ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਮੰਗਲਵਾਰ ਦੇਰ ਰਾਤ ਯਾਤਰੀਆਂ ਨਾਲ ਭਰੀ ਬੱਸ ਡੂੰਘੀ ਖੱਡ ‘ਚ ਡਿੱਗ ਗਈ। ਇਸ ਘਟਨਾ ‘ਚ ਘੱਟੋ-ਘੱਟ 10 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਦੇ ਨਾਲ ਹੀ 15 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਪੁਲਿਸ ਨੇ ਦੱਸਿਆ ਕਿ ਬੱਸ ਬਹੁਤ ਤੇਜ਼ੀ ਨਾਲ ਜਾ ਰਹੀ ਸੀ। ਇਸ ਦੌਰਾਨ ਇਕ ਮੋੜ ‘ਤੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਬੱਸ ਖੱਡ ‘ਚ ਜਾ ਡਿੱਗੀ।
ਦੱਸਿਆ ਗਿਆ ਹੈ ਕਿ ਇਹ ਬੱਸ ਹਰੀਪੁਰ ਜ਼ਿਲ੍ਹੇ ਦੇ ਪਹਾੜੀ ਪਿੰਡ ਖਾਨਪੁਰ ਵੱਲ ਜਾ ਰਹੀ ਸੀ। ਰਸਤੇ ਵਿੱਚ ਤਰਨਾਵਾ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਮਰਨ ਵਾਲਿਆਂ ਵਿੱਚ ਮਰਦ, ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਬੱਸ ਦੇ ਖੱਡ ‘ਚ ਡਿੱਗਣ ਦੀ ਸੂਚਨਾ ਮਿਲਦੇ ਹੀ ਰਾਹਤ ਟੀਮਾਂ ਨੂੰ ਮੌਕੇ ‘ਤੇ ਭੇਜਿਆ ਗਿਆ। ਜ਼ਖਮੀਆਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।
----------- Advertisement -----------
ਪਾਕਿਸਤਾਨ ‘ਚ ਵੱਡਾ ਹਾਦਸਾ: ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 10 ਦੀ ਮੌ/ਤ
Published on
----------- Advertisement -----------
----------- Advertisement -----------












