August 13, 2026, 2:38 pm
----------- Advertisement -----------
HomeNewsHaryanaਇਨੈਲੋ ਨੇਤਾ ਦੇ ਕਤਲ ਦੀ ਜਾਂਚ ਸੀਬੀਆਈ ਨੂੰ ਸੌਂਪੀ, ਹੱਤਿਆ ਤੋਂ ਪਹਿਲਾਂ...

ਇਨੈਲੋ ਨੇਤਾ ਦੇ ਕਤਲ ਦੀ ਜਾਂਚ ਸੀਬੀਆਈ ਨੂੰ ਸੌਂਪੀ, ਹੱਤਿਆ ਤੋਂ ਪਹਿਲਾਂ ਦਾ cctv ਫੁਟੇਜ ਆਇਆ ਸਾਹਮਣੇ

Published on

----------- Advertisement -----------

 ਹਰਿਆਣਾ ਵਿੱਚ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸੂਬਾ ਪ੍ਰਧਾਨ ਨਫੇ ਸਿੰਘ ਰਾਠੀ ਦੇ ਕਤਲ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪੀ ਜਾਵੇਗੀ। ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਕਾਂਗਰਸ ਨੇ ਸਰਕਾਰ ਤੋਂ ਮੰਗ ਕੀਤੀ ਸੀ ਕਿ ਹਾਈ ਕੋਰਟ ਦੇ ਜੱਜ ਜਾਂ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ। ਇਸ ‘ਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਜਵਾਬ ਦਿੱਤਾ ਕਿ ਅਸੀਂ ਸੀਬੀਆਈ ਜਾਂਚ ਲਈ ਤਿਆਰ ਹਾਂ।

  ਇਸਤੋਂ ਬਾਅਦ ਪਰਿਵਾਰ ਅੰਤਿਮ ਸੰਸਕਾਰ ਲਈ ਤਿਆਰ ਹੋ ਗਿਆ। ਜਿਸਤੋਂ ਬਾਅਦ ਬਹਾਦੁਰਗੜ੍ਹ ਵਿੱਚ ਰਾਠੀ ਦਾ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਸਮਰਥਕਾਂ ਦੀ ਭਾਰੀ ਭੀੜ ਸੀ। ਪਰਿਵਾਰ ਨੇ ਵੀ ਪੁਲਿਸ ਨੂੰ ਦੋਸ਼ੀਆਂ ਦੀ ਗ੍ਰਿਫਤਾਰੀ ਲਈ 7 ਦਿਨ ਦਾ ਸਮਾਂ ਦਿੱਤਾ ਹੈ।

ਸੂਤਰਾਂ ਮੁਤਾਬਕ ਪੁਲਿਸ ਨੂੰ ਸ਼ੱਕ ਹੈ ਕਿ ਜਿਸ ਤਰ੍ਹਾਂ ਪੂਰੀ ਯੋਜਨਾਬੰਦੀ ਨਾਲ ਕਤਲ ਨੂੰ ਅੰਜਾਮ ਦਿੱਤਾ ਗਿਆ, ਉਸ ‘ਚ ਕੋਈ ਗੈਂਗ ਸ਼ਾਮਲ ਹੋ ਸਕਦਾ ਹੈ। ਇਹ ਸੁਪਾਰੀ ਕਤਲ ਵੀ ਹੋ ਸਕਦਾ ਹੈ। ਇਸ ਦੀ ਜਾਂਚ ਲਈ ਇਕ ਟੀਮ ਗੁਪਤ ਰੂਪ ਵਿਚ ਕੁਝ ਗੈਂਗਸਟਰਾਂ ਤੋਂ ਪੁੱਛਗਿੱਛ ਕਰਨ ਲਈ ਤਿਹਾੜ ਜੇਲ੍ਹ ਪਹੁੰਚੀ ਹੈ। ਦੂਜੇ ਰਾਜਾਂ ਵਿੱਚ ਵੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ। 

