ਧੂਰੀ: ਆਮ ਆਦਮੀ ਪਾਰਟੀ ਦੇ ਸੀਐੱਮ ਚਿਹਰਾ ਭਗਵੰਤ ਮਾਨ ਨੇ ਆਪਣੀ ਨਾਮਜ਼ਦਗੀ ਭਰ ਦਿੱਤੀ ਹੈ। ਭਗਵੰਤ ਮਾਨ ਨੇ ਆਪਣੀ ਮਾਂ ਦੇ ਨਾਲ ਰਿਟਰਨਿੰਗ ਦਫਤਰ ਪਹੁੰਚ ਕੇ ਧੁਰੀ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਜ਼ਿਕਰਯੋਗ ਹੈ ਕਿ ਮਾਨ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਬਣੇ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿੱਚ ਚੱਲ ਰਹੀ ਟੁੱਟ-ਭੱਜ ਨੂੰ ਰੋਕਣ ਲਈ ਭਗਵੰਤ ਮਾਨ ਨੂੰ ਜ਼ਿੰਮੇਵਾਰੀ ਸੌਂਪੀ ਗਈ। ਹਾਲ ਹੀ ‘ਚ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਉਹਨਾਂ ਨੂੰ ਸੀਐੱਮ ਉਮੀਦਵਾਰ ਐਲਾਨਿਆ ਹੈ।
----------- Advertisement -----------
ਮਾਂ ਦਾ ਆਸ਼ੀਰਵਾਦ ਲੈ ‘ਆਪ’ ਦੇ ਸੀਐਮ ਚਿਹਰੇ ਭਗਵੰਤ ਮਾਨ ਨੇ ਭਰੀ ਨਾਮਜ਼ਦਗੀ
Published on
----------- Advertisement -----------












