ਅੰਮ੍ਰਿਤਸਰ, 29 ਜਨਵਰੀ 2022 – ਅੰਮ੍ਰਿਤਸਰ ਪੂਰਬੀ ਹਲਕੇ ਤੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਐੱਸ.ਡੀ.ਐੱਮ ਦਫ਼ਤਰ ਪਹੁੰਚ ਕੇ ਵਿਧਾਨ ਸਭ ਚੋਣਾਂ 2022 ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਪੂਰਬੀ ਪੰਜਾਬ ਦੀ ਸਭ ਤੋਂ ਹੌਟ ਸੀਟ ਹੈ। ਇੱਥੇ ਅਕਾਲੀ ਦਲ ਨੇ ਨਵਜੋਤ ਸਿੰਘ ਸਿੱਧੂ ਖਿਲਾਫ ਆਪਣੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੈਦਾਨ ‘ਚ ਉਤਾਰਿਆ ਹੈ। ਮਜੀਠੀਆ ਵੱਲੋਂ ਵੀ ਬੀਤੇ ਦਿਨ 28 ਜਨਵਰੀ ਨੂੰ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਸਨ।
ਬੀਤੇ ਦਿਨ ਨਵਜੋਤ ਸਿੰਘ ਸਿੱਧੂ ਦੀ ਵੱਡੀ ਭੈਣ ਸੁਮਨ ਤੂਰ ਵਲੋਂ ਪ੍ਰੈੱਸ ਵਾਰਤਾ ਕਰ ਕੇ ਨਵਜੋਤ ਸਿੰਘ ਸਿੱਧੂ ‘ਤੇ ਵੱਡੇ ਇਲਜ਼ਾਮ ਲਗਾਏ ਗਏ ਸਨ। ਜਿਸ ਤੋਂ ਬਾਅਦ ਜਦੋਂ ਅੱਜ ਕਾਗਜ਼ ਭਰਨ ਲਈ ਨਵਜੋਤ ਸਿੱਧੂ ਦਾ ਕਾਫਲਾ ਐੱਸ.ਡੀ.ਐੱਮ ਦਫ਼ਤਰ ਲਈ ਰਵਾਨਾ ਹੋਇਆ ਤਾਂ ਨਵਜੋਤ ਸਿੰਘ ਸਿੱਧੂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।












