November 19, 2026, 12:58 am
----------- Advertisement -----------
HomeNewsBreaking News6 ਦਿਨ ਬਾਅਦ ਵੀ ਨਹੀਂ ਹੋਇਆ ਸ਼ੁਭਕਰਨ ਦਾ ਪੋਸਟਮਾਰਟਮ: ਕਿਸਾਨ FIR ਦਰਜ...

6 ਦਿਨ ਬਾਅਦ ਵੀ ਨਹੀਂ ਹੋਇਆ ਸ਼ੁਭਕਰਨ ਦਾ ਪੋਸਟਮਾਰਟਮ: ਕਿਸਾਨ FIR ਦਰਜ ਕਰਨ ‘ਤੇ ਅੜੇ

Published on

----------- Advertisement -----------

ਖਨੌਰੀ ਬਾਰਡਰ, 27 ਫਰਵਰੀ 2024 – ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ 21 ਫਰਵਰੀ ਨੂੰ ਹਰਿਆਣਾ ਪੁਲਿਸ ਦੀ ਗੋਲੀਬਾਰੀ ‘ਚ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਨਾ ਤਾਂ ਪੋਸਟਮਾਰਟਮ ਹੋਇਆ ਅਤੇ ਨਾ ਹੀ 6 ਦਿਨ ਬੀਤ ਜਾਣ ‘ਤੇ ਬਾਅਦ ਵੀ ਅੰਤਿਮ ਸਸਕਾਰ ਕੀਤਾ ਗਿਆ ਹੈ। ਕਿਸਾਨ ਆਗੂ ਪਿਛਲੇ 6 ਦਿਨਾਂ ਵਿੱਚ ਕਈ ਵਾਰ ਪ੍ਰਸ਼ਾਸਨ ਅਤੇ ਪੁਲੀਸ ਨਾਲ ਮੀਟਿੰਗ ਕਰ ਚੁੱਕੇ ਹਨ। ਹੁਣ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਸ਼ੁਭਕਰਨ ਦਾ ਪੋਸਟਮਾਰਟਮ ਨਾ ਕਰਵਾਉਣ ਨੂੰ ਲੈ ਕੇ ਵਿਰੋਧ ਸ਼ੁਰੂ ਕਰ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਖਨੌਰੀ ਸਰਹੱਦ ’ਤੇ ਮੋਰਚਾ ਸੰਭਾਲ ਰਹੇ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਪਿਛਲੇ ਦਿਨੀਂ ਇੱਕ ਵਾਰ ਫਿਰ ਪੁਲੀਸ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਹੈ। ਕਿਸਾਨ ਆਪਣੀ ਗੱਲ ‘ਤੇ ਅੜੇ ਹੋਏ ਹਨ ਕਿ ਪੰਜਾਬ ਪੁਲਿਸ ਨੂੰ ਸ਼ੁਭਕਰਨ ਦੀ ਮੌਤ ਸਬੰਧੀ ਐਫਆਈਆਰ ਦਰਜ ਕਰਨੀ ਚਾਹੀਦੀ ਹੈ।

ਇਸ ਦੇ ਨਾਲ ਹੀ ਕਿਸਾਨ ਹੁਣ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਕਾਕਾ ਸਿੰਘ ਕੋਟੜਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਭਕਰਨ ਦੀ ਮੌਤ ‘ਤੇ 1 ਕਰੋੜ ਰੁਪਏ ਦੇਣ ਅਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕਰਨ ਦੇ ਨਾਲ-ਨਾਲ ਉਸਦੀ ਛੋਟੀ ਭੈਣ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਜੇਕਰ CM ਭਗਵੰਤ ਮਾਨ ਨੇ 1 ਕਰੋੜ ਰੁਪਏ ਨਾ ਦਿੱਤੇ ਹੁੰਦੇ ਤਾਂ ਵੀ ਪੰਜਾਬ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਇਕੱਠਾ ਕਰ ਲਿਆ ਹੁੰਦਾ। ਪਰ ਅਜੇ ਤੱਕ ਕਾਰਵਾਈ ਦਾ ਵਾਅਦਾ ਪੂਰਾ ਨਹੀਂ ਹੋਇਆ।

ਉੱਥੇ ਹੀ ਹਰਿਆਣਾ ਪੁਲਿਸ ਪ੍ਰਸ਼ਾਸਨ ਦਾ ਦਾਅਵਾ ਹੈ ਕਿ 21 ਫਰਵਰੀ ਨੂੰ ਹਰਿਆਣਾ ਦੀ ਹੱਦ ਅੰਦਰ ਗੋਲੀ ਚਲਾਈ ਗਈ ਸੀ ਅਤੇ ਸ਼ੁਭਕਰਨ ਨੂੰ ਵੀ ਹਰਿਆਣਾ ਦੀ ਹੱਦ ਅੰਦਰ ਹੀ ਗੋਲੀ ਮਾਰੀ ਗਈ ਸੀ। ਅਜਿਹੇ ‘ਚ ਹਰਿਆਣਾ ਪੁਲਸ ਹੀ ਕਾਰਵਾਈ ਕਰ ਸਕਦੀ ਹੈ। ਇਸ ਦੇ ਨਾਲ ਹੀ ਪੁਲਿਸ ਨੂੰ ਡਰ ਹੈ ਕਿ ਜੇਕਰ ਪੰਜਾਬ ਪੁਲਿਸ ਐਫਆਈਆਰ ਦਰਜ ਕਰਨ ਦਾ ਫੈਸਲਾ ਕਰਦੀ ਹੈ ਤਾਂ ਹਰਿਆਣਾ ਪੁਲਿਸ ਵੀ ਕਾਰਵਾਈ ਕਰੇਗੀ।

ਇਸ ਦੇ ਨਾਲ ਹੀ ਹਰਿਆਣਾ ਇਹ ਵੀ ਦਾਅਵਾ ਕਰ ਸਕਦਾ ਹੈ ਕਿ ਕਿਸਾਨ ਉਨ੍ਹਾਂ ਦੀ ਹੱਦ ਅੰਦਰ ਬੈਠੇ ਹਨ। 21 ਫਰਵਰੀ ਦੀ ਘਟਨਾ ਕਾਰਨ ਵਿਵਾਦਾਂ ਵਿੱਚ ਘਿਰੀ ਹਰਿਆਣਾ ਸਰਕਾਰ ਵੀ ਕਾਰਵਾਈ ਕਰਨ ਲਈ ਤਿਆਰ ਹੈ। 22 ਫਰਵਰੀ ਨੂੰ ਹੀ ਹਰਿਆਣਾ ਸਰਕਾਰ ਨੇ ਆਪਣੀ ਸੀਮਾ ਬਾਰੇ ਜਾਣਕਾਰੀ ਜਾਰੀ ਕੀਤੀ ਸੀ।

ਜਿਸ ਵਿੱਚ ਸਪੱਸ਼ਟ ਲਿਖਿਆ ਸੀ ਕਿ ਪੰਜਾਬ ਦੀ ਸਰਹੱਦ ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਤੋਂ 599 ਫੁੱਟ ਅੱਗੇ ਸ਼ੁਰੂ ਹੁੰਦੀ ਹੈ। ਇਸ ਤੋਂ ਸਾਫ਼ ਹੈ ਕਿ ਹਰਿਆਣਾ ਪੁਲਿਸ ਨੇ ਜੋ ਵੀ ਕਾਰਵਾਈ ਕੀਤੀ, ਉਹ ਆਪਣੀ ਹੱਦ ਅੰਦਰ ਹੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...