June 15, 2026, 7:59 am
----------- Advertisement -----------
HomeNewsBreaking Newsਵਿਕਰਾਂਤ ਮੈਸੀ ਦੇ ਬੇਟੇ ਦੀ ਪਹਿਲੀ ਤਸਵੀਰ ਆਈ ਸਾਹਮਣੇ, ਵਰਦਾਨ ਰੱਖਿਆ ਨਾਮ

ਵਿਕਰਾਂਤ ਮੈਸੀ ਦੇ ਬੇਟੇ ਦੀ ਪਹਿਲੀ ਤਸਵੀਰ ਆਈ ਸਾਹਮਣੇ, ਵਰਦਾਨ ਰੱਖਿਆ ਨਾਮ

Published on

----------- Advertisement -----------

ਵਿਕਰਾਂਤ ਮੈਸੀ ਅਤੇ ਸ਼ੀਤਲ ਠਾਕੁਰ ਹਾਲ ਹੀ ਵਿੱਚ ਮਾਤਾ-ਪਿਤਾ ਬਣੇ ਹਨ। ਅਦਾਕਾਰ ਨੇ ਇਹ ਖੁਸ਼ਖਬਰੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਸੀ। ਹੁਣ ਵਿਕਰਾਂਤ ਨੇ ਸੋਸ਼ਲ ਮੀਡੀਆ ‘ਤੇ ਆਪਣੇ ਬੇਟੇ ਦੀ ਪਹਿਲੀ ਝਲਕ ਦਿਖਾਈ ਹੈ। ਵਿਕਰਾਂਤ ਅਤੇ ਸ਼ੀਤਲ ਨੇ ਆਪਣੇ ਬੇਟੇ ਦਾ ਨਾਮ ਵਰਦਾਨ ਰੱਖਿਆ ਹੈ। ਵਰਦਾਨ ਦਾ ਅਰਥ ਹੈ ਬਰਕਤ। 

ਦੱਸ ਦਈਏ ਕਿ ਸ਼ੇਅਰ ਕੀਤੀ ਤਸਵੀਰ ‘ਚ ਅਭਿਨੇਤਾ ਆਪਣੀ ਪਤਨੀ ਅਤੇ ਬੇਟੇ ਨਾਲ ਨਜ਼ਰ ਆ ਰਹੇ ਹਨ। ਪਤਨੀ ਸ਼ੀਤਲ ਨੇ ਬੇਟੇ ਨੂੰ ਗੋਦ ‘ਚ ਲੈ ਲਿਆ ਹੈ, ਜਦਕਿ ਵਿਕਰਾਂਤ ਬੇਟੇ ਨੂੰ ਦੇਖ ਰਿਹਾ ਹੈ। ਇਹ ਜੋੜਾ 7 ਫਰਵਰੀ 2024 ਨੂੰ ਮਾਤਾ-ਪਿਤਾ ਬਣਿਆ ਸੀ। 

ਮੀਡੀਆ ਰਿਪੋਰਟਾਂ ਮੁਤਾਬਕ ਵਿਕਰਾਂਤ ਅਤੇ ਸ਼ੀਤਲ ਦੀ ਮੁਲਾਕਾਤ ਆਲਟ ਬਾਲਾਜੀ ਦੀ ਵੈੱਬ ਸੀਰੀਜ਼ ਬ੍ਰੋਕਨ ਬਟ ਬਿਊਟੀਫੁੱਲ ਦੀ ਸ਼ੂਟਿੰਗ ਦੌਰਾਨ ਹੋਈ ਸੀ। ਦੋਵਾਂ ਨੇ ਇਸ ਸੀਰੀਜ਼ ‘ਚ ਇਕੱਠੇ ਕੰਮ ਕੀਤਾ ਸੀ। ਲੰਬੇ ਸਮੇਂ ਤੱਕ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਜੋੜੇ ਨੇ 2019 ਵਿੱਚ ਮੰਗਣੀ ਕਰ ਲਈ। ਇਸ ਤੋਂ ਬਾਅਦ ਫਰਵਰੀ 2022 ‘ਚ ਦੋਹਾਂ ਦਾ ਵਿਆਹ ਹੋਇਆ। 

ਇਸਤੋਂ ਇਲਵਾ ਪਿਛਲੇ ਸਾਲ ਇੰਡੀਆ ਟੂਡੇ ਨੂੰ ਦਿੱਤੇ ਇੰਟਰਵਿਊ ‘ਚ ਵਿਕਰਾਂਤ ਮੈਸੀ ਨੇ ਵਿਆਹ ਤੋਂ ਬਾਅਦ ਆਪਣੀ ਜ਼ਿੰਦਗੀ ਬਾਰੇ ਗੱਲ ਕੀਤੀ ਸੀ। ਅਦਾਕਾਰ ਨੇ ਦੱਸਿਆ ਸੀ ਕਿ ਉਨ੍ਹਾਂ ਦਾ ਵਿਆਹੁਤਾ ਜੀਵਨ ਬਹੁਤ ਖੂਬਸੂਰਤ ਚੱਲ ਰਿਹਾ ਹੈ। ਉਸਨੇ ਕਿਹਾ ਸੀ ਕਿ ਵਿਆਹ ਤੋਂ ਬਾਅਦ ਬਹੁਤ ਸਾਰੀਆਂ ਚੀਜ਼ਾਂ ਵੱਖਰੀਆਂ ਹੋ ਗਈਆਂ ਹਨ, ਪਰ ਮੈਂ ਆਪਣੇ ਸਭ ਤੋਂ ਚੰਗੇ ਦੋਸਤ ਨਾਲ ਵਿਆਹ ਕੀਤਾ ਹੈ ਅਤੇ ਮੈਂ ਇਸ ਤੋਂ ਵੱਧ ਕੁਝ ਨਹੀਂ ਮੰਗ ਸਕਦਾ।

ਜ਼ਿੰਦਗੀ ਵਿਚ ਸਭ ਕੁਝ ਬਹੁਤ ਵਧੀਆ ਹੈ, ਮੈਂ ਇਸ ਲਈ ਪਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ।ਆਪਣੀ ਫਿਲਮ 12ਵੀਂ ਫੇਲ ਦੀ ਸਫਲਤਾ ਤੋਂ ਬਾਅਦ, ਵਿਕਰਾਂਤ ਨੇ ਇੱਕ ਇੰਟਰਵਿਊ ਵਿੱਚ ਆਪਣੀ ਸਫਲਤਾ ਦਾ ਸਿਹਰਾ ਆਪਣੀ ਪਤਨੀ ਸ਼ੀਤਲ ਨੂੰ ਦਿੱਤਾ। ਉਨ੍ਹਾਂ ਨੇ ਕਿਹਾ ਸੀ ਕਿ 12ਵੀਂ ਫੇਲ ਦੀ ਕਹਾਣੀ ਦੀ ਤਰ੍ਹਾਂ ਮਨੋਜ ਦੀ ਸਫਲਤਾ ‘ਚ ਸ਼ਰਧਾ ਦਾ ਹੱਥ ਸੀ। ਇਸੇ ਤਰ੍ਹਾਂ ਮੇਰੀ ਜ਼ਿੰਦਗੀ ਵਿਚ ਵੀ ਮੇਰੀ ਹਰ ਕਾਮਯਾਬੀ ਵਿਚ ਮੇਰੀ ਪਤਨੀ ਸ਼ੀਤਲ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਚੰਡੀਗੜ੍ਹ, 13 ਜੂਨ 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ...

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ, 13 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ...