May 3, 2026, 2:51 am
----------- Advertisement -----------
HomeNewsਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Published on

----------- Advertisement -----------

 ਮੁਕਤਸਰ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਵਿੱਚ ਮੰਗਲਵਾਰ ਨੂੰ ਵਿਜੀਲੈਂਸ ਬਿਊਰੋ ਨੇ ਇੱਕ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਬਠਿੰਡਾ ਦੇ ਡੀ.ਐਸ.ਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਪਿੰਡ ਪਿਓਰੀ ਦੇ ਰਹਿਣ ਵਾਲੇ ਦਰਸ਼ਨ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਗਿੱਦੜਬਾਹਾ-2 ‘ਚ ਤਾਇਨਾਤ ਪਟਵਾਰੀ ਸ਼ੁਭਮ ਬਾਂਸਲ ਨੇ ਉਸ ਨੂੰ ਨਿਪਟਾਰੇ ਸਬੰਧੀ ਕੰਮ ਕਰਵਾਉਣ ਬਦਲੇ 4 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ।

ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੀ ਮੰਗ ਕੀਤੀ ਸੀ। ਜਿਸ ‘ਤੇ ਦਰਸ਼ਨ ਸਿੰਘ ਨੇ ਦੋਸ਼ੀ ਪਟਵਾਰੀ ਸ਼ੁਭਮ ਬਾਂਸਲ ਨੂੰ 2 ਹਜ਼ਾਰ ਰੁਪਏ ਦੇ ਦਿੱਤੇ। ਬਾਅਦ ਦੁਪਹਿਰ ਜਦੋਂ ਦਰਸ਼ਨ ਸਿੰਘ ਦੋਸ਼ੀ ਸ਼ੁਭਮ ਬਾਂਸਲ ਬਾਂਸਲ ਪਟਵਾਰੀ ਨੂੰ 2 ਹਜ਼ਾਰ ਰੁਪਏ ਦੀ ਰਿਸ਼ਵਤ ਦੇਣ ਲਈ ਉਸ ਦੇ ਦਫਤਰ ਗਿਆ ਤਾਂ ਵਿਜੀਲੈਂਸ ਟੀਮ ਨੇ ਉਕਤ ਪਟਵਾਰੀ ਨੂੰ 2 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ।

ਟੀਮ ਨੇ ਪਟਵਾਰੀ ਦੀ ਜੇਬ ਵਿੱਚੋਂ ਸਵੇਰੇ ਸ਼ਿਕਾਇਤਕਰਤਾ ਦਰਸ਼ਨ ਸਿੰਘ ਵੱਲੋਂ ਦਿੱਤੇ 2 ਹਜ਼ਾਰ ਰੁਪਏ ਵੀ ਬਰਾਮਦ ਕਰ ਲਏ। ਉਨ੍ਹਾਂ ਦੱਸਿਆ ਕਿ ਉਕਤ ਪਟਵਾਰੀ ਖਿਲਾਫ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਵਿਜੀਲੈਂਸ ਟੀਮ ਵਿੱਚ ਇੰਸਪੈਕਟਰ ਵਰੁਣ ਯਾਦਵ, ਐਸ.ਆਈ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...