ਹਰਿਆਣਾ ‘ਚ ਸਾਬਕਾ ਮੁੱਖ ਮੰਤਰੀ ਓਮਪ੍ਰਕਾਸ਼ ਚੌਟਾਲਾ ਦੀ ਪਾਰਟੀ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸੂਬਾ ਪ੍ਰਧਾਨ ਨਫੇ ਸਿੰਘ ਰਾਠੀ ‘ਤੇ ਸ਼ਾਮ ਨੂੰ ਕੁਝ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ। ਰਾਠੀ ਸਮੇਤ ਚਾਰ ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ ਹੈ।
ਦੱਸ ਦਈਏ ਕਿ ਬਹਾਦੁਰਗੜ੍ਹ ਦੇ ਬਾਰਾਹੀ ਗੇਟ ਨੇੜੇ ਹੋਏ ਹਮਲੇ ‘ਚ ਰਾਠੀ ਅਤੇ ਉਨ੍ਹਾਂ ਦਾ ਇਕ ਸੁਰੱਖਿਆ ਕਰਮਚਾਰੀ ਮਾਰਿਆ ਗਿਆ, ਜਦਕਿ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ ਹਨ।
ਨਾਲ ਹੀ ਜ਼ਖਮੀਆਂ ਦਾ ਇਲਾਜ ਬ੍ਰਹਮਸ਼ਕਤੀ ਸੰਜੀਵਨੀ ਹਸਪਤਾਲ ‘ਚ ਚੱਲ ਰਿਹਾ ਹੈ। ਇਨੈਲੋ ਵਿਧਾਇਕ ਅਭੈ ਚੌਟਾਲਾ ਨੇ ਨੈਫੇ ਸਿੰਘ ਰਾਠੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਹਮਲੇ ਦੇ ਸਮੇਂ ਰਾਠੀ ਆਪਣੀ ਫਾਰਚੂਨਰ ਕਾਰ ‘ਚ ਸਫਰ ਕਰ ਰਹੇ ਸਨ, ਜਦਕਿ ਹਮਲਾਵਰ ਆਈ-10 ਕਾਰ ‘ਚ ਆਏ। ਝੱਜਰ ਦੇ ਐਸਪੀ ਅਰਪਿਤ ਜੈਨ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ (ਸੀਆਈਏ) ਅਤੇ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੂੰ ਤਾਇਨਾਤ ਕੀਤਾ ਗਿਆ ਹੈ।












