ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਅੱਜ ਪੰਜ ਤੱਤਾਂ ਵਿੱਚ ਵਿਲੀਨ ਹੋ ਜਾਣਗੇ। ਉਨ੍ਹਾਂ ਦਾ ਅੰਤਿਮ ਸੰਸਕਾਰ ਮੁੰਬਈ ਦੇ ਵਰਲੀ ਸਥਿਤ ਹਿੰਦੂ ਸ਼ਮਸ਼ਾਨਘਾਟ ਵਿੱਚ ਦੁਪਹਿਰ 3 ਤੋਂ 5 ਵਜੇ ਤੱਕ ਕੀਤਾ ਜਾਵੇਗਾ। ਉਨ੍ਹਾਂ ਦਾ 72 ਸਾਲ ਦੀ ਉਮਰ ‘ਚ ਬੀਤੇ ਸੋਮਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੀ ਬੇਟੀ ਨਾਇਬ ਉਧਾਸ ਨੇ ਸੋਸ਼ਲ ਮੀਡੀਆ ‘ਤੇ ਦਿੱਤੀ।

ਜਾਣਕਾਰੀ ਮੁਤਾਬਿਕ 10 ਦਿਨ ਪਹਿਲਾਂ ਸਾਹ ਲੈਣ ‘ਚ ਤਕਲੀਫ ਹੋਣ ਕਾਰਨ ਪੰਕਜ ਉਧਾਸ ਨੂੰ ਮੁੰਬਈ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਸੋਮਵਾਰ ਸਵੇਰੇ 11 ਵਜੇ ਉਨ੍ਹਾਂ ਨੇ ਆਖਰੀ ਸਾਹ ਲਏ। ਪੰਕਜ ਆਪਣੇ ਪਿੱਛੇ ਪਤਨੀ ਫਰੀਦਾ ਅਤੇ ਦੋ ਬੇਟੀਆਂ ਨਾਯਬ ਅਤੇ ਰੇਵਾ ਛੱਡ ਗਏ ਹਨ।