ਦੱਸ ਦਈਏ ਕਿ ਨਫੇ ਸਿੰਘ ਰਾਠੀ ਦੀ ਹੱਤਿਆ ਤੋਂ ਪਹਿਲਾਂ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਇਸ ਵਿੱਚ ਬਦਮਾਸ਼ ਇੱਕ ਚਿੱਟੇ ਰੰਗ ਦੀ ਕਾਰ ਐਚਆਰ-51ਬੀਵੀ 1480 ਵਿੱਚ ਨਜ਼ਰ ਆ ਰਹੇ ਹਨ। ਡਰਾਈਵਰ ਦੇ ਨਾਲ ਵਾਲੀ ਸੀਟ ‘ਤੇ ਬੈਠਾ ਹਮਲਾਵਰ ਫੋਨ ‘ਤੇ ਗੱਲ ਕਰਦਾ ਨਜ਼ਰ ਆ ਰਿਹਾ ਹੈ।  

ਨਾਲ ਹੀ ਰਾਠੀ ਦੇ ਭਤੀਜੇ ਸੰਜੇ ਦੀ ਸ਼ਿਕਾਇਤ ‘ਤੇ ਪੁਲਿਸ ਨੇ ਭਾਜਪਾ ਦੇ ਸਾਬਕਾ ਵਿਧਾਇਕ ਨਰੇਸ਼ ਕੌਸ਼ਿਕ, ਸਾਬਕਾ ਚੇਅਰਮੈਨ ਕਰਮਬੀਰ ਰਾਠੀ, ਸਾਬਕਾ ਮੰਤਰੀ ਮੰਗਰਾਮ ਰਾਠੀ ਦੇ ਬੇਟੇ ਸਤੀਸ਼ ਨੰਬਰਦਾਰ, ਰਾਹੁਲ, ਕਮਲ ਅਤੇ ਗੌਰਵ ਦੇ ਖਿਲਾਫ ਕਤਲ ਸਮੇਤ 8 ਧਾਰਾਵਾਂ ਤਹਿਤ ਐੱਫ.ਆਈ.ਆਰ. ਕੀਤੀ ਹੈ। ਰਾਠੀ ਸਮਰਥਕਾਂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਹਸਪਤਾਲ ਦੇ ਬਾਹਰ ਸੜਕ ’ਤੇ ਜਾਮ ਵੀ ਲਾਇਆ ਹੋਇਆ ਸੀ। ਇਨੈਲੋ ਆਗੂ ਅਭੈ ਸਿੰਘ ਚੌਟਾਲਾ ਵੀ ਧਰਨੇ ਵਾਲੀ ਥਾਂ ਪੁੱਜੇ ਸਨ। 

ਉਧਰ ਝੱਜਰ ਦੇ ਐਸਪੀ ਅਰਪਿਤ ਜੈਨ ਨੇ ਦੱਸਿਆ ਕਿ ਜਾਂਚ ਲਈ 2 ਡੀਐਸਪੀ ਦੀ ਅਗਵਾਈ ਵਿੱਚ 5 ਟੀਮਾਂ ਬਣਾਈਆਂ ਗਈਆਂ ਹਨ। ਸੀਆਈਏ ਅਤੇ ਐਸਟੀਐਫ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਇਸ ਹਮਲੇ ਵਿੱਚ ਰਾਠੀ ਦੇ ਨਾਲ ਪਾਰਟੀ ਵਰਕਰ ਜੈ ਕਿਸ਼ਨ ਦਲਾਲ ਦੀ ਵੀ ਮੌਤ ਹੋ ਗਈ। ਭਤੀਜੇ ਸੰਜੇ ਅਤੇ ਨਿੱਜੀ ਸੁਰੱਖਿਆ ਕਰਮਚਾਰੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਬ੍ਰਹਮਸ਼ਕਤੀ ਸੰਜੀਵਨੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...

‘ਬੇਅਦਬੀ ਪਾਰਟੀ’ ਮੁਕੰਮਲ ਤੌਰ ‘ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਅਗਸਤ:ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ...