July 3, 2026, 2:48 am
----------- Advertisement -----------
HomeNewsHealthਤੁਹਾਡੇ ਵਧੇ ਹੋਏ ਯੂਰਿਕ ਐਸਿਡ ਨੂੰ ਘਟਾ ਸਕਦੇ ਹਨ ਇਹ ਡ੍ਰਾਈ ਫਰੂਟਸ,...

ਤੁਹਾਡੇ ਵਧੇ ਹੋਏ ਯੂਰਿਕ ਐਸਿਡ ਨੂੰ ਘਟਾ ਸਕਦੇ ਹਨ ਇਹ ਡ੍ਰਾਈ ਫਰੂਟਸ, ਇਨ੍ਹਾਂ ਨੂੰ ਅੱਜ ਹੀ ਆਪਣੀ ਖੁਰਾਕ ਦਾ ਬਣਾਓ ਹਿੱਸਾ

Published on

----------- Advertisement -----------

ਯੂਰਿਕ ਐਸਿਡ ਵਧਣ ਦੀ ਸਮੱਸਿਆ ਨਾਲ ਨਾ ਸਿਰਫ ਬਜ਼ੁਰਗ ਸਗੋਂ ਅੱਜ ਦੇ ਨੌਜਵਾਨ ਵੀ ਪਰੇਸ਼ਾਨ ਹਨ। ਅੱਜ-ਕੱਲ੍ਹ ਇਹ ਆਮ ਸਮੱਸਿਆ ਬਣ ਗਈ ਹੈ ਜਿਸ ਵਿਚ ਤੁਰਨ, ਉੱਠਣ ਜਾਂ ਬੈਠਣ ਸਮੇਂ ਪਿਨ ਚੁਭਣ ਵਰਗਾ ਦਰਦ ਹੁੰਦਾ ਹੈ, ਜੋ ਸਮੇਂ ਦੇ ਨਾਲ ਹੌਲੀ-ਹੌਲੀ ਵਧਦਾ ਜਾਂਦਾ ਹੈ ਅਤੇ ਜੋੜਾਂ ਦਾ ਦਰਦ, ਸਰੀਰ ‘ਚ ਅਕੜਾਅ, ਗਠੀਏ ਤੇ ਇੱਥੋਂ ਤਕ ਅਰਥਰਾਈਟਿਸ ਵਰਗੀ ਗੰਭੀਰ ਸਮੱਸਿਆ ਵਿੱਚ ਬਦਲ ਜਾਂਦਾ ਹੈ। ਅਜਿਹੇ ‘ਚ ਇਸ ਨੂੰ ਨਜ਼ਰਅੰਦਾਜ਼ ਕਰਨਾ ਤੁਹਾਡੀ ਸਿਹਤ ਨਾਲ ਖੇਡਣ ਦੇ ਬਰਾਬਰ ਹੋਵੇਗਾ। ਅਜਿਹੇ ‘ਚ ਪੋਸ਼ਕ ਤੱਤਾਂ ਨਾਲ ਭਰਪੂਰ ਕੁਝ ਸੁੱਕੇ ਮੇਵੇ ਅਜਿਹੇ ਹਨ, ਜਿਨ੍ਹਾਂ ਦਾ ਨਿਯਮਤ ਸੇਵਨ ਨਾ ਸਿਰਫ ਯੂਰਿਕ ਐਸਿਡ ਦੀ ਸਮੱਸਿਆ ਤੋਂ ਬਚ ਸਕਦਾ ਹੈ। ਸਗੋਂ ਜੇਕਰ ਤੁਸੀਂ ਇਸ ਸਮੱਸਿਆ ਤੋਂ ਪੀੜਤ ਹੋ ਤਾਂ ਇਸ ਨੂੰ ਘੱਟ ਵੀ ਕਰ ਸਕਦੇ ਹੋ। ਆਓ ਜਾਣਦੇ ਹਾਂ ਕਿਹੜੇ ਡਰਾਈ ਫਰੂਟਸ ਦਾ ਸੇਵਨ ਕਰਨ ਨਾਲ ਯੂਰਿਕ ਐਸਿਡ ਤੋਂ ਬਚਿਆ ਜਾ ਸਕਦਾ ਹੈ।

