ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਿਖੇ ਸੰਤ ਬਾਬਾ ਸੇਵਾ ਸਿੰਘ ਜੀ ਰਾਮਪੁਰ ਖੇੜਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਗੜ੍ਹਦੀਵਾਲਾ ਪੰਜਾਬ ਵੱਲੋਂ ਸੂਬਾ ਪ੍ਰਧਾਨ ਜੁਝਾਰ ਸਿੰਘ ਕੇਸੋਪੁਰ ਦੀ ਅਗਵਾਈ ਹੇਠ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ ਕੱਢਿਆ ਗਿਆ ਹੈ।
ਇਸ ਮੌਕੇ ਸੰਸਥਾ ਦੇ ਮੈਂਬਰਾਂ ਅਤੇ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਹ ਮੋਮਬੱਤੀ ਮਾਰਚ ਟਰੱਕ ਯੂਨੀਅਨ ਗੜ੍ਹਦੀਵਾਲਾ ਤੋਂ ਸ਼ੁਰੂ ਹੋ ਕੇ ਗੜ੍ਹਦੀਵਾਲਾ ਸ਼ਹਿਰ ਦੇ ਮੁੱਖ ਮਾਰਗ ’ਤੇ ਹੱਥਾਂ ਵਿੱਚ ਮੋਮਬੱਤੀਆਂ ਲੈ ਕੇ ਲੋਕਾਂ ਨੇ ਨਾਅਰੇ ਲਾਏ।
ਨਾਲ ਹੀ ਇਸ ਮੌਕੇ ਯੂਨੀਅਨ ਦੇ ਮੁੱਖ ਪ੍ਰਧਾਨ ਜੁਝਾਰ ਸਿੰਘ ਕੇਸੋਪੁਰ, ਭਾਈ ਸੁਖਬੀਰ ਸਿੰਘ ਚੌਹਕਾ ਅਤੇ ਭਾਈ ਕੁਲਦੀਪ ਸਿੰਘ ਮਿਰਜ਼ਾਪੁਰ ਨੇ ਕੇਂਦਰ ਸਰਕਾਰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਆਪਣਾ ਹੱਕ ਲੈ ਕੇ ਹੀ ਵਾਪਿਸ ਆਉਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਜਵਾਨ ਸ਼ੁਭਕਰਨ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ।




