ਚੰਡੀਗੜ੍ਹ, 29 ਜਨਵਰੀ 2022 – ਪੰਜਾਬ ਦੇ ਸਾਬਕਾ ਕਾਂਗਰਸ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵਲੋਂ ਟਵੀਟ ਕਰਕੇ ਨਵਜੋਤ ਸਿੰਘ ਸਿੱਧੂ ‘ਤੇ ਭੈਣ-ਭਰਾ ਦੇ ਰਿਸ਼ਤੇ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਕਿ ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਵੀ ਨਹੀਂ ਬਖ਼ਸ਼ਿਆ ਹੈ। ਨਾਲ ਹੀ ਜਾਖੜ ਨੇ ਸ਼ਾਇਰਾਨਾ ਅੰਦਾਜ਼ ‘ਚ ਇਹਨਾਂ ਇਲਜ਼ਾਮਾਂ ‘ਤੇ ਵਿਅੰਗ ਵੀ ਕਸਿਆ,,,,,,
ਦੇਖੋ ਟਵੀਟ……
ਅਸਲ ‘ਚ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਦੀ ਵੱਡੀ ਭੈਣ ਸੁਮਨ ਤੂਰ ਵਲੋਂ ਪ੍ਰੈੱਸ ਵਾਰਤਾ ਕਰ ਕੇ ਨਵਜੋਤ ਸਿੰਘ ਸਿੱਧੂ ‘ਤੇ ਵੱਡੇ ਇਲਜ਼ਾਮ ਲਗਾਏ ਗਏ ਸਨ। ਨਵਜੋਤ ਸਿੱਧੂ ਦੀ ਅਸਲ ਭੈਣ ਸੁਮਨਤੋਜ ਨੇ ਵੱਡੇ ਖੁਲਾਸੇ ਕਰਦਿਆਂ ਕਿਹਾ ਕਿ ਮੈਂ ਅਮਰੀਕਾ ਰਹਿੰਦੀ ਹਾਂ ਤੇ ਡਾਕਟਰ ਹਾਂ। ਮੈਂ ਅੱਜ ਮਦਦ ਮੰਗਣ ਆਈ ਹਾਂ ਤੇ ਮੈਂ ਨਵਜੋਤ ਸਿੱਧੂ ਤੋਂ 13 ਸਾਲ ਵੱਡੀ ਹਾਂ। ਸੁਮਨਤੋਜ ਨੇ ਇਲਜ਼ਾਮ ਲਾਉਂਦੇ ਹੋਏ ਕਿਹਾ ਕੇ 2013 ‘ਚ ਸਿੱਧੂ ਨੇ ਕਿਹਾ ਸੀ ਕਿ ਉਸ ਦੀ ਮੌਤ ਹੋ ਗਈ ਹੈ।
ਸੁਮਨਤੋਜ ਨੇ ਦੱਸਿਆ ਕੇ ਉਹ 20 ਜਨਵਰੀ ਨੂੰ ਅਮਰੀਕਾ ਤੋਂ ਆ ਕੇ ਨਵਜੋਤ ਸਿੱਧੂ ਨੂੰ ਮਿਲਣ ਵੀ ਗਈ ਸੀ। ਪਰ ਨਵਜੋਤ ਸਿੱਧੂ ਨੇ ਮੈਨੂੰ ਘਰ ਨਹੀਂ ਵੜਨ ਦਿੱਤਾ। ਉਨ੍ਹਾਂ ਦਾ ਅੱਗੇ ਕਹਿਣਾ ਸੀ ਕਿ ਸਿੱਧੂ ਨੇ 1986 ‘ਚ ਮੇਰੀ ਮਾਤਾ ਨੂੰ ਘਰੋਂ ਕੱਢ ਦਿੱਤਾ ਸੀ ਅਤੇ ਇਲਜ਼ਾਮ ਲਾਏ ਸਨ ਕੇ ਉਹਨਾਂ ਦੀ ਮਾਂ ਦੀ ਮੌਤ ਲਾਵਾਰਸ ਹਾਲਤ ਵਿਚ ਹੋਈ। ਉਨ੍ਹਾਂ ਦਾ ਕਹਿਣਾ ਸੀ ਕਿ ਪਰਿਵਾਰ ਦੇ ਦੁੱਖ – ਸੁੱਖ ਵਿਚ ਸਿੱਧੂ ਕਦੇ ਵੀ ਸ਼ਾਮਿਲ ਨਹੀਂ ਹੋਏ।
ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਮੈਂ ਸਿੱਧੂ ਨੂੰ ਮਿਲਣ ਵੀ ਗਈ ਸੀ ਪਰ ਉਹ ਮੈਨੂੰ ਨਹੀਂ ਮਿਲੇ। ਜ਼ਿਕਰਯੋਗ ਹੈ ਕਿ ਸੁਮਨਤੋਜ ਦਾ ਕਹਿਣਾ ਸੀ ਕਿ ਸਿੱਧੂ ਨੇ ਪੈਸੇ ਲਈ ਪਰਿਵਾਰ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੀਆਂ ਭੈਣਾਂ ਤੇ ਮਾਵਾਂ ਨੂੰ ਅਪੀਲ ਕਰਦੀ ਹਾਂ ਕਿ ਮੈਨੂੰ ਅਤੇ ਮੇਰੀ ਮਾਂ ਨੂੰ ਇਨਸਾਫ਼ ਦਿਵਾਇਆ ਜਾਵੇ।
ਉਸ ਤੋਂ ਬਾਅਦ ਇਸ ਸਬੰਧੀ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੀ ਸਫਾਈ ਦਿੰਦੇ ਹੋਏ ਕਿਹਾ ਸੀ ਕਿ ਉਹ ਸੁਮਨ ਤੂਰ ਨੂੰ ਜਾਣਦੀ ਹੀ ਨਹੀਂ। ਹਾਂ ਇਹਨਾਂ ਪਤਾ ਹੈ ਕਿ ਨਵਜੋਤ ਸਿੱਧੂ ਦੇ ਪਿਤਾ ਭਗਵੰਤ ਸਿੰਘ ਸਿੱਧੂ ਨੇ ਦੋ ਵਿਆਹ ਕਰਵਾਏ ਸਨ ਅਤੇ ਉਨ੍ਹਾਂ ਦੇ ਪਹਿਲੇ ਵਿਆਹ ਤੋਂ 2 ਬੇਟੀਆਂ ਸਨ, ਪਰ ਮੈਂ ਉਨ੍ਹਾਂ ਨੂੰ ਨਹੀਂ ਜਾਣਦੀ।