ਕਾਜੂ
ਮੈਗਨੀਸ਼ੀਅਮ, ਮੈਂਗਨੀਜ਼, ਵਿਟਾਮਿਨ ਕੇ ਤੇ ਵਿਟਾਮਿਨ ਬੀ6 ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਕਾਜੂ ਦਾ ਨਿਯਮਤ ਸੇਵਨ ਕਰਨ ਨਾਲ ਜੋੜਾਂ ਦੇ ਦਰਦ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇੰਨਾ ਹੀ ਨਹੀਂ ਇਸ ‘ਚ ਮੌਜੂਦ ਚੰਗਾ ਕੋਲੈਸਟ੍ਰਾਲ ਦਿਲ ਨੂੰ ਸੁਰੱਖਿਅਤ ਰੱਖਣ ‘ਚ ਵੀ ਮਦਦ ਕਰਦਾ ਹੈ।

ਅਖਰੋਟ
ਅਖਰੋਟ ‘ਚ ਓਮੈਗਾ ਥ੍ਰੀ ਫੈਟੀ ਐਸਿਡ ਤੇ ਪ੍ਰੋਟੀਨ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਗਠੀਏ ਤੋਂ ਰਾਹਤ ਦਿਵਾਉਣ ‘ਚ ਮਦਦਗਾਰ ਸਾਬਿਤ ਹੁੰਦੇ ਹਨ। ਇੰਨਾ ਹੀ ਨਹੀਂ ਇਸ ‘ਚ ਮੌਜੂਦ ਐਂਟੀ-ਇੰਫਲੇਮੇਟਰੀ ਗੁਣ ਹਾਰਡ ਯੂਰਿਕ ਐਸਿਡ ਕਾਰਨ ਹੋਣ ਵਾਲੇ ਦਰਦ ਤੋਂ ਰਾਹਤ ਦਿਵਾਉਂਦਾ ਹੈ।

ਬ੍ਰਾਜ਼ੀਲ ਨਟਸ
ਸੇਲੇਨਿਅਮ ਨਾਲ ਭਰਪੂਰ ਬ੍ਰਾਜ਼ੀਲ ਨਟਸ ਸਰੀਰ ‘ਚ ਯੂਰਿਕ ਐਸਿਡ ਨੂੰ ਬਹੁਤ ਤੇਜ਼ੀ ਨਾਲ ਘਟਾਉਂਦਾ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਥਾਇਰਾਇਡ, ਦਿਲ ਦੀ ਸਮੱਸਿਆ, ਸਰੀਰਕ ਸੋਜ ਤੇ ਇੱਥੋਂ ਤਕ ਕਿ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ ਹੈ।

ਬਦਾਮ
ਪ੍ਰੋਟੀਨ, ਵਿਟਾਮਿਨ ਈ, ਮੈਗਨੀਸ਼ੀਅਮ ਤੇ ਫਾਈਬਰ ਨਾਲ ਭਰਪੂਰ ਬਦਾਮ ਦਾ ਨਿਯਮਤ ਸੇਵਨ ਸਰੀਰ ‘ਚ ਯੂਰਿਕ ਐਸਿਡ ਦੇ ਪੱਧਰ ਨੂੰ ਘਟਾਉਣ ‘ਚ ਮਦਦ ਕਰਦਾ ਹੈ।

ਅਲਸੀ ਦੇ ਬੀਜ
ਅਲਸੀ ਦੇ ਬੀਜਾਂ ‘ਚ ਜ਼ਰੂਰੀ ਫੈਟੀ ਐਸਿਡ ਹੁੰਦੇ ਹਨ, ਜੋ ਸਰੀਰ ‘ਚ ਪਿਊਰੀਨ ਦੀ ਮਾਤਰਾ ਨੂੰ ਘਟਾਉਂਦੇ ਹਨ ਜਿਸ ਨਾਲ ਯੂਰਿਕ ਐਸਿਡ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...