾ ਇੱਕ ਗੋਲਾ ਡਿੱਗਿਆ। ਜਿਸ ਕਾਰਨ ਉਸਨੂੰ ਦੇਖਣ ਵਿੱਚ ਵੀ ਦਿੱਕਤ ਆ ਰਹੀ ਸੀ। ਇਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਪ੍ਰਿਤਪਾਲ ‘ਤੇ ਲਾਠੀਚਾਰਜ ਸ਼ੁਰੂ ਕਰ ਦਿੱਤਾ। ਪੁਲਿਸ ਵਾਲੇ ਘੜੀਸ ਕੇ ਨਾਲ ਲੈ ਗਏ।

ਦਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਜ਼ਖਮੀ ਪ੍ਰਿਤਪਾਲ ਨੂੰ ਇਲਾਜ ਲਈ ਜੀਂਦ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ। ਉਸ ਦੇ ਸਿਰ, ਲੱਤਾਂ ਅਤੇ ਬੁੱਲ੍ਹਾਂ ‘ਤੇ ਵੀ ਸੱਟਾਂ ਲੱਗੀਆਂ ਹਨ।

ਦੱਸ ਦੇਈਏ ਕਿ ਖਨੌਰੀ ਬਾਰਡਰ ‘ਤੇ ਹਰਿਆਣਾ ਪੁਲਿਸ ਵੱਲੋਂ ਪ੍ਰਿਤਪਾਲ ਨੂੰ ਅਗਵਾ ਕਰਨ ਦਾ ਮਾਮਲਾ ਉਠਿਆ ਸੀ। ਜਿਸ ਨੂੰ ਲੈ ਕੇ ਹਰਿਆਣਾ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿਚ ਲਿਖਿਆ ਹੈ ਕਿ ਹਰਿਆਣਾ ਪੁਲਿਸ ਨੇ ਖਨੌਰੀ ਸਰਹੱਦ ‘ਤੇ ਪ੍ਰਿਤਪਾਲ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਨਵਾਂ ਪਿੰਡ ਜ਼ਿਲ੍ਹਾ ਸੰਗਰੂਰ ਨੂੰ ਅਗਵਾ ਕਰਨ ਦੀ ਝੂਠੀ ਖ਼ਬਰ ਦਾ ਖੰਡਨ ਕੀਤਾ ਹੈ | ਹਰਿਆਣਾ ਪੁਲਿਸ ਵੱਲੋਂ ਉਸ ਨੂੰ ਇਲਾਜ ਲਈ ਪੀਜੀਆਈ ਰੋਹਤਕ ਵਿਖੇ ਦਾਖਲ ਕਰਵਾਇਆ ਗਿਆ ਹੈ। ਉਹ ਪੂਰੀ ਤਰ੍ਹਾਂ ਖਤਰੇ ਤੋਂ ਬਾਹਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...