October 17, 2026, 1:17 pm
----------- Advertisement -----------
HomeNewsEntertainmentਦਰਸ਼ਕਾਂ ਦੇ ਸਨਮੁਖ ਹੋਇਆ ਗਾਇਕ ਸਿੰਗਾ ਦਾ ਨਵਾਂ ਗੀਤ ‘Chahat’, ਦੇਖੋ ਵੀਡੀਓ

ਦਰਸ਼ਕਾਂ ਦੇ ਸਨਮੁਖ ਹੋਇਆ ਗਾਇਕ ਸਿੰਗਾ ਦਾ ਨਵਾਂ ਗੀਤ ‘Chahat’, ਦੇਖੋ ਵੀਡੀਓ

Published on

----------- Advertisement -----------

ਮਿਊਜ਼ਿਕ ਦੀ ਦੁਨੀਆਂ ਵਿੱਚ ਆਪਣੀ ਮਿੱਠੀ ਆਵਾਜ਼ ਨਾਲ ਫੈਨਜ਼ ਨੂੰ ਦੀਵਾਨਾ ਬਣਾਉਣ ਵਾਲੇ ਸਿੰਗਾ ਅਕਸਰ ਹੀ ਸੋਸ਼ਲ ਮੀਡੀਆ ਤੇ ਕਾਫੀ ਅੇੇੈਕਟਿਵ ਨਜ਼ਰ ਆਉਦੇ ਹਨ। ਹਾਲ ਹੀ ਵਿੱਚ ਸਿੰਗਾ ਨੇ ਆਪਣੇ ਆਉਣ ਵਾਲੇ ਨਵੇਂ ਗੀਤ ਦਾ ਪੋਸਟਰ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਸੀ। ਜਿਸ ਤੋਂ ਬਾਅਦ ਹੁਣ ਇਹ ਗੀਤ ਰਿਲੀਜ਼ ਹੋ ਚੁੱਕਿਆ ਹੈ। ਉਹ ਚਾਹਤ (Chahat) ਟਾਈਟਲ ਹੇਠ ਸੈਡ ਸੌਂਗ ਲੈ ਕੇ ਆਏ ਨੇ। ਇਸ ਗੀਤ ਚ ਦਿਖਾਇਆ ਗਿਆ ਹੈ ਕਿਵੇਂ ਨਸ਼ਾ ਇੱਕ ਹੱਸਦੇ-ਵੱਸਦੇ ਘਰ ਨੂੰ ਉਜਾੜ ਦਿੰਦਾ ਹੈ।

ਇਸ ਗੀਤ ਦੇ ਬੋਲ Deep Allachouria ਨੇ ਲਿਖੇ ਨੇ ਤੇ ਮਿਊਜ਼ਿਕ ਗੁਰਮੀਤ ਸਿੰਘ ਨੇ ਦਿੱਤਾ ਹੈ। ਗਾਣੇ ਦੇ ਮਿਊਜ਼ਿਕ ਵੀਡੀਓ ਚ ਸਿੰਗਾ ਤੇ ਮਾਡਲ ਈਸ਼ਾ ਸ਼ਰਮਾ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ। ਸਿੰਗਾ ਜੋ ਕਿ ਇੱਕ ਨਸ਼ੇੜੀ ਪਤੀ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆ ਰਹੇ ਨੇ। ਇਸ ਗਾਣੇ ਦਾ ਵੀਡੀਓ Jassi Ghotra (Binny Films) ਨੇ ਤਿਆਰ ਕੀਤਾ ਹੈ। ਇਸ ਗੀਤ ਨੂੰ Super Beats & Records ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।

YouTube player

ਮਾਡਲ ਇਸ਼ਾ ਸ਼ਰਮਾ ਗੀਤ ‘ਚ ਫੀਚਰਿੰਗ ਕਰਦੀ ਹੋਈ ਨਜ਼ਰ ਆ ਰਹੀ ਹੈ । ਜੇ ਗੱਲ ਕਰੀਏ ਸਿੰਗਾ ਦੇ ਵਰੰਕ ਫਰੰਟ ਦੀ ਤਾਂ ਉਹ ਇਸ ਸਾਲ ਫ਼ਿਲਮ ‘ਕਦੇ ਹਾਂ ਕਦੇ ਨਾ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸੀ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਫ਼ਿਲਮ ਦੀ ਸਫਲਤਾ ਤੋਂ ਬਾਅਦ ਉਨ੍ਹਾਂ ਨੇ ਆਪਣੀ ਅਗਲੀ ਫ਼ਿਲਮ ‘ਉੱਚੀਆਂ ਉਡਾਰੀਆਂ’ ਦਾ ਵੀ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਉਹ ਕਈ ਸੁਪਰ ਹਿੱਟ ਗੀਤ ਜਿਵੇਂ ‘ਬਾਪੂ ਨਾਲ ਪਿਆਰ’, ਦਿਲ ਮੁਟਿਆਰ ਦਾ, ਜੱਟ ਦੀ ਕਲਿੱਪ, ਯਾਰ ਜੱਟ ਦੇ, ਜੱਟ ਦੀ ਈਗੋ, ਫੋਟੋ ਵਰਗੇ ਕਈ ਹਿੱਟ ਗੀਤ ਸ਼ਾਮਿਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...