June 15, 2026, 4:10 pm
----------- Advertisement -----------
HomeNewsBreaking Newsਪੰਜਾਬੀ ਐਂਕਰ ਸਤਿੰਦਰ ਸੱਤੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਰੰਗਲਾ ਪੰਜਾਬ ਪ੍ਰੋਗਰਾਮ 'ਚ...

ਪੰਜਾਬੀ ਐਂਕਰ ਸਤਿੰਦਰ ਸੱਤੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਰੰਗਲਾ ਪੰਜਾਬ ਪ੍ਰੋਗਰਾਮ ‘ਚ ਵੀ ਕੀਤੀ ਸ਼ਿਰਕਤ

Published on

----------- Advertisement -----------

ਪੰਜਾਬੀ ਅਦਾਕਾਰਾ ਅਤੇ ਐਂਕਰ ਸਤਿੰਦਰ ਸੱਤੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਰੰਗਲਾ ਪੰਜਾਬ ਵਿੱਚ ਹਿੱਸਾ ਲੈਣ ਲਈ ਅੰਮ੍ਰਿਤਸਰ ਆਈ ਹੈ। ਇਸ ਦੌਰਾਨ ਉਨ੍ਹਾਂ ਕਿਸਾਨਾਂ ਦੇ ਹੱਕਾਂ ਦਾ ਸਮਰਥਨ ਕੀਤਾ। 

ਪੰਜਾਬੀ ਅਦਾਕਾਰਾ ਸਤਿੰਦਰ ਸਤੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਿਨਾਂ ਉਨ੍ਹਾਂ ਦੀ ਯਾਤਰਾ ਅਧੂਰੀ ਰਹਿੰਦੀ ਹੈ ਅਤੇ ਉਨ੍ਹਾਂ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।

ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਿਸਾਨ ਦੇਸ਼ ਦੇ ਅੰਨਦਾਤਾ ਹਨ ਅਤੇ ਉਹ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਕਿਸਾਨਾਂ ਦੇ ਪਰਿਵਾਰ ਵਿੱਚੋਂ ਹਨ ਅਤੇ ਉਹ ਜਾਣਦੇ ਹਨ ਕਿ ਕਿਸਾਨ ਆਪਣੇ ਲਈ ਨਹੀਂ ਲੜ ਰਹੇ ਹਨ ਅਤੇ ਸਾਰਿਆਂ ਲਈ ਲੜ ਰਹੇ ਹਨ। ਪੰਜਾਬ ਦੇ ਹਰ ਵਿਅਕਤੀ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਅਪੀਲ ਕਰਨੀ ਚਾਹੀਦੀ ਹੈ। 

ਸੱਤੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਅਸਲੀ ਪੰਜਾਬ ਦਿਖਾਉਣਾ ਸਭ ਲਈ ਜ਼ਰੂਰੀ ਹੈ। ਜਿਸ ਪੰਜਾਬ ਨੂੰ ਉਹ ਕਿਤਾਬਾਂ ਵਿੱਚ ਪੜ੍ਹਦੇ ਸਨ ਉਹ ਮੇਲਿਆਂ ਅਤੇ ਤਿਉਹਾਰਾਂ ਵਾਲਾ ਪੰਜਾਬ ਹੈ ਨਾ ਕਿ ਨਸ਼ਿਆਂ ਵਿੱਚ ਘਿਰਿਆ ਪੰਜਾਬ। ਇਸ ਲਈ ਪੰਜਾਬੀਆਂ ਨੂੰ ਹੁਣ ਆਪਣੀ ਨਵੀਂ ਪੀੜ੍ਹੀ ਨੂੰ ਪੁਰਾਣਾ ਪੰਜਾਬ ਦਿਖਾਉਣਾ ਚਾਹੀਦਾ ਹੈ ਤਾਂ ਜੋ ਉਹ ਪੰਜਾਬ ਨੂੰ ਪਿਆਰ ਕਰਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...