ਥਾਣਾ ਖੇਮਕਰਨ ਪੁਲਿਸ ਅਤੇ ਬੀਐਸਐਫ ਵੱਲੋਂ ਚਲਾਏ ਗਏ ਸਰਚ ਅਭਿਆਨ ਦੌਰਾਨ ਇੱਕ ਪਾਕਿਸਤਾਨੀ ਡਰੋਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਡਿਵੀਜ਼ਨ ਭਿੱਖੀ ਪਿੰਡ ਦੇ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਬੀਐਸਐਫ ਵੱਲੋਂ ਇਤਲਾਅ ਦਿੱਤੀ ਗਈ ਸੀ ਕਿ ਬੀ ਓਪੀ ਕੇਕੇ ਬੈਰੀਅਲ ਦੇ ਨਜ਼ਦੀਕ ਸਵੇਰੇ ਕੋਈ ਡਰੋਨ ਦੀ ਮੂਵਮੈਂਟ ਦਿਖਾਈ ਦਿੱਤੀ ਹੈ।
ਜਿਸ ਤੋਂ ਬਾਅਦ ਉਹਨਾਂ ਵੱਲੋਂ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਗਿਆ ਤਾਂ ਇਸ ਦੌਰਾਨ ਉਹਨਾਂ ਨੂੰ ਪਿੰਡ ਕਲਸ ਦੇ ਰਹਿਣ ਵਾਲੇ ਹਰਜਿੰਦਰ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਰਾਜੋਕੇ ਦੇ ਖੇਤਾਂ ਵਿੱਚੋਂ ਪਾਕਿਸਤਾਨੀ ਡਰੋਨ ਬਰਾਮਦ ਹੋਇਆ ਹੈ ਜਿਸ ਨੂੰ ਉਹਨਾਂ ਵੱਲੋਂ ਆਪਣੇ ਕਬਜ਼ੇ ਵਿੱਚ ਲੈ ਕੇ ਇਲਾਕੇ ਵਿੱਚ ਸਰਚ ਅਭਿਆਨ ਸ਼ੁਰੂ ਕੀਤਾ ਗਿਆ।
----------- Advertisement -----------
ਥਾਣਾ ਖੇਮਕਰਨ ਪੁਲਿਸ ਅਤੇ ਬੀਐਸਐਫ ਵੱਲੋਂ ਚਲਾਏ ਗਏ ਸਾਂਝੇ ਆਪਰੇਸ਼ਨ ਦੌਰਾਨ ਪਾਕਿਸਤਾਨੀ ਡਰੋਨ ਬਰਾਮਦ
Published on
----------- Advertisement -----------
----------- Advertisement -----------












