ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ‘ਮਿਸ਼ਨ ਰੋਜ਼ਗਾਰ’ ਤਹਿਤ ਵੱਖ ਵੱਖ ਵਿਭਾਗਾਂ ਦੇ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।
ਜਾਣਕਾਰੀ ਅਨੁਸਾਰ ਅੱਜ 457 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ ਵੱਖ ਵਿਭਾਗਾਂ ਦੇ 457 ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਸਵੇਰੇ 11:30 ਵਜੇ ਚੰਡੀਗੜ੍ਹ ਦੇ ਮਿਉਂਸਪਲ ਭਵਨ ਵਿਖੇ ਹੋਵੇਗਾ । ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਕਈ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਚੁੱਕੀ ਹੈ। ਮਾਨ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਹੁਣ ਤਕ 41000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲ ਚੁਕੀ ਹੈ
----------- Advertisement -----------
ਮਾਨ ਸਰਕਾਰ ਦਾ ਮਿਸ਼ਨ ਰੋਜ਼ਗਾਰ, ਅੱਜ 457 ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ
Published on
----------- Advertisement -----------
----------- Advertisement -----------












