June 7, 2026, 2:53 pm
----------- Advertisement -----------
HomeNewsEntertainmentਅਰਜੁਨ ਕਪੂਰ: ਮੈਂ ਅੱਜ ਦੇ ਸਮੇਂ ਵਿੱਚ ਦੋ ਵੱਖ-ਵੱਖ ਤਰ੍ਹਾਂ ਦੀਆਂ ਫਿਲਮਾਂ...

ਅਰਜੁਨ ਕਪੂਰ: ਮੈਂ ਅੱਜ ਦੇ ਸਮੇਂ ਵਿੱਚ ਦੋ ਵੱਖ-ਵੱਖ ਤਰ੍ਹਾਂ ਦੀਆਂ ਫਿਲਮਾਂ ‘ਚ ਕੰਮ ਕਰ ਸਕਦਾ ਹਾਂ

Published on

----------- Advertisement -----------

ਬਾਲੀਵੁੱਡ ਅਭਿਨੇਤਾ ਅਰਜੁਨ ਕਪੂਰ ਸਾਲ 2022 ਵਿੱਚ ਬਹੁਤ ਹੀ ਦਿਲਚਸਪ ਅਤੇ ਨਵੀਂ ਸ਼ੈਲੀ ਦੀਆਂ ਫਿਲਮਾਂ ਵਿੱਚ ਕੰਮ ਕਰਦੇ ਨਜ਼ਰ ਆਉਣਗੇ। ਇਕ ਪਾਸੇ ਉਹ ‘ਏਕ ਵਿਲੇਨ 2’ ‘ਚ ਮਾਚੋ ਭੂਮਿਕਾਵਾਂ ‘ਚ ਦਿਖਾਈ ਦੇਣਗੇ, ਤਾਂ ਦੂਜੇ ਪਾਸੇ ‘ਲੇਡੀ ਕਿਲਰ’ ਵਰਗੀਆਂ ਫਿਲਮਾਂ ‘ਚ ਆਪਣੀ ਐਕਟਿੰਗ ਦਾ ਪ੍ਰਦਰਸ਼ਨ ਕਰਨਗੇ। ਅਰਜੁਨ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਅੱਜ ਉਹ ਹਿੰਦੀ ਫਿਲਮਾਂ ਦੇ ਦੋਵਾਂ ਸਪੈਕਟਰਮ ‘ਚ ਕੰਮ ਕਰ ਸਕਦੇ ਹਨ।

ਗੱਲਬਾਤ ਦੌਰਾਨ ਅਰਜੁਨ ਨੇ ਕਿਹਾ ਕਿ ਮੈਂ ਅੱਜ ਦੋਵਾਂ ਸਪੈਕਟਰਮ ਦੀਆਂ ਫਿਲਮਾਂ ‘ਚ ਕੰਮ ਕਰ ਸਕਦਾ ਹਾਂ। ਅਰਜੁਨ ਕਪੂਰ ਨੇ ਕਿਹਾ ਕਿ ਇਕ ਪਾਸੇ ਮੇਰੇ ਕੋਲ ‘ਏਕ ਵਿਲੇਨ 2’ ਵਰਗੀ ਫਿਲਮ ਹੈ ਤਾਂ ਦੂਜੇ ਪਾਸੇ ‘ਦਿ ਲੇਡੀ ਕਿਲਰ’ ਵਰਗੇ ਪ੍ਰਾਜੈਕਟ ਹਨ। ਜਿਸ ਦਾ ਮਤਲਬ ਇਹ ਹੈ ਕਿ ਫਿਲਮ ਮੇਕਅਰਸ ਨੂੰ ਭਰੋਸਾ ਹੈ ਕਿ ਮੈਂ ਅੱਜ ਦੋਵਾਂ ਸਪੈਕਟਰਮ ਦੀਆਂ ਫਿਲਮਾਂ ‘ਚ ਕੰਮ ਕਰ ਸਕਦਾ ਹੈ। ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੋ ਰਹੀ ਹੈ ਕਿਉਂਕਿ ਮੈਂ ਲੰਬੇ ਸਮੇਂ ਤੋਂ ਵਿਵਿਧ ਸ਼ੈਲੀਆਂ ‘ਚ ਕੰਮ ਕਰਨਾ ਚਾਹੁੰਦਾ ਸੀ ਅਤੇ ਹੁਣ ਮੈਨੂੰ ਇਹ ਮੌਕਾ ਮਿਲ ਗਿਆ ਹੈ।

ਅਰਜੁਨ ਨੇ ਦੱਸਿਆ ਕਿ ਉਹ ਫਿਲਮ ਮੇਕਅਰਸ ਦੇ ਸਾਹਮਣੇ ਇਹ ਸਾਬਤ ਕਰਨਾ ਚਾਹੁੰਦੇ ਸਨ ਕਿ ਜੇਕਰ ਉਨ੍ਹਾਂ ਨੂੰ ਮੌਕਾ ਦਿੱਤਾ ਜਾਵੇ ਤਾਂ ਉਹ ਸ਼ਾਨਦਾਰ ਪਰਫਾਰਮੈਂਸ ਦੇ ਸਕਦੇ ਹਨ। ‘ਸੰਦੀਪ ਅਤੇ ਪਿੰਕੀ ਫਰਾਰ’ ਫਿਲਮ ‘ਚ ਉਨ੍ਹਾਂ ਨੂੰ ਇਹ ਮੌਕਾ ਮਿਲ ਗਿਆ, ਜਿਸ ਲਈ ਉਨ੍ਹਾਂ ਨੂੰ ਬੇਮਿਸਾਲ ਸ਼ਲਾਘਾ ਮਿਲੀ। ਉਨ੍ਹਾਂ ਨੇ ਇਕ ਪਰੇਸ਼ਾਨ ਹਰਿਆਣਵੀ ਪੁਲਸਵਾਲੇ ਦਾ ਕਿਰਦਾਰ ਨਿਭਾਇਆ ਅਤੇ ਉਨ੍ਹਾਂ ਦੇ ਪ੍ਰਦਰਸ਼ਨ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਕਿਉਂਕਿ ਅਰਜੁਨ ਨੇ ਪਰਦੇ ‘ਤੇ ਖ਼ੁਦ ਨੂੰ ਬਿਲਕੁੱਲ ਨਵੇਂ ਰੂਪ ‘ਚ ਪੇਸ਼ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...