June 8, 2026, 8:31 am
----------- Advertisement -----------
HomeNewsLatest Newsਹੈਰਾਨੀਜਨਕ! ਖਟਾਰਾ ਬੱਸ ਬਣਾ ਦਿੱਤਾ ਚਲਦੀ ਫਿਰਦੀ ਕੰਟੀਨ, ਲੋਕ ਹੋਏ ਇਸਦੇ ਫੈਨ

ਹੈਰਾਨੀਜਨਕ! ਖਟਾਰਾ ਬੱਸ ਬਣਾ ਦਿੱਤਾ ਚਲਦੀ ਫਿਰਦੀ ਕੰਟੀਨ, ਲੋਕ ਹੋਏ ਇਸਦੇ ਫੈਨ

Published on

----------- Advertisement -----------

ਜਿਨ੍ਹਾਂ ਸ਼ਹਿਰਾਂ ਵਿੱਚ ਮੈਟਰੋ ਦੀ ਸਹੂਲਤ ਨਹੀਂ ਹੈ, ਉੱਥੇ ਬੱਸਾਂ ਜੀਵਨ ਰੇਖਾ ਹਨ, ਜੋ ਲੋਕਾਂ ਨੂੰ ਸਵੇਰੇ ਦਫ਼ਤਰ ਅਤੇ ਸ਼ਾਮ ਨੂੰ ਉਨ੍ਹਾਂ ਦੇ ਘਰਾਂ ਨੂੰ ਵੀ ਲੈ ਜਾਂਦੀਆਂ ਹਨ। ਹਾਲਾਂਕਿ ਕਈ ਵਾਰ ਜਾਮ ਕਾਰਨ ਲੋਕਾਂ ਨੂੰ ਕੁਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਲੋਕਾਂ ਕੋਲ ਹੋਰ ਕੋਈ ਵਿਕਲਪ ਨਹੀਂ ਹੁੰਦਾ, ਕਿਉਂਕਿ ਬੱਸ ਦਾ ਕਿਰਾਇਆ ਵੀ ਹੋਰ ਸਾਧਨਾਂ ਦੇ ਮੁਕਾਬਲੇ ਬਹੁਤ ਘੱਟ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਜਦੋਂ ਬੱਸਾਂ ਪੁਰਾਣੀਆਂ ਹੋ ਜਾਂਦੀਆਂ ਹਨ ਤਾਂ ਉਨ੍ਹਾਂ ਦਾ ਕੀ ਹੁੰਦਾ ਹੈ? ਆਮ ਤੌਰ ‘ਤੇ ਇਹ ਡਿਪੂ ‘ਚ ਸੜਦੇ ਹੀ ਰਹਿੰਦੇ ਹਨ ਪਰ ਬੈਂਗਲੁਰੂ ‘ਚ ਖਰਾਬ ਬੱਸ ਨਾਲ ਅਜਿਹਾ ਕਾਢ ਕੱਢਿਆ ਗਿਆ ਹੈ ਕਿ ਪੂਰਾ ਦੇਸ਼ ਇਸ ਦਾ ਫੈਨ ਹੋ ਗਿਆ ਹੈ।

ਦਰਅਸਲ, ਬੈਂਗਲੁਰੂ ਮੈਟਰੋਪੋਲੀਟਨ ਟਰਾਂਸਪੋਰਟ ਕਾਰਪੋਰੇਸ਼ਨ ਨੇ ਇੱਕ ਅਨੋਖੀ ਪਹਿਲ ਕੀਤੀ ਹੈ।ਉਸ ਨੇ ਇੱਕ ਖਸਤਾਹਾਲ ਬੱਸ ਨੂੰ ਮੋਬਾਈਲ ਕੰਟੀਨ ਯਾਨੀ ਚੱਲਦੀ ਫਿਰਦੀ ਕੰਟੀਨ ਵਿੱਚ ਤਬਦੀਲ ਕਰ ਦਿੱਤਾ ਹੈ, ਜੋ ਹੁਣ ਟਰਾਂਸਪੋਰਟ ਨਿਗਮ ਦੇ ਕਰਮਚਾਰੀਆਂ ਲਈ ਇੱਕ ਵਾਰ ਫਿਰ ਲਾਭਦਾਇਕ ਹੋਵੇਗਾ। ਇਸ ਸ਼ਾਨਦਾਰ ਇਨੋਵੇਸ਼ਨ ਦੀ ਕਾਫੀ ਤਾਰੀਫ ਕੀਤੀ ਜਾ ਰਹੀ ਹੈ। thebangalore360 ਨਾਂ ਦੀ ਆਈਡੀ ਦੁਆਰਾ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਇਕ ਵੀਡੀਓ ਵੀ ਸ਼ੇਅਰ ਕੀਤੀ ਗਈ ਹੈ, ਜਿਸ ਵਿਚ ਦਿਖਾਇਆ ਗਿਆ ਹੈ ਕਿ ਇਸ ਬੱਸ ਕੰਟੀਨ ਦਾ ਅੰਦਰੂਨੀ ਹਿੱਸਾ ਕਿੰਨਾ ਸ਼ਾਨਦਾਰ ਹੈ।

ਮੋਬਾਈਲ ਕੰਟੀਨ ਵਿੱਚ ਤਬਦੀਲ ਹੋਣ ਤੋਂ ਪਹਿਲਾਂ, ਇਸ ਬੱਸ ਨੇ ਕੁੱਲ 10,64,298 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਸ਼ਲਾਘਾਯੋਗ ਉਪਰਾਲੇ ਦੀ ਅਗਵਾਈ ਖੁਦ ਡਿਪੂ ਦੇ ਚਾਰ ਮੁਲਾਜ਼ਮਾਂ ਨੇ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...