July 28, 2026, 1:12 am
----------- Advertisement -----------
HomeNewsBreaking Newsਸੰਗਰੂਰ 'ਚ ਕਾਂਗਰਸ ਨੇ ਕੀਤਾ ਪ੍ਰਦਰਸ਼ਨ, ਹਰਿਆਣਾ ਦੇ ਗ੍ਰਹਿ ਮੰਤਰੀ ਖ਼ਿਲਾਫ਼ ਕੇਸ...

ਸੰਗਰੂਰ ‘ਚ ਕਾਂਗਰਸ ਨੇ ਕੀਤਾ ਪ੍ਰਦਰਸ਼ਨ, ਹਰਿਆਣਾ ਦੇ ਗ੍ਰਹਿ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਕੀਤੀ

Published on

----------- Advertisement -----------

ਕਿਸਾਨਾਂ ਦੇ ਧਰਨੇ ਦੌਰਾਨ ਖਨੌਰੀ ਸਰਹੱਦ ‘ਤੇ ਮਾਰੇ ਗਏ 23 ਸਾਲਾ ਨੌਜਵਾਨ ਸ਼ੁਭਕਰਨ ਸਿੰਘ ਦੇ ਮਾਮਲੇ ‘ਚ ਅੱਜ ਸੰਗਰੂਰ ‘ਚ ਕਾਂਗਰਸ ਨੇ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਸੰਗਰੂਰ ਦੇ ਐਸਐਸਪੀ ਦਫ਼ਤਰ ਦੇ ਬਾਹਰ ਹੋਇਆ। ਇਸ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਸੀਨੀਅਰ ਆਗੂਆਂ ਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਅਤੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦਾ ਮੁੱਦਾ ਉਠਾਇਆ ਗਿਆ।

 ਦਸ ਦਈਏ ਕਿ ਧਰਨੇ ਵਿੱਚ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ, ਧੂਰੀ ਦੇ ਸਾਬਕਾ ਵਿਧਾਇਕ ਬਲਵੀਰ ਸਿੰਘ ਗੋਲਡੀ ਸਮੇਤ ਕਈ ਆਗੂਆਂ ਨੇ ਸ਼ਮੂਲੀਅਤ ਕੀਤੀ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਆਮ ਲੋਕ ਮੌਜੂਦ ਸਨ। ਕੁਝ ਲੋਕ ਆਪਣੇ ਬੱਚਿਆਂ ਸਮੇਤ ਪਹੁੰਚੇ ਹੋਏ ਸਨ। 

ਇਸਤੋਂ ਇਲਾਵਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਵਿਜ ਦੇ ਹੁਕਮਾਂ ‘ਤੇ ਪੁਲਿਸ ਨੇ ਕਿਸਾਨਾਂ ‘ਤੇ ਤਸ਼ੱਦਦ ਕੀਤਾ ਹੈ। ਜਿਸ ਨੂੰ ਕਿਸਾਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਪੰਜਾਬ ਦੀ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਦੀ ਕਾਰਵਾਈ ਨਿੰਦਣਯੋਗ ਹੈ।

 ਇਸਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਸ਼ਾਮ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਯੂਥ ਕਾਂਗਰਸ ਵੱਲੋਂ ਮੋਮਬੱਤੀ ਮਾਰਚ ਕੱਢੇ ਗਏ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਯੂਥ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਅਗਲੇ ਦੋ ਦਿਨਾਂ ਵਿੱਚ ਹਰਿਆਣਾ ਦੇ ਗ੍ਰਹਿ ਮੰਤਰੀ ਅਤੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਨਹੀਂ ਤਾਂ ਯੂਥ ਕਾਂਗਰਸ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਅਤੇ ਸਮੂਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ ਦਾ ਘਿਰਾਓ ਕਰੇਗੀ।

 ਪੰਜਾਬ ਕਾਂਗਰਸ ਪਹਿਲੇ ਦਿਨ ਤੋਂ ਹੀ ਹਰਿਆਣਾ ਸਰਹੱਦ ਤੋਂ ਕਿਸਾਨਾਂ ਦੇ ਦਿੱਲੀ ਮਾਰਚ ਨੂੰ ਰੋਕਣ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਂਦੀ ਆ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਹਰਿਆਣਾ ਪੁਲਿਸ ਉੱਥੋਂ ਦੇ ਗ੍ਰਹਿ ਮੰਤਰੀ ਦੇ ਉਕਸਾਉਣ ’ਤੇ ਕਿਸਾਨਾਂ ’ਤੇ ਤਸ਼ੱਦਦ ਕਰ ਰਹੀ ਹੈ। 

ਅਜਿਹੇ ‘ਚ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਉਹ ਲਗਾਤਾਰ ਜ਼ਖਮੀ ਕਿਸਾਨਾਂ ਨੂੰ ਮਿਲ ਰਹੇ ਹਨ। ਉਨ੍ਹਾਂ ਜ਼ਖ਼ਮੀ ਕਿਸਾਨਾਂ ਨੂੰ ਰਾਹੁਲ ਗਾਂਧੀ ਨਾਲ ਫ਼ੋਨ ‘ਤੇ ਗੱਲ ਵੀ ਕਰਵਾਈ। ਇਸ ਤੋਂ ਇਲਾਵਾ ਕਾਂਗਰਸ ਨੇ ਕਿਸਾਨਾਂ ਦੀ ਮਦਦ ਲਈ ਆਪਣਾ ਸੈੱਲ ਵੀ ਬਣਾਇਆ ਹੋਇਆ ਹੈ। ਜੋ ਕਿਸਾਨਾਂ ਦੀ ਹਰ ਤਰ੍ਹਾਂ ਦੀ ਕਾਨੂੰਨੀ ਲੜਾਈ ਵਿੱਚ ਮਦਦ ਕਰੇਗਾ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...